ਮੇਹਟੀਆਣਾ,(ਤਰਸੇਮ ਦੀਵਾਨਾ): ਸੁਰਿੰਦਰ ਲਾਂਬਾ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵੱਲੋ ਦਿੱਤੇ ਦਿਸ਼ਾ ਨਿਰਦੇਸਾ ਅਤੇ ਸਰਬਜੀਤ ਸਿੰਘ ਬਾਹੀਆ ਪੁਲਿਸ ਕਪਤਾਨ ਹੁਸ਼ਿਆਰਪੁਰ ਦੀ ਰਹਿਨੁਮਾਈ ਹੇਠ ਨਸ਼ੀਲੀਆ ਵਸਤੂਆ ਦੀ ਸਮੱਗਲਿਗ ਕਰਨ ਵਾਲੇ ਵਿਅਕਤੀਆ ਦੇ ਖਿਲਾਫ ਮੁਹਿੰਮ ਸੁਰੂ ਕੀਤੀ ਗਈ ਹੈ।ਇਸ ਮੁਹਿੰਮ ਤਹਿਤ ਪਰਮਿੰਦਰ ਸਿੰਘ ਉਪ ਪੁਲਿਸ ਕਪਤਾਨ ਤਫਤੀਸ਼ ਦੇ ਦਿਸ਼ਾ ਨਿਰਦੇਸ਼ਾ ਤੇ ਐਸ ਆਈ ਜਗਜੀਤ ਸਿੰਘ ਮੁੱਖ ਅਫਸਰ ਥਾਣਾ ਮੇਹਟੀਆਣਾ ਵਲੋਂ ਉਚ ਅਫਸਰਾਂ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਦੇ ਹੋਈ ਸ਼ੱਕੀ ਪੁਰਸਾਂ ਦੀ ਤਲਾਸ਼ ਦੇ ਸਬੰਧ ਵਿੱਚ ਪੁੱਲ ਨਹਿਰ ਅਜਨੋਹਾ ਮੋਜੂਦ ਸੀ ਤਾਂ ਪਾਸਟਾਂ ਸਾਈਡ ਤੋ ਇੱਕ ਸਰਦਾਰ ਨੋਜਵਾਨ ਮੋਟਰਸਾਈਕਲ ਬਿਨਾ ਨੰਬਰੀ ਮਾਰਕਾ ਹੀਰੋ ਐਚ ਐਫ ਬਜਾਜ ਤੇ ਆਉਦਾ ਦਿਖਾਈ ਦਿੱਤਾ ਤਾਂ ਏ.ਐਸ.ਆਈ ਨੇ ਸ਼ੱਕ ਦੀ ਬਿਨਾਹ ਤੇ ਸਾਥੀ ਕਰਮਚਾਰੀਆਂ ਦੇ ਮਦਦ ਨਾਲ ਸਰਦਾਰ ਨੋਜਵਾਨ ਵਿਅਕਤੀ ਨੂੰ ਕਾਬੂ ਕਰਕੇ ਉਸਦਾ ਨਾਮ ਪਤਾ ਪੁੱਛਿਆ ਤੇ ਉਸ ਨੇ ਆਪਣਾ ਨਾਮ ਸੁਰਜੀਤ ਸਿੰਘ ਪੁੱਤਰ ਪਰੇਮ ਸਿੰਘ ਵਾਸੀ ਪਿੰਡ ਪਧਿਆਣਾ ਥਾਣਾ ਆਦਮਪੁਰ ਜਿਲਾ ਜਲੰਧਰ ਦੱਸਿਆ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਉਸਦੀ ਤਲਾਸ਼ੀ ਲੈਣ ਤੇਂ ਉਸ ਕੋਲੋਂ 60 ਗ੍ਰਾਮ ਨਸੀਲਾ ਪਦਾਰਥ ਬਰਾਮਦ ਹੋਇਆ।