ਭਾਸ਼ਾ ਵਿਭਾਗ ਦਫ਼ਤਰ, ਹੁਸ਼ਿਆਰਪੁਰ ਵਿਖੇ ਉਰਦੂ ਆਮੋਜ਼ ਦੀਆਂ ਮੁਫ਼ਤ ਕਲਾਸਾਂ 1 ਜੁਲਾਈ ਤੋਂ
ਹੁਸ਼ਿਆਰਪੁਰ,(ਰਾਜਦਾਰ ਟਾਇਮਸ): ਭਾਸ਼ਾ ਵਿਭਾਗ, ਪੰਜਾਬ ਦੀਆਂ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਹੁਸ਼ਿਆਰਪੁਰ ਵਿਖੇ 1 ਜੁਲਾਈ 2022 ਤੋਂ ਉਰਦੂ ਆਮੋਜ਼ ਦੀਆਂ ਮੁਫ਼ਤ ਕਲਾਸਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੋਜ ਅਫ਼ਸਰ, ਡਾ. ਜਸਵੰਤ ਰਾਏ ਨੇ ਦੱਸਿਆ ਕਿ ਉਰਦੂ ਬਹੁਤ ਪਿਆਰੀ ਜ਼ੁਬਾਨ ਹੈ। ਪੰਜਾਬੀ ਭਾਸ਼ਾ ਤੇ ਸਾਹਿਤ ਬਾਰੇ ਵਿਸਤਾਰ ਨਾਲ, ਗਿਆਨ ਹਾਸਲ ਕਰਨ ਲਈ ਉਰਦੂ ਭਾਸ਼ਾ ਸਿੱਖਣੀ ਬਹੁਤ ਜ਼ਰੂਰੀ ਹੈ।ਪੱਛਮੀ ਪੰਜਾਬ ਵਿੱਚ ਸਾਰਾ ਪੰਜਾਬੀ ਸਾਹਿਤ ਇਸੇ ਜ਼ੁਬਾਨ ਵਿੱਚ ਰਚਿਆ ਜਾ ਰਿਹਾ ਹੈ।ਸਗੋਂ ਉੱਥੇ ਵਿਦਿਆਰਥੀਆਂ ਨੂੰ ਗੁਰਮੁਖੀ ਦਾ ਗਿਆਨ ਦਿੱਤਾ ਜਾ ਰਿਹਾ ਹੈ।ਸਾਹਿਤ ਦੇ ਅਦਾਨ ਪ੍ਰਦਾਨ ਲਈ ਇਨ੍ਹਾਂ ਦੋਹਾਂ ਲਿਪੀਆਂ ਦੀ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ।ਭਾਸ਼ਾ ਵਿਭਾਗ ਦਫ਼ਤਰ, ਹਸ਼ਿਆਰਪੁਰ ਵਿਖੇ ਉਰਦੂ ਜ਼ੁਬਾਨ ਦੀ ਸਿਖਲਾਈ ਲਈ ਬਹੁਤ ਹੀ ਕਾਬਲ ਪੀ.ਐੱਚ.ਡੀ ਉਰਦੂ ਅਧਿਆਪਕ ਹਨ।ਇਸ ਲਈ ਪੰਜਾਬੀ ਭਾਸ਼ਾ ਦੇ ਸੰਪੂਰਨ ਵਿਕਾਸ ਲਈ ਛੇਤੀ ਤੋਂ ਛੇਤੀ ਉਰਦੂ ਕਲਾਸਾਂ ਨਾਲ ਸਾਂਝ ਪਾਉਣ ਲਈ ਮੋਬਾਇਲ ਨੰਬਰ 9041514903 ਅਤੇ 99147-48974 ਤੇ ਸੰਪਰਕ ਕਰਕੇ ਰਜਿਸਟ੍ਰੇਸ਼ਨ ਕਰਵਾਈ ਜਾਵੇ।