ਭਵਾਨੀਗੜ੍ਹ,(ਵਿਜੈ ਗਰਗ): ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਕਰੌਦੀ ਵਿਖੇ ਨਵੇਂ ਸਾਲ ਦੇ ਸ਼ੁਰੂਆਤ ਵਿੱਚ ਸਕੂਲ ਦੀ ਸਮੁੱਚੀ ਸਮਾਰਟ ਇਮਾਰਤ ਬੱਚਿਆਂ ਨੂੰ ਸਮਰਪਿਤ ਕਰਨ ਦੀ ਭਾਵਨਾ ਤਹਿਤ ਅਤੇ ਬੱਚਿਆਂ ਦੀ ਤੰਦਰੁਸਤੀ ਲਈ ਸਮੂਹ ਨਗਰ ਨਿਵਾਸੀਆਂ ਸਮੂਹ ਸਟਾਫ ਅਤੇ ਪਸਵਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸਕੂਲ ਦੀ ਦਿੱਖ ਅਤੇ ਮੁਕੰਮਲ ਸਮਾਰਟ ਰੂਮ ਦੇਖ ਕੇ ਲੋਕ ਬਹੁਤ ਹੀ ਪ੍ਰਭਾਵਤ ਹੋਏ ਅਤੇ ਆਪਣੇ ਬੱਚਿਆਂ ਨੂੰ ਨਵੇਂ ਸੈਸ਼ਨ ਵਿਚ ਦਾਖਲਾ ਕਰਵਾਉਣ ਲਈ ਉਤਸ਼ਾਹਿਤ ਵੀ ਹੋਏ। ਪੀ.ਡਬਲਯੂ.ਡੀ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਵੀ ਸ਼ਮੂਲੀਅਤ ਕੀਤੀ ਅਤੇ ਸਕੂਲ ਦੀ ਸੁੰਦਰਤਾ ਤੇ ਖ਼ੂਬਸੂਰਤੀ ਬਾਰੇ ਆਪਣੇ ਵਿਚਾਰ ਸਾਰੇ ਲੋਕਾਂ ਦੇ ਸਾਹਮਣੇ ਸਾਂਝੇ ਕੀਤੇ ਅਤੇ ਸਮੂਹ ਸਟਾਫ਼ ਦੀ ਪ੍ਰਸੰਸਾ ਵੀ ਕੀਤੀ। ਪਿਛਲੇ ਸਮੇਂ ਦੌਰਾਨ ਸਿੱਖਿਆ ਵਿਭਾਗ ਵੱਲੋਂ ਪੰਜਾਬ ਵਿਚ ਬਣਾਏ ਗਏ ਸਮਾਰਟ ਸਕੂਲਾਂ ਦੇ ਉਪਰਾਲੇ ਬਾਰੇ ਵੀ ਜ਼ਿਕਰ ਕੀਤਾ। ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਤਾਰਨ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ ਮਲੇਰਕੋਟਲਾ ਸੰਜੀਵ ਸ਼ਰਮਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਮ੍ਰਿਤਪਾਲ ਸਿੰਘ, ਸੁਰਿੰਦਰ ਸਿੰਘ ਭਰੂਰ, ਪ੍ਰਿੰਸੀਪਲ ਨੀਰਜ ਸੂਦ, ਪ੍ਰਿੰਸੀਪਲ ਤਵਿੰਦਰ ਕੌਰ, ਪ੍ਰਿੰਸੀਪਲ ਪ੍ਰੀਤ ਇੰਦਰ ਘਈ, ਪ੍ਰਿੰਸੀਪਲ ਪਰਮਲ ਸਿੰਘ, ਪ੍ਰਿੰਸੀਪਲ ਮਨਜੀਤ ਕੌਰ, ਪ੍ਰਿੰਸੀਪਲ ਮਹਿੰਦਰਪਾਲ ਕੌਰ, ਸ੍ਰੀਮਤੀ ਅਮਨਦੀਪ ਕੌਰ, ਜਰਨੈਲ ਸਿੰਘ, ਯਾਦਵਿੰਦਰ ਸਿੰਘ, ਪ੍ਰਿੰਸੀਪਲ ਅਰਜਿੰਦਰ ਸਿੰਘ, ਪ੍ਰਿੰਸੀਪਲ ਰਣਵੀਰ ਕਾਲਜ ਅਤੇ ਹੋਰ ਬਹੁਤ ਸਾਰੇ ਪਤਵੰਤੇ ਸੱਜਣਾਂ ਤੋਂ ਇਲਾਵਾ ਜਸਬੀਰ ਕੌਰ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ, ਨਿਰੰਜਣ ਸਿੰਘ ਗਰੇਵਾਲ, ਪਸਵਕ ਕਮੇਟੀ ਦੇ ਚੇਅਰਮੈਨ ਅਤੇ ਮੈਂਬਰ ਸਮੂਹ ਪੰਚਾਇਤ, ਜਸਪਾਲ ਸਿੰਘ ਪ੍ਰਿੰਸੀਪਲ ਸਿੱਧੂਵਾਲ ਪਟਿਆਲਾ ਸ਼ਾਮਲ ਹੋਏ। ਆਲੇ ਦੁਆਲੇ ਤੋਂ ਆਈਆਂ ਹੋਈਆਂ ਸੰਗਤਾਂ ਦਾ ਅਤੇ ਪਤਵੰਤੇ ਸੱਜਣਾਂ ਦਾ ਪ੍ਰਿੰਸੀਪਲ ਸੱਤਪਾਲ ਸਿੰਘ ਬਲਾਸੀ ਨੇ ਧੰਨਵਾਦ ਕੀਤਾ।ਇਸ ਮੌਕੇ ਤੇ ਸਮੂਹ ਸਟਾਫ ਅਤੇ ਕੁਲਦੀਪ ਵਰਮਾ, ਪ੍ਰੋਫ਼ੈਸਰ ਗੁਰਮੀਤ ਸਿੰਘ, ਪਰਵਿੰਦਰ ਸਿੰਘ ਗਰੇਵਾਲ, ਜੀਵਨ ਸਿੰਘ, ਗੁਰਵਿੰਦਰ ਸਿੰਘ ਬਬਲਾ, ਇੰਦਰਜੀਤ ਸਿੰਘ, ਦਵਿੰਦਰ ਸਿੰਘ ਆਦਿ ਹਾਜ਼ਰ ਸਨ।