ਬਲਾਚੌਰ,(ਜਤਿੰਦਰਪਾਲ ਸਿੰਘ ਕਲੇਰ); ਰਿਆਤ ਇੰਟਰਨੈਸ਼ਨਲ ਸਕੂਲ ਰੈਲਮਾਜਰਾ ਵੱਲੋਂ ਸਕੂਲ ਦਾ ਸਥਾਪਨਾ ਦਿਵਸ ਮਨਾਇਆ ਗਿਆ।ਇਸ ਮੌਕੇ ਤੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ।ਸੰਬੋਧਨ ਕਰਦਿਆਂ ਪ੍ਰਿੰਸੀਪਲ ਸ੍ਰੀਮਤੀ ਸੁਬ੍ਹਾ ਰਾਠੌਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਉਨ੍ਹਾਂ ਦੱਸਿਆ ਕਿ ਰਿਆਤ ਇੰਟਰਨੈਸ਼ਨਲ ਸਕੂਲ ਦੀ ਸਥਾਪਨਾ 4 ਅਪਰੈਲ 2004 ਵਿੱਚ ਕੀਤੀ ਗਈ ਸੀ।
ਉਸ ਦਿਨ ਤੋਂ ਹੀ ਸਕੂਲ ਨੇ ਬੇਮਿਸਾਲ ਅਤੇ ਸ਼ਾਨਦਾਰ ਪ੍ਰਾਪਤੀਆਂ ਕਰਕੇ ਸੈਂਕੜੇ, ਡਾਕਟਰ, ਇੰਜਨੀਅਰ, ਅਧਿਆਪਕ ਅਤੇ ਹੋਰ ਅਧਿਕਾਰੀ ਸਮਾਜ ਨੂੰ ਦੇ ਕੇ ਸਿੱਖਿਆ ਦੇ ਖੇਤਰ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ।ਅੱਜ ਹੀ ਸਕੂਲ ਵੱਲੋਂ ਆਪਣੇ ਇਸ ਵਿੱਦਿਅਕ ਸੈਸ਼ਨ ਦੇ ਪਹਿਲੇ ਦਿਨ ਦੀ ਸ਼ੁਰੂਆਤ ਕੀਤੀ ਹੈ।ਪਾਠੀ ਸਿੰਘ ਸਹਿਬਾਨਾਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਪੜ੍ਹਿਆ ਗਿਆ ਅਤੇ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਹੀ ਮਨੋਹਰ ਕੀਰਤਨ ਕੀਤਾ।ਪ੍ਰਿੰਸੀਪਲ ਮੈਡਮ ਨੇ ਵਿਦਿਆਰਥੀਆਂ ਨੂੰ ਆਪਣੇ ਅਧਿਆਪਕਾਂ ਤੋਂ ਵੱਧ ਤੋਂ ਵੱਧ ਗਿਆਨ ਪ੍ਰਾਪਤ ਕਰਨ ਦੀ ਪ੍ਰੇਰਨਾ ਦਿੱਤੀ ਅਤੇ ਇਸ ਮੌਕੇ ਉਨ੍ਹਾਂ ਨੇ ਸਕੂਲ ਦੀਆਂ ਹੋਰ ਗਤੀਵਿਧੀਆਂ ਐਨਸੀਸੀ, ਐੱਨਐੱਸਐੱਸ, ਸਕਾਊਟਸ ਐਂਡ ਗਾਈਡੈਂਸ ਆਦਿ ਉੱਤੇ ਵੀ ਚਾਨਣਾ ਪਾਇਆ।ਵਿਦਿਆਰਥੀਆਂ ਦੀ ਸਫਲਤਾ ਦੀ ਕਾਮਨਾ ਕੀਤੀ।ਇਸ ਮੌਕੇ ਤੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਰਹੇ। ਕੜਾਹ ਪ੍ਰਸ਼ਾਦ ਅਤੁੱਟ ਵਰਤਾਇਆ ਗਿਆ।ਰਿਆਤ ਗਰੁੱਪ ਦੇ ਚੇਅਰਮੈਨ ਸ.ਐੱਨਐੱਸ ਰਿਆਤ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ ਸਕੂਲ ਦੇ ਸਥਾਪਨਾ ਦਿਵਸ ਤੇ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਮਿਹਨਤ ਨਾਲ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ।