ਜੀਆਰਡੀ ਸਕੂਲ ਦੇ ਦਮਨਪ੍ਰੀਤ ਤੇ ਸਕੂਲ ਆਫ ਐਮੀਨੈਂਸ ਟਾਂਡਾ ਦੇ ਗਤਕਾ ਖਿਡਾਰੀ ਜਸਕੀਰਤ ਨੇ ਹਾਸਲ ਕੀਤਾ ਕੌਮੀ ਅਤੇ ਸਟੇਟ ਪੱਧਰ ਤੇ ਗੋਲਡ ਮੈਡਲ

ਟਾਂਡਾ ਉੜਮੁੜ,(ਰਾਜਦਾਰ ਟਾਇਮਸ): ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸਿਮਰਨ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਜੀ.ਆਰ.ਡੀ ਇੰਟਰਨੈਸ਼ਨਲ ਸਕੂਲ ਨੌਵੀਂ ਕਲਾਸ ਦੇ ਵਿਦਿਆਰਥੀ ਤੇ ਰਾਜ ਕਰੇਗਾ ਖਾਲਸਾ ਗੱਤਕਾ ਅਖਾੜਾ ਦੇ ਗਤਕਾ ਖਿਡਾਰੀ ਦਮਨਪ੍ਰੀਤ ਸਿੰਘ ਨੇ ਖੇਡਾਂ ਵਤਨ ਪੰਜਾਬ ਦੀਆਂ ਅਤੇ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਟੀਮ ਅਤੇ ਵਿਅਕਤੀਗਤ ਪ੍ਰਦਰਸ਼ਨ ਵਿੱਚ ਗੋਲਡ ਮੈਡਲ ਪ੍ਰਾਪਤ ਕਰਕੇ ਸਕੂਲ ਅਤੇ ਟਾਂਡਾ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀ.ਆਰ.ਡੀ ਸਕੂਲ ਦੇ ਮੈਨੇਜਰ ਸਰਬਜੀਤ ਸਿੰਘ ਮੋਮੀ, ਰਾਜ ਕਰੇਗਾ ਖਾਲਸਾ ਗਤਕਾ ਅਖਾੜਾ ਦੇ ਪ੍ਰਧਾਨ ਜਥੇਦਾਰ ਮਨਜੀਤ ਸਿੰਘ ਖਾਲਸਾ ਤੇ ਜਰਨਲ ਸਕੱਤਰ ਰਵਿੰਦਰ ਸਿੰਘ ਰਵੀ ਨੇ ਦੱਸਿਆ ਕਿ ਦਮਨ ਪ੍ਰੀਤ ਸਿੰਘ ਅੰਮ੍ਰਿਤਸਰ ਵਿੱਚ ਹੋਈਆਂ ਖੇਡਾਂ ਪਤਨ ਪੰਜਾਬ ਦੀਆਂ ਦੌਰਾਨ ਅੰਡਰ 17 ਵਰਗ ਵਿੱਚ ਟੀਮ ਅਤੇ ਵਿਅਕਤੀਗਤ ਸ਼ਾਨਦਾਰ ਪ੍ਰਦਰਸ਼ਨ ਕਰਕੇ ਗੋਲਡ ਮੈਡਲ ਹਾਸਲ ਕੀਤਾ। ਇਸ ਤੋਂ ਇਲਾਵਾ ਨਵੀਂ ਦਿੱਲੀ ਦੇ ਤਾਲ ਕਟੋਰਾ ਸਟੇਡੀਅਮ ਕਰਵਾਈ ਗਈ ਕੌਮੀ ਪੱਧਰ ਦੀ ਗਤਕਾ ਚੈਂਪੀਅਨਸ਼ਿਪ ਵਿੱਚ ਵੀ ਦਮਨਪ੍ਰੀਤ ਸਿੰਘ ਨੇ ਟੀਮ ਅਤੇ ਵਿਅਕਤੀਗਤ ਸ਼ਾਨਦਾਰ ਗਤਕੇ ਦਾ ਪ੍ਰਦਰਸ਼ਨ ਕਰਦੇ ਹੋਏ ਗੋਲਡ ਮੈਡਲ ਹਾਸਲ ਕੀਤਾ। ਰਾਜ ਕਰੇਗਾ ਖਾਲਸਾ ਗਤਕਾ ਅਖਾੜਾ ਦੇ ਕੋਚ ਰਮਨਪ੍ਰੀਤ ਸਿੰਘ ਸ਼ੈਂਟੀ ਦੀ ਅਗਵਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਦਮਨਪ੍ਰੀਤ ਸਿੰਘ ਨੇ ਆਪਣੇ ਪਿਤਾ ਸਤਨਾਮ ਸਿੰਘ, ਮਾਤਾ ਬਲਜਿੰਦਰ ਕੌਰ ਅਤੇ ਸਕੂਲ ਦਾ ਨਾਂ ਕੌਮੀ ਅਤੇ ਪੰਜਾਬ ਪੱਧਰ ਤੇ ਰੌਸ਼ਨ ਕੀਤਾ  ਹੈ। ਦਮਨਪ੍ਰੀਤ ਸਿੰਘ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਤੇ ਜੀ.