ਫਰੀਦਕੋਟ,(ਵਿਪਨ ਕੁਮਾਰ ਮਿਤੱਲ): ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਤੇ ਉਹਨਾ ਨੂੰ ਯਾਦ ਕਰਦਿਆਂ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ (ਰਜਿ:) ਫਰੀਦਕੋਟ ਨੇ ਕੜਾਕੇ ਦੀ ਠੰਡ ਨੂੰ ਮੁੱਖ ਰੱਖਦੇ ਹੋਏ ਸੁਸਾਇਟੀ ਦੇ ਪ੍ਰਧਾਨ ਪ੍ਰਿੰਸੀਪਲ ਸੁਰੇਸ਼ ਅਰੋੜਾ ਦੀ ਅਗਵਾਈ ਵਿੱਚ ਲੋੜਵੰਦਾਂ ਨੂੰ ਕੰਬਲ ਵੰਡਣ ਦਾ ਪ੍ਰੋਗਰਾਮ ਪੁਰਾਣੀ ਦਾਣਾ ਮੰਡੀ ਵਿੱਚ ਆਯੋਜਿਤ ਕੀਤਾ ਗਿਆ। ਇਸ ਮੌਕੇ ਤੇ ਸੁਸਾਇਟੀ ਦੇ ਮੈਂਬਰ ਸ਼੍ਰੀ ਗੁਰਿੰਦਰ ਸਿੰਘ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਤੇ ਚਾਨਣਾ ਪਾਉਂਦੇ ਹੋਏ ਉਹਨਾ ਦੀ ਸ਼ਹੀਦੀ ਬਾਰੇ ਜਾਣਕਾਰੀ ਦਿੱਤੀ।ਸ਼੍ਰੀ ਜਸਵਿੰਦਰ ਸਿੰਘ ਕੈਂਥ ਮੀਤ ਪ੍ਰਧਾਨ ਨੇ ਦੱਸਿਆ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਆਪਣਾ ਬਲੀਦਾਨ ਦਿੱਤਾ ਓਥੇ ਅੱਜ ਗੁਰੂ ਦੁਆਰਾ ਸੀਸ ਗੰਜ ਨਵੀਂ ਦਿੱਲੀ ਵਿਖੇ ਹੈ ਜਿੱਥੇ ਸੰਗਤਾਂ ਸ਼ਰਧਾ ਨਾਲ ਆਪਣਾ ਸਿਰ ਝੁਕਾਉਣਦੀਆਂ ਹਨ।ਸੁਸਾਇਟੀ ਦੇ ਪ੍ਰਧਾਨ ਪ੍ਰਿੰਸੀਪਲ ਸੁਰੇਸ਼ ਅਰੋੜਾ ਨੇ ਕਿਹਾ ਕਿ ਅੱਜ ਪੂਰੀ ਦੁਨੀਆਂ ਕਸ਼ਮੀਰੀ ਪੰਡਿਤਾਂ ਅਤੇ ਧਰਮ ਦੀ ਰਾਖੀ ਲਈ ਆਪਣਾ ਬਲੀਦਾਨ ਦੇਣ ਵਾਲੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਮਨਾ ਰਹੀ ਹੈ ਸੁਸਾਇਟੀ ਨੇ ਉਹਨਾ ਦਾ ਸ਼ਹੀਦੀ ਦਿਵਸ ਲੋੜਵੰਦਾਂ ਨੂੰ ਗਰਮ ਕੰਬਲ ਵੰਡ ਕੇ ਮਨਾਇਆ ਹੈ। ਗੁਰੂ ਸਾਹਿਬ ਜੀ ਨੂੰ ਕੋਟਾਨ ਕੋਟ ਪ੍ਰਣਾਮ ਹੈ। ਸ਼੍ਰੀ ਅਰੋੜਾ ਨੇ ਦੱਸਿਆ ਕਿ ਸ਼ਹੀਦੀ ਪੁਰਬ ਤੇ ਸੁਸਾਇਟੀ ਮੈਂਬਰਾਂ ਨੇ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੇ ਜਾ ਕੇ 100ਦੇ ਕਰੀਬ ਲੋੜਵੰਦਾਂ ਨੂੰ ਗਰਮ ਕੰਬਲ ਵੰਡੇ। ਅੰਤ ਵਿੱਚ ਸੁਸਾਇਟੀ ਦੇ ਸੀਨੀਅਰ ਮੈਂਬਰ ਵਿਨੋਦ ਕੁਮਾਰ ਨੇ ਸਭਨਾ ਦਾ ਧੰਨਵਾਦ ਕੀਤਾ ਇਸ ਮੌਕੇ ਤੇ ਭਾਰਤ ਭੂਸ਼ਣ ਜਿੰਦਲ,ਜੀਤ ਸਿੰਘ ਸਿੱਧੂ,ਰਾਮ ਤੀਰਥ , ਜਸਵਿੰਦਰ ਸਿੰਘ ਕੈਂਥ,ਗੁਰਿੰਦਰ ਸਿੰਘ ਮਨੀ,ਵਿਨੋਦ ਕੁਮਾਰ ਆਦਿ ਹਾਜਰ ਸਨ।