ਹੁਸ਼ਿਆਰਪੁਰ, 25 ਦਸੰਬਰ(ਰਾਜਦਾਰ ਟਾਇਮਸ): ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।ਜਾਰੀ ਕੀਤੇ ਪਹਿਲੇ ਹੁਕਮ ਅਨੁਸਾਰ ਉਨ੍ਹਾਂ ਫੌਜਦਾਰੀ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ। ਜਾਰੀ ਕੀਤੇ ਗਏ ਹੁਕਮ ਵਿੱਚ ਉਨ੍ਹਾਂ ਕਿਹਾ ਕਿ ਚਲਾਏ ਜਾ ਰਹੇ ਹੁੱਕਾ ਬਾਰ ਅੰਦਰ ਤੰਬਾਕੂ, ਸਿਗਰਟ ਅਤੇ ਮੁਨੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜੋ ਮਨੁੱਖੀ ਸਿਹਤ ਲਈ ਕਾਫੀ ਘਾਤਕ ਸਿੱਧ ਹੁੰਦਾ ਹੈ ਅਤੇ ਸਮਾਜ ਵਿਚ ਵੀ ਮਾੜਾ ਅਸਰ ਪੈਂਦਾ ਹੈ।ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਨਾ ਚਰਾਉਣ ਦੇ ਹੁਕਮ ਜਾਰੀ ਕੀਤੇ ਹਨ।ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੀਮਨ ਦਾ ਅਣ ਅਧਿਕਾਰਤ ਤੌਰ ’ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਪਸ਼ੂ ਪਾਲਣ ਵਿਭਾਗ, ਪੰਜਾਬ ਦੀਆਂ ਸਮੂਹ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈਡ ਅਤੇ ਕਾਲਜ ਆਫ਼ ਵੈਟਨਰੀ ਸਾਇੰਸ, ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ

Previous articleਡਾ: ਭੁਵੇਸ਼ਵਰ ਬਣੇ ਮੇਡਿਕਲ ਸੈਲ ਦੇ ਮੰਡਲ ਪ੍ਰਧਾਨ
Next articleस्टार पब्लिक स्कूल में बच्चों ने मनाया ऑनलाइन क्रिसमस का त्यौहार