ਪੰਜਾਬ ਭਾਜਪਾ ਓਬੀਸੀ ਮੋਰਚਾ ਆਉਣ ਵਾਲੀਆਂ ਸਥਾਨਿਕ ਤੇ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਏਗਾ : ਅਮਰਪਾਲ ਬੋਨੀ ਅਜਨਾਲਾ
ਚੰਡੀਗੜ੍ਹ,(ਰਾਜਦਾਰ ਟਾਇਮਸ): ਪੰਜਾਬ ਭਾਜਪਾ ਓਬੀਸੀ ਮੋਰਚਾ ਆਉਣ ਵਾਲੀਆਂ ਨਗਰ ਨਿਗਮ ਤੇ ਲੋਕ ਸਭਾ ਚੋਣਾਂ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਏਗਾ ਤੇ ਭਾਜਪਾ ਦੀ ਜਿੱਤ ਯਕੀਨੀ ਬਾਣੇਗਾ ।ਇਹਨਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਓਬੀਸੀ ਮੋਰਚਾ ਦੇ ਸੂਬਾ ਪ੍ਰਧਾਨ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਪੰਜਾਬ ਭਾਜਪਾ ਦੇ ਸੂਬਾ ਦਫਤਰ ਸੈਕਟਰ 37ਏ ਚੰਡੀਗੜ ਵਿਖੇ ਮੋਰਚੇ ਦੀ ਸੂਬਾ ਪੱਧਰੀ ਮੀਟਿੰਗ ਨੂੰ ਸੰਬੋਧਿਤ ਕਰਦੇ ਹੋਏ ਕਿਹਾ। ਓਹਨਾ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪਛੜੀਆਂ ਸ਼੍ਰੇਣੀਆਂ ਨੂੰ ਆਪਣੀ ਵੋਟ ਬੈਂਕ ਦੇ ਤੌਰ ਤੇ ਵਰਤਿਆ ਤੇ ਉਹਨਾਂ ਦੀ ਭਲਾਈ ਲਈ ਕੁਝ ਵੀ ਨਹੀਂ ਕੀਤਾ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਓਬੀਸੀ ਲੋਕਾਂ ਦੀ ਭਲਾਈ ਵਾਲੀਆਂ ਯੋਜਨਾਵਾਂ ਤੇ ਭਗਵੰਤ ਮਾਨ ਸਰਕਾਰ ਰਾਜਨੀਤੀ ਕਰਕੇ ਸਹੀ ਲਾਗੂ ਨਹੀ ਕਰ ਹੈ ।ਇਸ ਮੋਕੇ ਦੇ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਡਾਕਟਰ ਜਗਮੋਹਨ ਸਿੰਘ ਰਾਜੂ ਸਾਬਕਾ ਆਈਏਐਸ ਨੇ ਕਿਹਾ ਕਿ ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਤੋਂ ਦੁਖੀ ਹੋ ਚੁੱਕੇ ਹਨ ਤੇ ਇਸ ਸਰਕਾਰ ਨੂੰ ਸਬਕ ਸਿਖਾਉਣ ਲਈ ਉਤਾਵਲੇ ਹਨ। ਉਹਨਾਂ ਕਿਹਾ ਕਿ ਭਾਜਪਾ ਪੰਜਾਬ ਦੀਆਂ ਸਥਾਨਿਕ ਤੇ ਲੋਕ ਸਭਾ ਚੋਣਾਂ ਵਿੱਚ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ। ਇਸ ਮੋਕੇ ਤੇ ਭਾਜਪਾ ਓਬੀਸੀ ਮੋਰਚੇ ਦੇ ਸਾਰਿਆਂ ਜਿਲਿਆਂ ਦੇ ਪ੍ਰਧਾਨ ਤੋਂ ਇਲਾਵਾ ਮੋਰਚੇ ਸੂਬਾ ਜਨਰਲ ਸਕੱਤਰ ਰਾਜਵਿੰਦਰ ਸਿੰਘ ਭੋਲੇਰੀਆ, ਕੰਵਰਵੀਰ ਸਿੰਘ ਮੰਜਿਲ, ਕਰਨ ਗੋਰ, ਦਫਤਰ ਸਕੱਤਰ ਡਾ.ਤਜਿੰਦਰ ਕੌਰ, ਮੀਤ ਪ੍ਰਧਾਨ ਰਵਿੰਦਰ ਵਸ਼ਿਸ਼ਟ, ਸੂਬਾ ਮੋਰਚਾ ਦੀ ਸਮੁੱਚੀ ਟੀਮ ਹਾਜ਼ਰ ਸੀ।