ਆਰ.ਡੀ ਸਿੱਖਿਆ ਸੰਸਥਾਵਾਂ ਦੀ ਚੇਅਰ ਪਰਸਨ ਪਰਦੀਪ ਕੌਰ, ਐਮ.ਡੀ ਬਿਕਰਮ ਸਿੰਘ ਨੇ ਦਮਨਪ੍ਰੀਤ ਸਿੰਘ ਉਸਦੇ ਕੋਚ ਰਮਨਪ੍ਰੀਤ ਸਿੰਘ ਉਸਦੇ  ਮਾਤਾ -ਪਿਤਾ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ  ਕਿ ਸਕੂਲ ਵੱਲੋਂ ਦਮਨਪ੍ਰੀਤ ਸਿੰਘ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰ੍ਹਾਂ ਹੀ ਰਾਜ ਕਰੇਗਾ ਖਾਲਸਾ ਗਤਕਾ ਅਖਾੜਾ ਦੇ ਮੈਂਬਰ ਅਤੇ ਸਕੂਲ ਆਫ ਐਮੀਨੈਂਸ ਟਾਂਡਾ ਦੇ ਵਿਦਿਆਰਥੀ ਜਸਕੀਰਤ ਸਿੰਘ ਨੇ ਅੰਡਰ 17 ਵਰਗ ਖੇਡਾਂ ਵਤਨ ਪੰਜਾਬ ਦੀਆਂ ਸਟੇਟ ਪੱਧਰ ਅਤੇ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਹਾਸਲ ਕਰਕੇ ਰਾਜ ਕਰੇਗਾ ਖਾਲਸਾ ਗਤਕਾ ਅਖਾੜਾ ਅਤੇ ਸਕੂਲ ਆਫ ਐਮੀਨੈਂਸ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਪ੍ਰਧਾਨ ਜਥੇਦਾਰ ਮਨਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਰਾਜ ਕਰੇਗਾ ਖਾਲਸਾ ਗਤਕਾ ਅਖਾੜਾ ਦੇ ਜਨਰਲ ਸਕੱਤਰ ਰਵਿੰਦਰ ਸਿੰਘ ਰਵੀ ਦੇ ਸਪੁੱਤਰ ਜਸਕੀਰਤ ਸਿੰਘ ਨੇ ਕੌਮੀ ਅਤੇ ਸਟੇਟ ਪੱਧਰ ਤੇ ਗੋਲਡ ਮੈਡਲ ਪ੍ਰਾਪਤ ਕਰਕੇ ਵੱਡੀ ਉਪਲਬਧੀ ਹਾਸਲ ਕੀਤੀ ਹੈ। ਜਸਕੀਰਤ ਸਿੰਘ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਤੇ ਵਿਧਾਇਕ ਜਸਵੀਰ ਸਿੰਘ ਰਾਜਾ, ਜਿਲਾ ਸਿੱਖਿਆ ਅਫਸਰ (ਸੈਕੰਡਰੀ) ਹਰਭਗਵੰਤ ਸਿੰਘ, ਜਿਲਾ ਸਿੱਖਿਆ ਅਫਸਰ (ਐਲੀਮੈਂਟਰੀ) ਸੰਜੀਵ ਗੌਤਮ, ਡਿਪਟੀ ਜਿਲਾ ਸਿੱਖਿਆ ਅਫਸਰ (ਐਲੀਮੈਂਟਰੀ) ਸੁਖਵਿੰਦਰ ਸਿੰਘ,ਪ੍ਰਿੰਸੀਪਲ ਰਾਜੇਸ਼ ਕੁਮਾਰ ਤ੍ਰੇਹਨ ਅਤੇ ਸਮੂਹ ਸਕੂਲ ਸਟਾਫ ਨੇ ਜਸਕੀਰਤ ਸਿੰਘ ਅਤੇ ਉਸਦੇ ਮਾਤਾ ਪਿਤਾ ਨੂੰ ਮੁਬਾਰਕਬਾਦ ਦਿੱਤੀ ਹੈ ।