ਸਿਵਲ ਹਸਪਤਾਲ ਦੇ ਡਾਕਟਰਾਂ ਦੀ ਟੀਮ ਨੇ ਹਵਾਲਾਤੀਆਂ ਅਤੇ ਕੈਦੀਆਂ ਦਾ ਕੀਤਾ ਮੁਫ਼ਤ ਚੈਕਅੱਪ ਅਤੇ ਦਿੱਤੀਆਂ ਦਵਾਈਆਂ
ਵੈਬੀਨਾਰ ਰਾਹੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਸਰਾਲਾ ਦੇ ਬੱਚਿਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਦੇ ਬਾਰੇ ’ਚ ਕੀਤਾ ਜਾਗਰੂਕ
ਹੁਸ਼ਿਆਰਪੁਰ, :
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿੱਚ ਮੈਡੀਕਲ ਕੈਂਪ ਆਯੋਜਤ ਕੀਤਾ ਗਿਆ। ਇਸ ਦੌਰਾਨ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੈਡੀਕਲ ਕੈਂਪ ਵਿੱਚ ਸਰਕਾਰੀ ਹਸਪਤਾਲ ਦੀ ਮੈਡੀਕਲ ਟੀਮ ਵਿੱਚ ਡਾ. ਬਲਦੀਪ ਸਿੰਘ, ਡਾ. ਮਨਦੀਪ ਕੌਰ, ਡਾ. ਗੌਰਵ ਸ਼ਰਮਾ ਵਲੋਂ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਦਾ ਬੁਖਾਰ, ਖਾਂਸੀ, ਜੁਕਾਮ, ਚਮੜੀ ਦੇ ਰੋਗ ਅਤੇ ਹੋਰ ਬੀਮਾਰੀਆਂ ਦਾ ਮੁਫ਼ਤ ਚੈਕਅੱਪ ਕੀਤਾ ਗਿਆ। ਡਾਕਟਰ ਦੀ ਟੀਮ ਵਲੋਂ ਚੈਕਅੱਪ ਦੇ ਦੌਰਾਨ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਦੌਰਾਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਡਾਕਟਰਾਂ ਦੀ ਟੀਮ ਦਾ ਧੰਨਵਾਦ ਕੀਤਾ ਗਿਆ। ਕੈਂਪ ਵਿੱਚ ਡਿਪਟੀ ਸੁਪਰਡੈਂਟ ਰਮਨਦੀਪ ਸਿੰਘ ਵੀ ਮੌਜੂਦ ਸਨ। ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਸਰਾਲਾ ਵਿੱਚ ਇਕ ਵੈਬੀਨਾਰ ਦਾ ਆਯੋਜਨ ਕੀਤਾ ਗਿਆ।

ਜਿਸ ਵਿੱਚ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵਲੋਂ ਬੱਚਿਆਂ ਨੂੰ ਨਾਲਸਾ ਸਕੀਮ, 2015 ਦੇ ਬਾਰੇ ਵਿੱਚ ਜਾਣਕਾਰੀ ਦਿੱਤੀ। ਇਸ ਦੌਰਾਨ ਪੈਨਲ ਐਡਵੋਕੇਟ ਰੇਨੂੰ ਨੇ ਬੱਚਿਆਂ ਨੂੰ  ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਤੋਂ ਜਾਣੂ ਕਰਵਾਇਆ ਅਤੇ ਦੱਸਿਆ ਕਿ ਜੇਕਰ ਕੋਈ ਬੱਚਾ 18 ਸਾਲ ਤੋਂ ਘੱਟ ਹੈ ਜੇਕਰ ਉਹ ਬੱਚਾ ਕੋਈ ਜ਼ੁਰਮ ਕਰਦਾ ਹੈ  ਤਾਂ ਉਸ ਨੂੰ ਜੁਵੇਨਾਈਲ ਜਸਟਿਸ ਬੋਰਡ ਵਲੋਂ ਉਸਦੇ ਕੇਸ ਨੂੰ ਸੁਣਿਆ ਜਾਂਦਾ ਹੈ ਅਤੇ ਇਸ ਯੋਜਨਾ ਦੇ ਤਹਿਤ ਬੱਚੇ ਨੂੰ ਦੋਸਤਾਨਾਂ ਵਾਤਾਵਰਣ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਸ ਦਾਇਰ ਕਰਨ ਦੇ ਲਈ ਮੁਫ਼ਤ ਕਾਨੂੰਨੀ ਸਹਾਇਤਾ ਦੀ ਲੋੜ ਹੋਵੇ ਤਾਂ ਉਸ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕੋਰਟ ਕੰਪਲੈਕਸ ਹੁਸ਼ਿਆਰਪੁਰ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਐਕਟ, 2010 ਦੇ ਤਹਿਤ ਬਿਨ੍ਹਾਂ ਖਰਚੇ ਦੇ ਕੇਸ ਦੀ ਪੈਰਵਾਈ ਕਰਨ ਦੇ ਲਈ ਪੈਨਲ ਦਾ ਵਕੀਲ ਮੁਹੱਈਆ ਕਰਵਾਇਆ ਜਾਂਦਾ ਹੈ।

Previous articleपंजाब के लोग अब कांग्रेस की नई चालों के झांसे में नहीं आऐंगे : प्रो.मुल्तानी
Next articleश्रीनगर में ग्रेनेड अटैक