ਜ਼ਿਲ੍ਹੇ ਦੇ ਸਮੁੱਚੇ ਪੰਜਾਬ ਸਰਕਾਰ ਦੇ  ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ

ਕਿਹਾ, ਬਦਲੇ ਸਮੇਂ ਅਨੁਸਾਰ ਹੀ ਦਫ਼ਤਰਾਂ ਵਿੱਚ ਆਪਣੇ ਕੰਮਾਂ ਲਈ ਪਹੁੰਚ ਕਰਨ ਜ਼ਿਲ੍ਹਾ ਵਾਸੀ

ਹੁਸ਼ਿਆਰਪੁਰ,(ਰਾਜਦਾਰ ਟਾਇਮਸ):ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ `ਤੇ ਸਾਰੇ ਦਫ਼ਤਰਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਨਿਰਦੇਸ਼ਾਂ ਤਹਿਤ ਹੁਣ ਜ਼ਿਲ੍ਹੇ ਦੇ ਸਮੁੱਚੇ ਪੰਜਾਬ ਸਰਕਾਰ ਦੇ ਅਦਾਰੇ 2 ਮਈ 2023 ਦਿਨ ਮੰਗਲਵਾਰ ਤੋਂ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ।ਜ਼ਿਲ੍ਹਾ ਵਾਸੀ ਸਰਕਾਰੀ ਦਫ਼ਤਰਾਂ ਦੇ ਬਦਲੇ ਹੋਏ ਨਵੇਂ ਸਮੇਂ ਦਾ ਧਿਆਨ ਰੱਖਣ ਅਤੇ ਉਸ ਅਨੁਸਾਰ ਹੀ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਪਹੁੰਚ ਕਰਨ।ਉਨ੍ਹਾਂ ਕਿਹਾ ਕਿ ਇਹ ਸਮਾਂ ਸਾਰਣੀ 15 ਜੁਲਾਈ, 2023 ਤੱਕ ਲਾਗੂ ਰਹੇਗੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਬਦਲਿਆ ਨਵਾਂ ਸਮਾਂ ਪੰਜਾਬ ਦੇ ਸਮੂਹ ਖੇਤਰੀ ਦਫ਼ਤਰਾਂ, ਸਿਵਲ ਸਕੱਤਰੇਤ ਅਤੇ ਹੋਰ ਮੁੱਖ ਦਫ਼ਤਰਾਂ ਸਮੇਤ ਸਾਰੇ ਦਫ਼ਤਰਾਂ ਵਿੱਚ ਇਕਸਾਰ ਲਾਗੂ ਹੋਵੇਗਾ।ਇਹ ਫ਼ੈਸਲਾ ਅੱਤ ਦੀ ਗਰਮੀ ਦੌਰਾਨ ਬਿਜਲੀ ਦੀ ਖਪਤ ਨੂੰ ਘਟਾਉਣ ਅਤੇ ਦਫ਼ਤਰਾਂ ਵਿੱਚ ਬਿਹਤਰ ਤਾਲਮੇਲ ਅਤੇ ਨਿਯੰਤਰਣ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ।ਪੰਜਾਬ ਸਰਕਾਰ ਦੀਆਂ ਇਨ੍ਹਾਂ ਹਦਾਇਤਾਂ ਨੂੰ ਅਮਲ ਵਿੱਚ ਲਿਆਉਣ ਲਈ ਤੇ ਜ਼ਿਲ੍ਹੇ ਦੇ ਦਫ਼ਤਰਾਂ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਅਧਿਕਾਰੀ ਅਤੇ ਕਰਮਚਾਰੀ ਸਹਿਯੋਗ ਦੇਣ ਅਤੇ ਨਵੇਂ ਸਮੇਂ ਦੀ ਪਾਲਣਾ ਕਰਨ।