ਗੁਰਦੁਆਰਾ ਸ੍ਰੀ ਹਰਿ ਜੀ ਸਹਾਇ ਤੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ  ਪ੍ਰਕਾਸ਼ ਪੁਰਬ ਸੰਬੰਧੀ ਪ੍ਰਭਾਤਫੇਰੀਆਂ ਜਾਰੀਹੁ

ਹੁਸ਼ਿਆਰਪੁਰ,(ਤਰਸੇਮ ਦੀਵਾਨਾ): ਨਿਰੰਕਾਰੀ ਜੋਤ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਹਰਿ ਜੀ ਸਹਾਇ ਮਹਲਾ ਟਿੱਬਾ ਸਾਹਿਬ ਤੋਂ ਪ੍ਰਭਾਤ ਫੇਰੀਆਂ ਆਰੰਭ ਹੋ ਚੁੱਕੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਦਰਸ਼ਨ ਸਿੰਘ ਪਲਾਹਾ  ਨੇ ਦੱਸਿਆ ਕਿ 27 ਨਵੰਬਰ ਨੂੰ ਮਨਾਏ ਜਾ ਰਹੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਹਰਿ ਜੀ ਸਹਾਇ ਤੋ ਆਰੰਭ ਹੋ ਕੇ ਪ੍ਰਭਾਤ ਫੇਰੀਆਂ ਦੌਰਾਨ ਮੁਹੱਲਾ ਟਿੱਬਾ ਸਾਹਿਬ,ਸੁਭਾਸ਼ ਨਗਰ, ਲਾਭ ਨਗਰ, ਦਸ਼ਮੇਸ਼ ਨਗਰ, ਡਗਾਣਾ ਰੋਡ, ਪ੍ਰੀਤਮ ਨਗਰ, ਰਾਮਗੜ, ਮਿਲਾਪ ਨਗਰ ਆਦਿ ਇਲਾਕਿਆਂ ਵਿੱਚ ਸੰਗਤਾਂ ਵੱਲੋਂ “ਤੱਕਿਆ ਮੈਂ ਬਾਬਰ ਦੇ ਦਰਬਾਰ ਇੱਕ ਮਸਤਾਨਾ ਜੋਗੀ”, “ਜਾਗ ਸੰਗਤੇ ਪ੍ਰਭਾਤ ਫੇਰੀ ਆਈ ਆ”, “ਅੰਮ੍ਰਿਤ ਵੇਲੇ ਉੱਠਿਆ ਕਰ, ਨਾਮੁ ਜਪਿਆ ਕਰ,ਵੰਡ ਛਕਿਆ ਕਰ”,ਉਚਾ ਦਰ ਬਾਬੇ ਨਾਨਕ ਦਾ, ਮੈਂ ਸ਼ੋਭਾ ਸੁਣ ਕੇ ਆਇਆ”, ਆਦਿ  ਧਾਰਮਿਕ ਗੀਤਾ ਅਤੇ ਸ਼ਬਦਾਂ ਦਾ ਗਾਇਨ ਕਰਦੀਆਂ ਹੋਈਆਂ ਸੰਗਤਾਂ ਗੁਰਮੁਖ ਪਿਆਰਿਆਂ ਦੇ ਗ੍ਰਹਿ ਵਿਖੇ ਪਹੁੰਚ ਕੇ ਕੀਰਤਨ ਦੇ ਦੀਵਾਨ ਸਜਾਦੀਆਂ ਹਨ। ਜਿਸ ਵਿੱਚ ਭਾਈ ਸਤਿੰਦਰ ਸਿੰਘ ਆਲਮ ਹਜ਼ੂਰੀ ਰਾਗੀ ਅਤੇ ਭਾਈ ਜਸਵਿੰਦਰ ਸਿੰਘ ਪਰਮਾਰ ਤੁਰਕੀ ਬਾਣੀ ਦਾ ਰਸਭਿੰਨੇ ਕੀਰਤਨ ਅਤੇ ਗੁਰ ਇਤਿਹਾਸ ਨਾਲ ਸੰਗਤਾਂ ਨੂੰ ਨਿਹਾਲ ਕਰਦੇ ਹਨ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਭਾਟ ਸਿੱਖ ਯੂਥ ਕਲੱਬ ਵੱਲੋਂ ਲਾਭ ਨਗਰ, ਡਾਕਟਰ ਸਰਵਨ ਸਿੰਘ ਵੱਲੋਂ ਮਹੱਲਾ ਸੁਭਾਸ਼ ਨਗਰ ਵੱਲੋਂ ਮਹੱਲਾ ਟਿੱਬਾ ਸਾਹਿਬ,ਗੁਰਚਰਨ ਸਿੰਘ ਗਰੇਵਾਲ ਵੱਲੋਂ ਮਹੱਲਾ ਆਦਰਸ਼ ਨਗਰ ਰਜਿੰਦਰ ਸਿੰਘ ਵੱਲੋਂ ਮਹਲਾ ਮਾਊਂਟ ਐਵਨਿਊ ਅਤੇ ਮਹਿੰਦਰ ਸਿੰਘ ਵੱਲੋਂ ਮਹਲਾ ਪ੍ਰੀਤਮ ਨਗਰ ਵਿਖੇ ਪ੍ਰਭਾਤ ਫੇਰੀਆਂ ਦੀ ਸੇਵਾ ਕੀਤੀ ਗਈ ਹੈ ਜਿਨਾਂ ਨੂੰ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।