ਭੁਲੱਥ,( ਰਾਜਦਾਰ ਟਾਈਮਜ਼): ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਅਪਣਾਏ ਜਾ ਰਹੇ ਤਾਨਾਸ਼ਾਹੀ ਰਵੱਈਏ ਨੂੰ ਬਿਨਾਂ ਦੇਰੀ ਬੰਦ ਕਰਨਾ ਚਾਹੀਦਾ ਹੈ। ਲੋਕਤੰਤਰ ਵਿੱਚ ਸਰਕਾਰ ਲੋਕਾਂ ਦੀ ਨੌਕਰ ਹੁੰਦੀ ਹੈ ਸਰਕਾਰ ਲੋਕਾਂ ਦੇ ਮਸਲੇ ਹੱਲ ਕਰਨ ਲਈ ਹੁੰਦੀ ਹੈ ਨਾ ਕਿ ਲੋਕਾਂ ਨੂੰ ਤੰਗ ਕਰਨ ਲਈ  ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਭੁਲੱਥ ਦੇ ਸੀਨੀਅਰ ਆਗੂ ਸਰਬਜੀਤ ਸਿੰਘ ਲੁਬਾਣਾ ਨੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਬਿਨਾਂ ਦੇਰੀ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਤਿੰਨੇ ਕਾਲੇ ਕਾਨੂੰਨਾਂ ਨੂੰ ਰੱਦ ਕਰਨਾ ਚਾਹੀਦਾ ਹੈ ਅਤੇ ਨਾਲ ਹੀ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰੇ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਬਣਦਾ ਪੂਰਾ ਹੱਕ ਮਿਲ ਸਕੇ। ਸਰਬਜੀਤ ਸਿੰਘ ਲੁਬਾਣਾ ਨੇ ਕਿਹਾ ਕਿ ਕਣਕ ਝੋਨੇ ਦੇ ਨਾਲ ਨਾਲ ਸਾਰੀਆਂ ਫ਼ਸਲਾਂ ਦੀ ਐੱਮਐੱਸਪੀ ਨਿਰਧਾਰਤ ਕੀਤੀ ਜਾਣੀ ਚਾਹੀਦੀ ਹੈ ਤਾਂ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀ ਆਰਥਿਕ ਦਸ਼ਾ ਸੁਧਰ ਸਕੇ। ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰ ਦਿੱਲੀ ਦੀਆਂ ਸੜਕਾਂ ਤੇ ਕੜਾਕੇ ਦੀ ਠੰਢ ਚ ਧਰਨੇ ਦੇ ਰਹੇ ਹਨ ਪਰ ਕੇਂਦਰ ਸਰਕਾਰ ਦੇ ਕੰਨਾਂ ਤੇ ਜੂੰ ਤੱਕ ਨਹੀਂ ਸਰਕ ਰਹੀ, ਨਾਲ ਹੀ ਉਨ੍ਹਾਂ ਨੇ ਪੂਰੇ ਦੇਸ਼ ਭਰ ਦੇ ਆਮ ਲੋਕਾਂ ਵੱਲੋਂ ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਲਈ ਧੰਨਵਾਦ ਕੀਤਾ। ਖ਼ਾਸ ਕਰਕੇ ਦਿੱਲੀ ਦੇ ਉੱਚਕੋਟੀ ਦੇ ਵਕੀਲਾਂ  ਵੱਲੋਂ ਦਿੱਤੀ ਸਪੋਰਟ ਨੂੰ ਉਨ੍ਹਾਂ ਨੇ ਚੰਗਾ ਕਿਸਾਨ ਅੰਦੋਲਨ ਲਈ ਚੰਗਾ ਦੱਸਿਆ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਭਰ ਦੇ ਕਿਸਾਨ ਇਸ ਇਨ੍ਹਾਂ ਆਰਡੀਨੈਂਸਾਂ ਦੇ ਖ਼ਿਲਾਫ਼ ਹਨ ਤਾਂ ਮੋਦੀ ਸਿਰਫ਼ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਹੀ ਕਿਸਾਨਾਂ ਦੇ ਭਵਿੱਖ ਨਾਲ ਖੇਡ ਰਹੀ ਹੈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਕੁਲਦੀਪ ਪਾਠਕ, ਤਜਿੰਦਰ ਸਿੰਘ ਰੈਂਪੀ, ਸੂਰਤ  ਸਿੰਘ, ਹਰਵਿੰਦਰ ਸਿੰਘ ਮੁਲਤਾਨੀ ਆਦਿ ਵਲੰਟੀਅਰ ਹਾਜ਼ਰ ਸਨ।