ਹੁਸ਼ਿਆਰਪੁਰ, ਜ਼ਿਲ੍ਹੇ ਅੰਦਰ ਚੱਲ ਰਹੀ ਮਾਈਗੇ੍ਰਟਰੀ ਪਲਸ ਪੋਲਿਓ ਮੁਹਿੰਮ ਦੇ ਦੂਜੇ ਦਿਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ 0-5 ਸਾਲ ਤੱਕ ਦੇ ਪ੍ਰਵਾਸੀ ਅਬਾਦੀ ਦੇ 7721 ਬੱਚਿਆਂ ਨੂੰ ਪੋਲਿਓ ਰੋਧਕ ਬੂੰਦਾਂ ਪਿਲਾ ਕੇ ਕੁੱਲ ਟੀਚੇ ਦਾ 83.46 ਫੀਸਦੀ ਹਾਸਿਲ ਕਰ ਲਿਆ ਗਿਆ ਹੈ। ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਟੀਕਾਕਰਨ ਅਫਸਰ ਡਾ.ਸੀਮਾ ਗਰਗ ਨੇ ਦੱਸਿਆ ਕਿ ਮੁਹਿੰਮ ਦੇ ਨਿਰੀਖਣ ਲਈ ਸਟੇਟ ਹੈਡ licenza avast driver updater ਕੁਆਟਰ ਤੋਂ ਡਿਪਟੀ ਡਾਇਰੈਕਟਰ ਡਾ.ਸੁਰਿੰਦਰ ਕੌਰ ਮੱਲ ਵਲੋਂ ਸ਼ਹਿਰ ਅਤੇ ਬਲਾਕਾਂ ਦੇ ਵੱਖ ਵੱਖ ਪ੍ਰਵਾਸੀ ਅਬਾਦੀ ਵਾਲੇ ਖੇਤਰਾਂ ਵਿੱਚ ਜਾ ਕੇ ਚੱਲ ਰਹੀ ਪਲਸ ਪੋਲਿਓ ਮੁਹਿੰਮ ਦਾ ਜਾਇਜ਼ਾ ਲਿਆ ਗਿਆ। ਕਾਰਜਕਾਰੀ ਸਿਵਲ ਸਰਜਨ ਡਾ.ਪਵਨ ਕੁਮਾਰ ਵਿਸ਼ੇਸ਼ ਤੌਰ ਹਾਜ਼ਰ ਰਹੇ।
ਉਨਾਂ ਦੱਸਿਆ ਕਿ ਤਿੰਨ ਦਿਨਾਂ ਮੁਹਿੰਮ ਦੌਰਾਨ ਮਾਈਕਰੋ ਪਲੈਨ ਅਨੁਸਾਰ ਬੱਚਿਆਂ ਨੂੰ ਪੋਲਿਓ ਰੋਧਕ ਬੂੰਦਾਂ ਪਿਲਾਉਣ ਦਾ ਕੰਮ ਕੱਲ ਵੀ ਜਾਰੀ ਰਹੇਗਾ। ਉਨਾਂ ਪ੍ਰਵਾਸੀ ਪਰਿਵਾਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਪੋਲਿਓ ਰੋਧਕ ਬੂੰਦਾਂ ਜ਼ਰੂਰ ਪਿਲਾਉਣ ਤਾਂ ਜੋ ਭਾਰਤ ਦਾ ਪੋਲਿਓ ਦਾ ਦਰਜ਼ਾ ਬਰਕਰਾਰ ਰਹੇ ।