ਕਾਠਗਡ਼੍ਹ,(ਜਤਿੰਦਰ ਪਾਲ ਸਿੰਘ ਕਲੇਰ): ਥਾਣਾ ਕਾਠਗੜ੍ਹ ਦੀ ਪੁਲਸ ਵੱਲੋਂ ਕਸਬੇ ਦੇ ਮੇਨ ਚੌਕ ਅਤੇ ਕਾਠਗਡ਼੍ਹ ਮੋਡ਼ ‘ਤੇ ਸਪੈਸ਼ਲ ਨਾਕੇ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਐੱਸਐੱਚਓ ਭਰਤ ਮਸੀਹ ਲੱਧੜ ਨੇ ਦੱਸਿਆ ਕਿ ਐਸ.ਆਈ ਰਾਜਿੰਦਰ ਸਿੰਘ, ਏ.ਐਸ.ਆਈ ਲਛਮਣ ਦਾਸ ਤੇ ਅਮਰਜੀਤ ਸਿੰਘ ਸਮੇਤ ਪੁਲਸ ਪਾਰਟੀ ਨੇ ਕਾਠਗੜ੍ਹ ਅਤੇ ਮੇਨ ਚੌਕ ਵਿਚ ਅਤੇ ਕਾਠਗੜ੍ਹ ਮੋੜ ‘ਤੇ ਸਪੈਸ਼ਲ ਨਾਕੇ ਲਗਾ ਕੇ ਹਰ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਤਾਂ ਜੋਕਿ ਕੋਈ ਵੀ ਸਮਾਜ ਵਿਰੋਧੀ ਅਨਸਰ ਕਿਸੇ ਤਰ੍ਹਾਂ ਦੀ ਕੋਈ ਗਲਤ ਹਰਕਤ ਨੂੰ ਅੰਜਾਮ ਨਾ ਦੇ ਸਕੇ ਤੇ ਨਾ ਹੀ ਕੋਈ ਇਤਰਾਜ਼ਯੋਗ ਵਸਤੂ ਲੈ ਕੇ ਜਾਂਦਾ ਹੋਵੇ। ਉਨ੍ਹਾਂ ਦੱਸਿਆ ਕਿ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ਨੂੰ ਮੁੱਖ ਰੱਖਦੇ ਹੋਏ ਇਹ ਚੈਕਿੰਗ ਅਭਿਆਨ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੋ ਹੁੱਲੜਬਾਜ਼ ਨੌਜਵਾਨ ਟ੍ਰੈਫਿਕ ਨਿਯਮਾਂ idm 6.28 build 6 ਦੀ ਉਲੰਘਣਾ ਕਰਦੇ ਹੋਏ ਬੋਲਟ ਮੋਟਰਸਾਈਕਲਾਂ ਦੇ ਪਟਾਕੇ ਵਜਾਉਂਦੇ ਹਨ ਜਾਂ ਸਿਲੰਸਰਾਂ ਦੀਆਂ ਜਾਲੀਆਂ ਕੱਢਵਾਕੇ ਕੰਨ ਪਾੜਵੀਆਂ ਆਵਾਜ਼ਾਂ ਪੈਦਾ ਕਰਕੇ ਆਮ ਲੋਕਾਂ ਨੂੰ ਪਰੇਸ਼ਾਨ ਕਰਦੇ ਹਨ ਉਨ੍ਹਾਂ ‘ਤੇ ਸਖਤ ਨਜ਼ਰ ਰੱਖੀ ਜਾਵੇਗੀ ਅਤੇ ਫੜੇ ਜਾਣ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ, ਪ੍ਰੰਤੂ ਜੇਕਰ ਫਿਰ ਵੀ ਨਾ ਸੁਧਰੇ ਤਾਂ ਮੋਟਰਸਾਈਕਲ ਤੱਕ ਨੂੰ ਬੋਂਡ ਕਰਨ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਸਬਾ ਨਿਵਾਸੀਆਂ ਵੱਲੋਂ ਵਾਰ-ਵਾਰ ਸ਼ਿਕਾਇਤ ਕੀਤੀ ਜਾ ਰਹੀ ਹੈ ਕਿ ਕਸਬੇ ਵਿੱਚ ਇੱਕਾ ਦੁੱਕਾ ਬੋਲਟ ਮੋਟਰਸਾਇਕਲ ਅਜਿਹੇ ਹਨ, ਜਿਨ੍ਹਾਂ ਨੂੰ ਚਲਾਉਣ ਵਾਲੇ ਨੌਜਵਾਨ ਜਾਣਬੁੱਝ ਕੇ ਕਸਬਾ ਵਾਸੀਆਂ ਨੂੰ ਪ੍ਰੇਸ਼ਾਨ ਕਰ ਰਹੇ ਹਨ ਜਿਸ ਵੱਲ ਖਾਸ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਹਲਕਾ ਵਾਸੀਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਕਿਧਰੇ ਕੋਈ ਨਸ਼ੇੜੀ ਜਾਂ ਨਸ਼ਾ ਤਸਕਰ ਮਿਲਦਾ ਹੈ ਤਾਂ ਉਸ ਪ੍ਰਤੀ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ ਜਾਵੇ।