ਨਵਾਂਸ਼ਹਿਰ,(ਜਤਿੰਦਰ ਪਾਲ ਸਿੰਘ ਕਲੇਰ): ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਵੱਡੇ ਪੱਧਰ ‘ਤੇ ਸਮਾਜਿਕ ਮੁੱਦਿਆਂ ‘ਤੇ ਕੰਮ ਕਰਨ ਵਾਲੀ ਸੰਸਥਾ ‘ਨਰੋਆ ਪੰਜਾਬ’ ਵਲੋਂ ਨਵ ਜਨਮੇ ਬੱਚਿਆਂ ਨੂੰ ਜੀ ਆਇਆਂ ਆਖਣ ਲਈ ਲੋਹੜੀ ਦਾ ਤਿਉਹਾਰ ਮਨਾਇਆ ਜਾਵੇਗਾ। ਸੰਸਥਾ ਦੇ ਸਰਪ੍ਰਸਤ ਸ.ਬਰਜਿੰਦਰ ਸਿੰਘ ਹੁਸੈਨਪੁਰ ਨੇ ਦੱਸਿਆ ਕਿ ਲੋਹੜੀ ਦਾ ਤਿਉਹਾਰ ਨਾ ਸਿਰਫ ਪਰੰਪਰਾਗਤ ਤਿਉਹਾਰ ਮਨਾਉਣ ਦੇ ਉਦੇਸ਼ ਨਾਲ ਸਗੋਂ ਇਸਦੀ ਅਸਲ ਭਾਵਨਾ ਆਪਸੀ ਪਿਆਰ ਅਤੇ ਸਮਾਜਿਕ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮਨਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਜੋ ਵੀ ਲੋਕ ਸਾਂਝੇ ਤੌਰ ‘ਤੇ ਲੋਹੜੀ ਮਨਾਉਣ ਦੇ ਇਛੁੱਕ ਹੋਣ ਉਹ ਸੰਸਥਾ ਦੀ ਟੀਮ ਨਾਲ ਸੰਪਰਕ ਕਰ ਸਕਦੇ ਹਨ। ਉਹਨਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵਲੋਂ ਜਾਰੀ ਹਿਦਾਇਤਾਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ।