ਥਾਣਾ ਮੇਹਟੀਆਣਾ ਦੇ ਇਲਾਕੇ ਵਿੱਚ ਨਸ਼ਾ ਵੇਚਣ ਵਾਲਿਆ ਦਾ ਜੀਣਾ ਹਰਾਮ ਕਰ ਦਿਆਗਾ : ਥਾਣਾ ਮੁਖੀ ਜਗਜਿਤ ਸਿੰਘ
ਹੁਸ਼ਿਆਰਪੁਰ,(ਤਰਸੇਮ ਦੀਵਾਨਾ): ਸਰਤਾਜ ਸਿੰਘ ਚਾਹਲ ਸੀਨੀਅਰ ਪੁਲਿਸ ਕਪਤਾਨ ਵੱਲੋ ਦਿੱਤੇ ਦਿਸ਼ਾ ਨਿਰਦੇਸਾ ਅਤੇ ਸਰਬਜੀਤ ਸਿੰਘ ਪੁਲਿਸ ਕਪਤਾਨ ਦੀ ਰਹਿਨੁਮਾਈ ਹੇਠ ਨਸ਼ੀਲੀਆ ਵਸਤੂਆ ਦੀ ਸਮੱਗਲਿੰਗ ਕਰਨ ਵਾਲੇ ਵਿਅਕਤੀਆ ਦੇ ਖਿਲਾਫ ਮੁਹਿੰਮ ਸੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਪਰਮਿੰਦਰ ਸਿੰਘ ਉਪ ਪੁਲਿਸ ਕਪਤਾਨ ਤਫਤੀਸ਼ ਦੇ ਦਿਸ਼ਾ ਨਿਰਦੇਸ਼ਾਂ ਤੇ ਐਸ.ਆਈ ਜਗਜੀਤ ਸਿੰਘ ਮੁੱਖ ਅਫਸਰ ਥਾਣਾ ਮੇਹਟੀਆਣਾ ਵਲੋਂ ਉੱਚ ਅਫਸਰਾਂ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਦੇ ਹੋਏ, ਐਸ.ਆਈ ਗੁਰਦੀਪ ਸਿੰਘ ਆਪਣੇ ਸਾਥੀ ਕਰਮਚਾਰੀਆ ਨਾਲ ਸੱਕੀ ਪੁਰਸ਼ਾ ਦੀ ਤਲਾਸ਼ ਦੇ ਸਬੰਧ ਵਿੱਚ ਮੇਹਟੀਆਣਾ ਤੋਂ ਪਿੰਡ ਡਵਿਡਾ ਅਹਿਰਾਣਾ ਨੂੰ ਜਾ ਰਹੇ ਸੀ। ਤਾਂ ਜਦੋਂ ਪੁਲਿਸ ਪਾਰਟੀ ਪਿੰਡ ਡਵਿਡਾ ਅਹਿਰਾਣਾ ਤੋਂ ਥੋੜਾ ਪਿਛੇ ਸੀ, ਸਾਹਮਣੇ ਤੋਂ ਇੱਕ ਨੌਜਵਾਨ ਆ ਰਿਹਾ ਸੀ। ਉਕਤ ਵਿਅਕਤੀ ਪੁਲਿਸ ਪਾਰਟੀ ਦੇਖ ਕੇ ਪਿੱਛੇ ਨੂੰ ਕਾਹਲੀ ਨਾਲ ਮੁੜਨ ਲੱਗਾ ਤਾ ਉਸ ਨੂੰ ਪੁਲਿਸ ਪਾਰਟੀ ਨੇ ਤੁਰੰਤ ਕਾਬੂ ਕਰ ਲਿਆ। ਜਿਸ ਨੂੰ ਐਸ.ਆਈ ਨੇ ਸਾਥੀ ਕਰਮਚਾਰੀਆ ਦੀ ਮੱਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਤੇ ਉਸਨੇ ਆਪਣਾ ਨਾਮ ਭੁਪਿੰਦਰ ਸਿੰਘ ਉਰਫ ਭਿੰਦਾ ਪੁੱਤਰ ਦਿਲਬਾਗ ਸਿੰਘ ਵਾਸੀ ਤਨੂੰਲੀ ਥਾਣਾ ਮੇਹਟੀਆਣਾ ਦੱਸਿਆ। ਜਿਸ ਦੀ ਤਲਾਸੀ ਕਰਨ ਤੇ ਉਸ ਵਿੱਚੋ 155 ਗਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਜਿਸ ਤੇ ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਮੇਹਟੀਆਣਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ।