ਹੁਸ਼ਿਆਰਪੁਰ,(ਰਾਜ਼ਦਾਰ ਟਾਇਮਸ): ਸਿਹਤ ਵਿਭਾਗ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪਰਿਵਾਰ ਭਲਾਈ ਪ੍ਰੋਗਰਾਮ ਅਧੀਨ ਪਰਿਵਾਰ ਨਿਯੋਜਨ ਵਿੱਚ ਮਰਦਾਂ ਦੀ ਭਾਗੀਦਾਰੀ ਵਧਾਉਣ ਲਈ ਸਿਵਲ ਸਰਜਨ ਡਾ.ਬਲਵਿੰਦਰ ਕੁਮਾਰ ਡਮਾਨਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ.ਅਨੀਤਾ ਕਟਾਰੀਆ ਨੇ ਚੀਰਾ ਰਹਿਤ ਨਸਬੰਦੀ ਜਾਗਰੂਕਤਾ ਪੰਦਰਵਾੜਾ ਥੀਮ (“ਸਿਹਤਮੰਦ ਮਾਂ ਸਿਹਤਮੰਦ ਬੱਚਾ, ਜਦੋਂ ਪਤੀ ਦਾ ਹੋਵੇ ਪਰਿਵਾਰ ਨਿਯੋਜਨ ਵਿੱਚ ਯੋਗਦਾਨ ਚੰਗਾ”) ਤਹਿਤ ਵੱਖ ਵੱਖ ਬਲਾਕਾਂ ਦੇ ਬੀ.ਈ.ਈ ਅਤੇ ਐਚ.ਆਈਜ਼ (ਹੈਲਥ ਇਸੰਪੈਕਟਰ) ਨਾਲ ਜ਼ਿਲ੍ਹਾ  ਸਿਖਲਾਈ ਕੇਂਦਰ ਦਫਤਰ ਸਿਵਲ ਸਰਜਨ ਵਿਖੇ ਵਿਸ਼ੇਸ਼ ਮੀਟਿੰਗ ਕੀਤੀ।ਮੀਟਿੰਗ ਦੌਰਾਨ ਜਾਣਕਾਰੀ ਸਾਂਝੀ ਕਰਦੇ ਹੋਏ ਡਾ.ਅਨੀਤਾ ਕਟਾਰੀਆ ਨੇ ਦੱਸਿਆ ਕਿ ਇਹ ਪੰਦਰਵਾੜਾ (ਵਸੈਕਟਮੀ ਫੋਰਟਨਾਇਟ) ਦੋ ਹਿੱਸਿਆਂ ਵਿੱਚ ਮਨਾਇਆ ਜਾ ਰਿਹਾ ਜਿਸ ਵਿੱਚ ਪਹਿਲਾ ਮੋਬਲਾਈਜੇਸ਼ਨ ਫੇਜ਼ ਜੋ ਕਿ ਚੱਲ ਰਿਹਾ ਹੈ ਅਤੇ ਦੂਜਾ ਸਰਵਿਸ ਡਲੀਵਰੀ ਫੇਸ ਜੋ ਕਿ ਮਿਤੀ 28.11.2023 ਤੋਂ 04.12.2023 ਤੱਕ ਚਲਾਇਆ ਜਾਵੇਗਾ ਜਿਸ ਵਿੱਚ ਸਿਹਤ ਸੰਸਥਾਵਾਂ ਵਿੱਚ ਉਪਲਬਧ ਮਾਹਿਰ ਸਰਜਨਾਂ ਵਲੋਂ ਐਨਐਸਵੀ ਦੇ ਅਪਰੇਸ਼ਨ ਕੀਤੇ ਜਾਣਗੇ।