ਨਰੇਸ਼ ਕੁਮਾਰ ਨੀਟਾ, ਪੱਪਾ ਪੁਰੀ ਤੇ ਸੰਦੀਪ ਮੁੰਡਨ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਬਲਾਚੌਰ,(ਜਤਿੰਦਰ ਪਾਲ ਸਿੰਘ ਕਲੇਰ): ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਦੇ ਦਿੱਲੀ ਵਿਖੇ ਕੀਤੇ ਗਏ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਬਲਾਚੌਰ ਹਲਕੇ ਦੀਆਂ ਕਾਂਗਰਸ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਆਮ ਆਦਮੀ ਪਾਰਟੀ ਦਾ ਫੜ੍ਹਿਆ ਪੱਲ੍ਹਾ। ਕਾਂਗਰਸੀ ਵਿਧਾਇਕ ਦਰਸ਼ਨ ਮੰਗੂਪੁਰ ਦੇ ਨਜਦੀਕੀ ਰਿਸ਼ਤੇਦਾਰ ਟਰੱਕ ਯੂਨੀਅਨ ਬਲਾਚੌਰ ਦੇ ਸਾਬਕਾ ਪ੍ਰਧਾਨ ਤੇ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਨਰੇਸ਼ ਕੁਮਾਰ ਨੀਟਾ, ਸਬਜੀ ਮੰਡੀ ਦੇ ਸਾਬਕਾ ਪ੍ਰਧਾਨ ਤੇ ਕਾਂਗਰਸੀ ਆਗੂ ਪ੍ਰਵੀਨ ਪੱਪਾ ਪੁਰੀ ਤੇ ਸੰਜੀਵ ਮੁੰਡਨ ਮਾਲੇਵਾਲ ਕੰਡੀ ਨੂੰ ਸੰਤੋਸ਼ ਕਟਾਰੀਆ ਉਮੀਦਵਾਰ ਆਮ ਆਦਮੀ ਪਾਰਟੀ ਬਲਾਚੌਰ ਨੇ ਭਗਵੰਤ ਮਾਨ ਦੀ ਹਾਜਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਕਰਵਾਇਆ ਸ਼ਾਮਿਲ ।





