ਬਲਾਚੌਰ,(ਜਤਿੰਦਰ ਪਾਲ ਸਿੰਘ ਕਲੇਰ): ਸਿਵਲ ਸਰਜਨ ਡਾਕਟਰ ਦਵਿੰਦਰ ਢਾਡਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਗੁਰਿੰਦਰ ਜੀਤ ਸਿੰਘ ਸੜੌਆ ਦੀ ਯੋਗ ਅਗਵਾਈ ਹੇਠ ਪਿੰਡ ਸਾਹਿਬਾਂ ਵਿਖੇ ਮਲੇਰੀਆ ਦੇ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਜਿਸ ਵਿਚ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਨੇ ਇਕੱਤਰ ਹੋਏ ਲੋਕਾਂ ਨੂੰ ਮਲੇਰੀਆ ਬੁਖਾਰ ਦੇ ਲੱਛਣ ਅਤੇ ਬਚਾਅ ਸਬੰਧੀ ਜਾਣਕਾਰੀ ਦਿੱਤੀ।ਮਲੇਰੀਆ ਦੇ ਲੱਛਣਾਂ ਸਬੰਧੀ ਦੱਸਿਆ ਕਿ ਇਸ ਵਿਚ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆਂ ਵਿਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਤੇ ਮਸੂੜਿਆਂ ਅਤੇ ਨੱਕ ਵਿੱਚੋਂ ਖ਼ੂਨ ਦਾ ਵਗਣਾ ਆਦਿ ਹੋ ਸਕਦਾ ਹੈ।ਇਸ ਤੋਂ ਬਚਾਅ ਲਈ ਸਾਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਸਾਫ਼ ਸਫ਼ਾਈ ਰੱਖਣੀ ਚਾਹੀਦੀ ਹੈ।ਕੂਲਰਾਂ ਅਤੇ ਗਮਲਿਆਂ ਦੀਆ ਟੇ੍ਆ ਵਿਚ ਖੜ੍ਹੇ ਪਾਣੀ ਨੂੰ ਹਫ਼ਤੇ ਵਿੱਚ ਇੱਕ ਵਾਰ ਜਰੂਰ ਸਾਫ਼ ਕਰੋ, ਕੱਪੜੇ ਅਜਿਹੇ ਪਹਿਨੋ।ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਕੱਟ ਨਾ ਸਕੇ, ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ, ਛੱਤਾਂ ਤੇ ਰੱਖੀਆ ਪਾਣੀ ਦੀਆ ਟੈਂਕੀਆਂ ਦੇ ਢੱਕਣਾ ਨੂੰ ਚੰਗੀ ਤਰ੍ਹਾਂ ਬੰਦ ਕਰੋ, ਮੀਂਹ ਦਾ ਪਾਣੀ ਖੜ੍ਹਾ ਨਾ ਹੋਣ ਦਿਓ, ਟੁੱਟੇ ਹੋਏ ਬਰਤਨਾਂ, ਡਰੰਮਾ ਤੇ ਟਾਇਰਾਂ ਆਦਿ ਨੂੰ ਖੁੱਲ੍ਹੇ ਵਿਚ ਨਾ ਰੱਖੋ।ਬੁਖਾਰ ਹੋਣ ਤੇ ਨੇੜੇ ਦੇ ਸਿਹਤ ਕੇਂਦਰ ਵਿੱਚ ਖ਼ੂਨ ਦੀ ਜਾਂਚ ਕਰਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ।ਇਸਦਾ ਇਲਾਜ ਅਤੇ ਟੈਸਟ ਸਰਕਾਰੀ ਹਸਪਤਾਲ ਵਿਚ ਮੁਫ਼ਤ ਕੀਤਾ ਜਾਂਦਾ ਹੈ।ਇਸ ਮੌਕੇ ਤੇ ਉਂਕਾਰ ਸਿੰਘ, ਸੁਨੀਲ ਕੁਮਾਰ ਆਦਿ ਹਾਜ਼ਰ ਸਨ।

Previous articleਪਿੰਡ ਮਾਲੇਵਾਲ ਵਿਖੇ ਲਗਾਇਆ ਮਲੇਰੀਆ ਅਵੇਰਨੈਂਸ ਕੈਂਪ
Next articleਯੂਥ ਵੀਰਾਗਣਾ ਨੇ ਕੀਤੀ ਲੋੜਵੰਦਾ ਦੀ ਮੱਦਦ