ਮਾਹਿਲਪੁਰ,(ਰਾਜਦਾਰ ਟਾਇਮਸ) : ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦਿਲਬਾਗ ਸਿੰਘ ਜੋਹਲ ਦੇ ਦਿਸ਼ਾ–ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਾਹਿਲਪੁਰ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ 2017 ਅਤੇ ਨਾਲਸਾ ਦੀ ਜਿਨਸੀ ਹਮਲੇ/ਹੋਰ ਜੁਰਮਾਂ ਦੇ ਪੀੜਤਾਂ/ਸਰਵਾਈਵਰਾਂ ਲਈ ਮੁਆਵਜ਼ਾ ਸਕੀਮ 2018 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ ਤੇ ਕਿਥੋਂ ਇਹ ਮੁਆਵਜ਼ਾ ਮਿਲਦਾ ਹੈ ਅਤੇ ਮੁਆਵਜ਼ਾ ਲੈਣ ਦੀ ਪ੍ਰਕ੍ਰਿਆ ਨੂੰ ਕਿਸ ਤਰ੍ਹਾਂ ਪੂਰਾ ਕੀਤਾ ਜਾ ਸਕਦਾ ਹੈ।
ਅਪਰਾਜਿਤਾ ਜੋਸ਼ੀ ਨੇ ਦੱਸਿਆ ਕਿ ਕਿਸ ਕਿਸ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਮਿਲ ਸਕਦੀ ਹੈ। ਇਸ ਤੋਂ ਇਲਾਵਾ ਪੋਸਕੋ ਐਕਟ 2012 ਨਵੀਂ ਸੋਧ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ । ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਅਤੇ ਸਬ ਡਵੀਜਨ ਪੱਧਰ ‘ਤੇ 13 ਮਈ 2023 ਨੂੰ ਕੌਮੀ ਲੋਕ ਅਦਾਲਤ ਲੱਗ ਰਹੀ ਹੈ। ਇਸ ਮੌਕੇ ਪ੍ਰਿੰਸੀਪਲ, ਸਮੂਹ ਸਟਾਫ ਅਤੇ ਬੱਚੇ ਹਾਜ਼ਰ ਸਨ।