ਕਿਹਾ, ਜੇਕਰ ਸਰਕਾਰ ਨੇ ਸਕੂਲ ਖ¯ਲ•ਣ ਦਾ ਫੈਸਲਾ ਕੀਤਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਵੀ ਸਰਕਾਰ ਹ¯ਣੀ ਚਾਹੀਦੀ
ਮ¹ਕੇਰਿਆ,(ਰਾਜਦਾਰ ਟਾਇਮਸ): ਸੂਬੇ ਅੰਦਰ ਵੱਖ-ਵੱਖ ਥਾਵਾਂ ‘ਤੇ ਸਕੂਲਾਂ ਵਿੱਚ ਕੋਰੋਨਾ ਵਾਇਰਸ ਦੇ ਕੇਸ ਵੱਧ ਰਹੇ ਹਨ ਪਰ ਸਰਕਾਰ ਨਿੱਜੀ ਸਕੂਲਾਂ ਨੂੰ ਫਾਇਦਾ ਦੇਣ ਖ਼ਾਤਰ ਸਕੂਲ ਬੰਦ ਨਹੀਂ ਕਰ ਰਹੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਲੱਖਣ ਸਿੰਘ ਜੱਗੀ ਨੇ ਕਿਹਾ ਕਿ ਕਾਂਗਰਸ ਸਰਕਾਰ ਸੂਬੇ ਦੇ 60.5 ਲੱਖ ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਕਰ ਰਹੀ ਹੈ ਤੇ ਸਕੂਲ ਮਾਫ਼ੀਆ ਮੂਹਰੇ ਗੋਡੇ ਟੇਕ ਕੇ ਬੱਚਿਆਂ ਦੀ ਜਾਨ ਨੂੰ ਖ਼ਤਰੇ ਵਿੱਚ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਲਾਕਡਾਊਨ ਦੌਰਾਨ ਜਿੱਥੇ ਔਨਲਾਈਨ ਸਿੱਖਿਆ ਦੇ ਨਾਮ ਤੇ ਮਾਪਿਆਂ ਵੱਲੋਂ ਬੱਚਿਆਂ ਨੂੰ ਨਵੇਂ ਮੋਬਾਇਲ ਫ਼ੋਨ ਲੈ ਕੇ ਦੇਣ ਲਈ ਮਜ਼ਬੂਰ ਹੋਣਾ ਪਿਆ ਸੀ ਉੱਥੇ ਹੀ ਹੁਣ ਸਕੂਲ ਖੁੱਲ੍ਹਦੇ ਸਾਰ ਹੀ ਪ੍ਰਾਇਵੇਟ ਸਕੂਲਾਂ ਵੱਲੋਂ ਸਲਾਨਾ ਫ਼ੀਸਾਂ ਅਤੇ ਹੋਰ ਵਾਧੂ ਖ਼ਰਚਿਆਂ ਦਾ ਬੋਝ ਮਾਪਿਆਂ ਸਿਰ ਸੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਕ ਮਾਪਿਆਂ ਨੂੰ ਆਪਣੀ ਜ਼ਿੰਮੇਵਾਰੀ ’ਤੇ ਬੱਚਿਆਂ ਨੂੰ ਸਕੂਲ ਭੇਜਣ ਲਈ ਕਹਿ ਰਹੇ ਹਨ ਅਤੇ ਮਾਪਿਆਂ ਤੋਂ ਲਿਖਤੀ ਪੱਤਰ ਲਏ ਜਾ ਰਹੇ ਹਨ ਕਿ ਉਹ ਬੱਚਿਆਂ ਨੂੰ ਆਪਣੀ ਜ਼ਿੰਮੇਵਾਰੀ ’ਤੇ ਸਕੂਲ ਭੇਜ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਵੀ ਸਰਕਾਰ ਹੋਣੀ ਚਾਹੀਦੀ ਹੈ। ਉਨ੍ਹਾਂ ਰੋਸ ਪ੍ਰਗਟਾਇਆ ਕਿ ਸਰਕਾਰ ਸਕੂਲ ਮਾਫੀਆ ਦੇ ਦਬਾਅ ਕਾਰਨ ਮਾਨਯੋਗ ਹਾਈਕੋਰਟ ਦੇ ਫੀਸਾਂ ਸੰਬੰਧੀ ਹੁਕਮਾਂ ਨੂੰ ਲਾਗੂ ਕਰਾਉਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ ਜਦਕਿ ਸਕੂਲ ਮਾਫ਼ੀਆ ਮਾਪਿਆਂ ਦੀ ਖੁੱਲ੍ਹੀ ਲੁੱਟ ਕਰ ਰਿਹਾ ਹੈ।