ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਫੂਡ ਕਰਾਫਟ ਇੰਸਟੀਚਿਊਟ ਅਤੇ ਜ਼ਿਲ੍ਹਾ ਰੁਜ਼ਗਾਰ ਬਿਊਰੋ ਵੱਲੋਂ ਵਿਦਿਆਰਥੀਆਂ ਦੀ ਕੀਤੀ ਕਾਉਂਸਲਿੰਗ

ਦਸੂਹਾ,(ਰਾਜਦਾਰ ਟਾਇਮਸ): ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਫੂਡ ਕਰਾਫਟ ਇੰਸਟੀਚਿਊਟ ਅਤੇ ਜ਼ਿਲ੍ਹਾ ਰੁਜ਼ਗਾਰ ਬਿਊਰੋ ਵੱਲੋਂ ਵਿਦਿਆਰਥੀਆਂ ਦੀ ਕਾਉਂਸਲਿੰਗ ਕੀਤੀ। ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਕੈਰੀਅਰ ਗਾਈਡੈਂਸ ਅਤੇ ਕਾਉਂਸਲਿੰਗ ਵਿਸ਼ੇ ਅਧੀਨ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪੑਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫੂਡ ਕਰਾਫਟ ਇੰਸਟੀਚਿਊਟ ਅਤੇ ਜ਼ਿਲ੍ਹਾ ਰੁਜ਼ਗਾਰ ਬਿਊਰੋ ਅਤੇ ਮਾਡਲ ਕੈਰੀਅਰ ਸੈਂਟਰ ਹੁਸ਼ਿਆਰਪੁਰ ਵੱਲੋਂ ਬਾਰਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਕਿੱਤਾ ਮੁੱਖੀ ਕੋਰਸਾਂ ਸਬੰਧੀ ਜਾਣਕਾਰੀ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫੂਡ ਕਰਾਫਟ ਇੰਸਟੀਚਿਊਟ ਹੁਸ਼ਿਆਰਪੁਰ ਦੇ ਕਾਉਂਸਲਰ ਅਸ਼ਵਨੀ ਕੁਮਾਰ ਨੇ ਸ਼ਾਰਟ ਟਰਮ ਅਤੇ ਲਾਂਗ ਟਰਮ ਕੋਰਸਾਂ ਸਬੰਧੀ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਇਨ੍ਹਾਂ ਕੋਰਸਾਂ ਨੂੰ ਕਰਕੇ ਵਿਦਿਆਰਥੀ ਦੇਸ਼ ਅਤੇ ਵਿਦੇਸ਼ ਵਿੱਚ ਰੁਜ਼ਗਾਰ  ਪੑਾਪਤ ਕਰ ਸਕਦੇ ਹਨ। ਰੁਜ਼ਗਾਰ ਬਿਉਰੋ ਦੇ ਬਿਕਰਮ ਸਿੰਘ ਨੇ ਵੀ ਬਾਰਵੀਂ ਜਮਾਤ ਕਰਨ ਤੋਂ ਬਾਦ ਕਿਸ ਤਰ੍ਹਾਂ ਨਾਲ ਆਪਣੇ ਆਪ ਨੂੰ ਰੁਜ਼ਗਾਰ ਪੋਰਟਲ ਤੇ ਰਜਿਸਟਰਡ ਕਰ ਸਕਦੇ ਹਨ ਅਤੇ ਆਪਣਾ ਕੰਮ ਧੰਦਾ ਸ਼ੁਰੂ ਕਰਨ ਵਾਸਤੇ ਸਰਕਾਰੀ ਸਹਾਇਤਾ ਨੂੰ ਕਿਵੇਂ ਪੑਾਪਤ ਕਰ ਸਕਦੇ ਹਨ ਬਾਰੇ ਜਾਣਕਾਰੀ ਦਿੱਤੀ । ਅੰਤ ਵਿੱਚ ਸਕੂਲ ਪਿੰਸੀਪਲ ਅਨੀਤਾ ਪਾਲ ਨੇ ਆਏ ਹੋਏ ਕਾਉਂਸਲਰਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਯਾਦਗਾਰੀ ਚਿਂਨ੍ਹ ਦੇ ਕੇ ਸਨਮਾਨਿਤ ਕੀਤਾ ਇਸ ਮੌਕੇ ਲੈਕ ਜੋਤੀ ਰਾਣੀ, ਜੀਨਤ, ਲੈਕ ਸਰਿਤਾ ਰਾਣੀ, ਲੈਕ ਕਸ਼ਮੀਰ ਕੌਰ, ਲੈਕਚਰਾਰ ਪੰਕਜ ਰੱਤੀ, ਲੈਕਚਰਾਰ ਕਮਲਜੀਤ ਕੌਰ ਹਾਜ਼ਰ ਸਨ।