ਦਸੂਹਾ,(ਰਾਜਦਾਰ ਟਾਇਮਸ): ਬੀਤੇ ਦਿਨੀਂ 10thਜ਼ਿਲ੍ਹਾ ਪੱਧਰੀ ਸਬ ਜੂਨੀਅਰ ਵੂਸ਼ੋ ਚੈਂਪੀਅਨਸ਼ਿਪ ਟੂਰਨਾਮੈਂਟ ਕਰਵਾਇਆ ਗਿਆ1 ਜਿਸ ਵਿਚ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਦੀ ਵਿਦਿਆਰਥਣ ਕ੍ਰਿਤਿਕਾ ਨੇ ਗੋਲਡ ਮੈਡਲ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ1 ਇਸ ਮੌਕੇ ਮੈਨੇਜਿੰਗ ਕਮੇਟੀ ਵੱਲੋਂ ਵਿਦਿਆਰਥੀ ਨੂੰ ਵਧਾਈ ਦਿੱਤੀ ਗਈ1 ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਰਾਜੇਸ਼ ਗੁਪਤਾ ਨੇ ਸਮੂਹ ਵਿਦਿਆਰਥੀਆਂ ਨੂੰ ਮਾਪਿਆਂ ਨੂੰ ਅਤੇ ਕੋਚ ਸਹਿਬਾਨ ਨੂੰ ਵਧਾਈ ਦਿੱਤੀ1 ਉਨ੍ਹਾਂ ਨੇ ਕਿਹਾ ਕਿ ਸਾਡੇ ਵਾਸਤੇ ਬਹੁਤ ਵੱਡੀ ਮਾਣ ਦੀ ਗੱਲ ਹੈ ਕਿ ਇਕ ਛੋਟੀ ਜਿਹੀ ਕੁੜੀ ਨੇ ਆਪਣਾ ਨਾਂ ਪੂਰੇ ਜ਼ਿਲ੍ਹੇ ਵਿੱਚੋਂ ਚਮਕਾਇਆ1 ਉਨ੍ਹਾਂ ਨੇ ਕਿਹਾ ਕਿ ਕ੍ਰਿਤਿਕਾ ਨੇ ਗੋਲਡ ਮੈਡਲ ਜਿੱਤ ਕੇ ਇਹ ਦੱਸ ਦਿੱਤਾ ਹੈ ਕਿ ਅਜੋਕੇ ਸਮੇਂ ਵਿੱਚ ਕੁੜੀਆਂ ਮੁੰਡਿਆਂ ਨਾਲੋਂ ਕਿਸੇ ਵੀ ਖੇਤਰ ਵਿਚ ਘੱਟ ਨਹੀਂ ਹਨ1 ਉਨ੍ਹਾਂ ਨੇ ਸਮੂਹ ਵਿਦਿਆਰਥੀਆਂ ਨੂੰ ਉਸ ਵਿਦਿਆਰਥਣ ਤੋਂ ਪ੍ਰੇਰਨਾ ਲੈਣ ਲਈ ਕਿਹਾ1 ਉਨ੍ਹਾਂ ਨੇ ਕਿਹਾ ਕਿ ਖੇਡਾਂ ਜਿੱਥੇ ਸਾਡਾ ਸਰੀਰਕ ਵਿਕਾਸ ਕਰਦੀਆਂ ਹਨ1 ਉੱਥੇ ਸਾਡੇ ਯਾਦ ਰੱਖਣ ਦੀ ਸ਼ਕਤੀ ਨੂੰ ਵੀ ਮਜ਼ਬੂਤੀ ਦਿੰਦੀਆਂ ਹਨ1 ਉਨ੍ਹਾਂ ਨੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਦਿਲਚਸਪੀ ਲੈਣ ਲਈ ਪ੍ਰੇਰਿਤ ਕੀਤਾ1 ਇਸ ਮੌਕੇ ਕ੍ਰਿਤਿਕਾ ਨੂੰ ਸਕੂਲ ਵੱਲੋਂ ਇਕ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਵੀ ਕੀਤਾ ਗਿਆ1 ਇਸ ਮੌਕੇ ਮੈਡਮ ਸੁਦਰਸ਼ਨਾ ਰਾਣਾ, ਮੈਡਮ ਗੁਰਪ੍ਰੀਤ ਕੌਰ, ਹਰਜੀਤ ਸਿੰਘ, ਸਤਜੀਤ ਸਿੰਘ, ਕੁਲਦੀਪ ਕੁਮਾਰ, ਧਰਮਿੰਦਰ ਸਿੰਘ ਜਲੋਟਾ, ਨੀਰਜ ਵਰਮਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ1