ਭਵਾਨੀਗੜ੍ਹ,(ਵਿਜੈ ਗਰਗ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਟੋਲ ਪਲਾਜ਼ਾ ਕਾਲਾਝਾੜ ਅਤੇ ਰਿਲਾਇੰਸ ਪੰਪ ਬਾਲਦ ਕਲਾਂ ਵਿਖੇ ਧਰਨੇ 141 ਵੇਂ ਦਿਨ ਵੀ ਜਾਰੀ ਰੱਖੇ ਗਏ।ਯੂਨੀਅਨ ਦੇ ਆਗੂ ਸੁਖਦੇਵ ਸਿੰਘ ਘਰਾਚੋਂ, ਮੇਵਾ ਸਿੰਘ ਕਾਲਾਝਾੜ, ਨਰੈਣ ਸਿੰਘ ਅਤੇ ਸੀਤਾ ਰਾਮ ਕਾਦਰਾਬਾਦ ਨੇ ਦੱਸਿਆ ਕਿ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਖਿਲਾਫ ਕਿਸਾਨਾਂ ਅੰਦਰ ਰੋਹ ਹੋਰ ਭਖਦਾ ਜਾ ਰਿਹਾ ਹੈ।ਜਿਸ ਕਾਰਨ ਹੁਣ ਕਿਸਾਨ ਸੰਘਰਸ਼ ਸਮੁੱਚ ਦੇਸ਼ ਵਿੱਚ ਫੈਲ ਗਿਆ ਹੈ।ਉਨ੍ਹਾਂ ਕਿਹਾ ਕਿ ਤਿੰਨੇ ਕਾਨੂੰਨ ਖਤਮ ਹੋਣ ਤੱਕ ਸੰਘਰਸ ਜਾਰੀ ਰਹੇਗਾ।ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਭਵਾਨੀਗੜ੍ਹ-ਨਾਭਾ ਮੁੱਖ ਮਾਰਗ ਤੇ ਟੌਲ ਪਲਾਜ਼ਾ ਮਾਝੀ ਵਿਖੇ ਵੀ ਧਰਨਾ ਜਾਰੀ ਰੱਖਿਆ ਗਿਆ ਹੈ।ਭਵਾਨੀਗੜ੍ਹ ਨੇੜੇ ਟੌਲ ਪਲਾਜ਼ਾ ਕਾਲਾਝਾੜ ਵਿਖੇ ਧਰਨੇ ਵਿੱਚ ਜੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ ਤੇ ਬੀਬੀਆਂ।