ਉੜਮੁੜ,: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਦੇ ਲਈ ਅਤੇ 18 ਸਾਲ ਵਾਲੇ ਨੌਜਵਾਨਾਂ ਨੂੰ ਵੋਟ ਬਣਾਉਣ ਦੇ ਪ੍ਰਤੀ ਉਤਸ਼ਾਹਤ ਕਰਨ ਦੇ ਉਦੇਸ਼ ਨਾਲ ਵਿਧਾਨ ਸਭਾ ਖੇਤਰ ਉੜਮੁੜ-41 ਦੇ ਪਿੰਡ ਜੋੜਾ ਬਘਿਆੜੀ ਵਿੱਚ ਵੋਅਰ ਜਾਗਰੂਕ ਕੈਂਪ ਲਗਾਇਆ ਗਿਆ।
ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਨ ਸਭਾ ਖੇਤਰ ਉੜਮੁੜ-41 ਦੇ ਚੋਣ ਰਜਿਸਟ੍ਰੇਸ਼ਨ ਅਫ਼ਸਰ ਪ੍ਰਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਹਰ ਵਿਅਕਤੀ ਦੇ ਲਈ ਵੋਟ ਬਣਾਉਣਾ ਜ਼ਰੂਰੀ ਹੈ ਅਤੇ ਇਨ੍ਹਾਂ ਨੂੰ ਇਸ ਬਾਰੇ ਵਿੱਚ ਵੱਖ-ਵੱਖ ਗਤੀਵਿਧੀਆਂ ਰਾਹੀਂ ਵੋਟ ਬਣਾਉਣ ਦੀ ਜਾਣਕਾਰੀ ਦਿੱਤੀ ਗਈ। ਸਵੀਪ ਨੋਡਲ ਅਫ਼ਸਰ ਦਕਸ਼ ਸੋਹਲ, ਸੁਪਰਵਾਈਜਰ ਡਾ. ਧਾਰਾ ਕੱਕੜ ਸੁਪਰਡੈਂਟ ਬੀ.ਡੀ.ਪੀ.ਓ ਦਫ਼ਤਰ ਇਕਬਾਲ ਸਿੰਘ, ਪ੍ਰੇਮ ਸਿੰਘ, ਬੂਥ ਨੰਬਰ 164 ਦੇ ਬੀ.ਐਲ.ਓ. ਮਲਕੀਤ ਸਿੰਘ, ਬੂਥ ਨੰਬਰ 165 ਦੇ ਬੀ.ਐਲ.ਓ. ਅਵਤਾਰ ਸਿੰਘ ਨੇ ਲੋਕਾਂ  ਨੂੰ ਵੋਟ ਬਣਾਉਣ ਦੇ ਪ੍ਰਤੀ ਜਾਗਰੂਕ ਕੀਤਾ। ਇਨ੍ਹਾਂ ਸਾਰੇ ਅਧਿਕਾਰੀਆਂ ਨੇ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਹਰ ਵਿਅਕਤੀ ਨੂੰ ਵੋਟ ਬਣਾਉਣ ਅਤੇ ਪਾਉਣ ਦੇ ਲਈ ਪ੍ਰੇਰਿਤ ਕੀਤਾ।


ਪ੍ਰਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਕੈਂਪ ਵਿੱਚ ਲੋਕਾਂ ਨੂੰ ਹੈਲਪਲਾਈਨ ਨੰਬਰ 1950 ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਵੋਟ ਬਣਾਉਣ, ਦਰੁੱਸਤੀ ਜਾਂ ਸ਼ਿਕਾਇਤ ਦੇ ਲਈ ਇਸ ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰ ਬੂਥ ਦੇ ਬਾਹਰ ਬੀ.ਐਲ.ਓ ਅਤੇ ਸੁਪਰਵਾਈਜਰ ਦਾ ਨੰਬਰ ਅੰਕਿਤ ਹੈ ਅਤੇ ਲੋੜ ਪੈਣ ’ਤੇ ਇਨ੍ਹਾਂ ਦੇ ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਵੋਟਰ ਲੋੜ ਪੈਣ ’ਤੇ ਵੋਟਰ ਹੈਲਪਲਾਈਨ ਜਾਂ ਐਨ.ਵੀ.ਐਸ.ਪੀ. ਪੋਰਟਲ ਦੀ ਸਹਾਇਤਾ ਨਾਲ ਵੋਟ ਬਣਾਉਣ ਦੇ ਲਈ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀ ਪ੍ਰਕ੍ਰਿਆ ਲੋਕਤੰਤਰ ਨੂੰ ਮਜ਼ਬੂਤ ਅਤੇ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਸਹਾਈ ਸਿੱਧ ਹੁੰਦੀ ਹੈ।

Previous articleजिलाधीश द्वारा जिले में ड्रोन व छोटी उडऩे वाली वस्तुओं पर लगाया प्रतिबंध
Next articleशिव शक्ति धाम मन्दिर में प्राण प्रतिष्ठा समारोह सम्पन्न