ਉਨਾਂ ਕਿਹਾ ਕਿ ਚੀਰਾ ਰਹਿਤ ਨਸਬੰਦੀ ਮਰਦਾਂ ਲਈ ਪਰਿਵਾਰ ਨਿਯੋਜਨ ਦਾ ਆਸਾਨ, ਸੁਰੱਖਿਅਤ ਅਤੇ ਭਰੋਸੇਮੰਦ ਤਰੀਕਾ ਹੈ। ਜਿਸ ਵਿੱਚ ਕੋਈ ਚੀਰਾ ਨਹੀਂ ਲਗਾਇਆ ਜਾਂਦਾ ਅਤੇ ਨਾ ਟਾਂਕਾ ਲਗਾਇਆ ਜਾਂਦਾ ਹੈ। ਮਰਦ ਆਪਰੇਸ਼ਨ ਤੋਂ ਬਾਅਦ ਜਲਦੀ ਆਪਣਾ ਕੰਮ ਕਰਨ ਦੇ ਲਾਇਕ ਹੋ ਜਾਂਦਾ ਹੈ, ਕਿਸੇ ਤਰਾਂ ਦੇ ਆਰਾਮ ਦੀ ਜਰੂਰਤ ਨਹੀਂ ਪੈਂਦੀ। ਇਸ ਲਈ ਇਸ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਪੰਦਰਵਾੜੇ ਦੌਰਾਨ ਜਾਗਰੂਕ ਕੀਤਾ ਜਾਵੇ ਅਤੇ ਯੋਗ ਵਿਅਕਤੀਆਂ ਦਾ ਨਸਬੰਦੀ ਅਪਰੇਸ਼ਨ ਕਰਵਾਇਆ ਜਾਵੇ।ਉਨਾਂ ਦੱਸਿਆ ਕਿ ਪਰਿਵਾਰ ਨਿਯੋਜਨ ਲਈ ਮਰਦਾਂ ਨੂੰ ਚੀਰਾ ਰਹਿਤ ਨਸਬੰਦੀ ਕਰਵਾਉਣ ਲਈ 1100 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਵੀ ਦਿੱਤੀ ਜਾਵੇਗੀ।ਉਹਨਾਂ ਇਹ ਵੀ ਦੱਸਿਆ ਕਿ ਲੋਕਾਂ ਵਿੱਚ ਇਹ ਗਲਤ ਧਾਰਣਾ ਹੈ ਕਿ ਇਸ ਅਪਰੇਸ਼ਨ ਨਾਲ ਕਿਸੇ ਤਰ੍ਹਾਂ ਦੀ ਕਮਜ਼ੋਰੀ ਆਉਂਦੀ ਹੈ।ਉਨਾਂ ਕਿਹਾ ਕਿ ਇਹ ਬਿਲਕੁਲ ਸੁਰੱਖਿਅਤ ਤਰੀਕਾ ਹੈ ਅਤੇ ਇਸਨੂੰ ਅਪਣਾਉਣ ਲਈ ਲੋਕਾਂ ਦੇ ਵਰਤਾਰੇ ਨੂੰ ਤਬਦੀਲ ਕਰਨ ਅਤੇ ਮਰਦਾਂ ਨੂੰ ਇਸ ਪ੍ਰਤੀ ਅੱਗੇ ਆਉਣ ਦੀ ਜਰੂਰਤ ਹੈ।ਉਨਾਂ ਹਾਜ਼ਰ ਬੀ.ਈ.ਈ ਅਤੇ ਐਚ.ਆਈਜ਼ ਨੂੰ ਪੰਦਰਵਾੜੇ ਦੇ ਚੱਲ ਰਿਹੇ ਪਹਿਲੇ ਹਫ਼ਤੇ ਦੌਰਾਨ ਪਰਿਵਾਰ ਨਿਯੋਜਨ ਸਬੰਧੀ ਵੱਖ ਵੱਖ ਥਾਂਈ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕਿਹਾ ਤਾਂ ਜੋ ਲੋਕ ਪਰਿਵਾਰ ਨਿਯੋਜਨ ਲਈ ਵੱਧ ਤੋਂ ਵੱਧ ਪ੍ਰੋਤਸਾਹਿਤ ਹੋਣ।ਇਸ ਮੌਕੇ ਡਿਪਟੀ ਮਾਸ ਮੀਡੀਆ ਅਫਸਰ ਰਮਨਦੀਪ ਕੌਰ,ਹੈਲਥ ਇਸੰਪੈਕਟਰ ਜਸਵਿੰਦਰ ਸਿੰਘ,ਵਿਸ਼ਾਲ ਪੁਰੀ ਹਾਜ਼ਰ ਰਹੇ।