ਸੰਗਰੂਰ,(ਵਿਜੈ ਗਰਗ): ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਸੱਤਾਧਾਰੀ ਕਾਂਗਰਸ ਪਾਰਟੀ ਨੂੰ ਅੱਜ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਹਲਕੇ ਵਿੱਚੋਂ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਸਰਗਰਮ ਆਗੂਆਂ ਨੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਵਿਕਾਸਮਈ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਲਿਆ। ਜਾਣਕਾਰੀ ਮੁਤਾਬਕ ਹਲਕੇ ਦੇ ਪਿੰਡ ਰੇਤਗੜ ਤੋਂ ਗੁਰਬਖ਼ਸ਼ ਸਿੰਘ, ਚਰਨਾ ਸਿੰਘ, ਲਾਭ ਸਿੰਘ, ਨਾਇਬ ਸਿੰਘ, ਕੁਲਜੀਤ ਸਿੰਘ ਅਤੇ ਨਿੱਕਾ ਸਿੰਘ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਲਿਆ। ਕਾਂਗਰਸ ਵਿੱਚ ਸ਼ਾਮਿਲ ਹੋਣ ਵਾਲੇ ਇਨਾਂ ਆਗੂਆਂ ਨੇ ਕਿਹਾ ਕਿ ਉਹ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਹਲਕੇ ਵਿੱਚ ਪੰਜ ਸਾਲਾਂ ਤੋਂ ਕਰਵਾਏ ਕੰਮਾਂ ਤੋਂ ਬੇਹੱਦ ਖੁਸ਼ ਹਨ ਕਿਉਂਕਿ ਅੱਜ ਤੱਕ ਨਾ ਤਾਂ ਕਿਸੇ ਨੇ ਏਨਾ ਵਿਕਾਸ ਕਰਵਾਇਆ ਅਤੇ ਨਾ ਹੀ ਕੋਈ ਹੋਰ ਕਰਵਾ ਸਕਦਾ ਹੈ। ਇਸ ਮੌਕੇ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਇਨਾਂ ਆਗੂਆਂ ਦਾ ਸਨਮਾਨ ਕਰਦਿਆਂ ਕਿਹਾ ਕਿ ਇਨਾਂ ਆਗੂਆਂ ਦਾ ਪਾਰਟੀ ਅੰਦਰ ਪੂਰਾ ਮਾਣ ਸਨਮਾਨ ਹੋਵੇਗਾ।