ਭਵਾਨੀਗੜ੍ਹ,(ਵਿਜੈ ਗਰਗ): ਕੈਬਨਟ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਵਿਧਾਨ ਸਭਾ ਹਲਕਾ ਸੰਗਰੂਰ ਅੰਦਰ ਲਗਾਏ ਜਾ ਰਹੇ ਮੈਡੀਕਲ ਕੈਂਪਾਂ ਦੀ ਲੜੀ ਤਹਿਤ ਅੱਜ ਪ੍ਰਾਇਮਰੀ ਸਕੂਲ ਭਵਾਨੀਗੜ੍ਹ ਵਿਖੇ ਚਮੜੀ ਅਤੇ ਅੱਖਾਂ ਦਾ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਵਿੱਚ 554 ਮਰੀਜ਼ਾਂ ਦਾ ਚੈੱਕ ਅਪ ਕੀਤਾ ਗਿਆ ਅਤੇ 40 ਵਿਅਕਤੀਆਂ ਦੇ ਅਪ੍ਰੇਸ਼ਨ ਕੀਤੇ ਗਏ। ਮੁਫਤ ਦਵਾਈਆਂ ਤੇ ਐਨਕਾਂ ਵੀ ਵੰਡੀਆਂ ਗਈਆਂ। ਕੈੰਪ ਵਿਚ ਕੈਬਨਿਟ ਮੰਤਰੀ ਸਿੰਗਲਾ ਦੇ ਪੁੱਤਰ ਮੋਹਿਲ ਸਿੰਗਲਾ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਅਤੇ ਵੱਖ ਵੱਖ ਕਾਊਂਟਰਾਂ ਤੇ ਜਾ ਕੇ ਮਰੀਜ਼ਾਂ ਤੇ ਡਾਕਟਰਾਂ ਤੋਂ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਵਿਕਾਸ ਕਾਰਜਾਂ ਦੇ ਨਾਲ ਸਿਹਤ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਮੈਡੀਕਲ ਕੈਂਪਾਂ ਦੀ ਲੜੀ ਚਲਾਈ ਗਈ ਹੈ। ਇਸ ਮੌਕੇ ਰਣਜੀਤ ਸਿੰਘ ਤੂਰ, ਬਲਵਿੰਦਰ ਸਿੰਘ ਘਾਬਦੀਆ, ਵਰਿੰਦਰ ਕੁਮਾਰ ਪੰਨਵਾਂ,ਜਗਮੀਤ ਸਿੰਘ ਬਲਿਆਲ,ਨਰਿੰਦਰ ਸਿੰਘ ਹਾਕੀ,ਗੁਰਪ੍ਰੀਤ ਸਿੰਘ ਕੰਧੋਲਾ,ਅਤੇ ਹਰਮਨਜੀਤ ਸਿੰਘ ਸਮੇਤ ਕਾਂਗਰਸੀ ਆਗੂ ਹਾਜਰ ਸਨ।