ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਤੋਂ ਵਿਧਾਇਕ ਘੁੰਮਣ ਨੇ ਲਿਆ ਮੰਗ-ਪੱਤਰ

ਵਿਧਾਇਕ ਘੁੰਮਣ ਵਲੋਂ ਸਰਕਾਰ ਤੱਕ ਗੱਲ ਪਹੁੰਚਾਉਣ ਦਾ ਦਿੱਤਾ ਭਰੋਸਾ

ਦਸੂਹਾ, ( ): ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਜੱਥੇਬੰਦੀ “ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ” ਵਲੋਂ ਆਪਣੀਆਂ ਮੰਗਾਂ ਸਬੰਧੀ ਕੀਤੇ ਜਾ ਰਹੇ ਸੰਘਰਸ਼ ਅਤੇ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਕੀਤੇ ਜਾ ਰਹੇ ਸੰਘਰਸ਼ ਨੂੰ ਹੋਰ ਵੀ ਪ੍ਰਚੰਡ ਕਰਦਿਆਂ ਚੋਣਾਂ ਤੋਂ ਪਹਿਲਾਂ ਆਪ ਪਾਰਟੀ ਦੇ ਵਿਧਾਇਕਾਂ ਨੂੰ ਉਹਨਾਂ ਦੇ ਵਾਅਦੇ ਯਾਦ ਕਰਵਾਉਣ ਲਈ ਮੰਗ-ਪੱਤਰ ਦੇਣ ਦੇ ਪ੍ਰੋਗਰਾਮ ਤਹਿਤ ਅੱਜ ਦਸੂਹਾ ਵਿਖੇ ਹਲਕਾ ਦੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਨੂੰ ਮੰਗ-ਪੱਤਰ ਦਿੱਤਾ। ਇਸਤੋਂ ਪਹਿਲਾਂ ਨਵੀਂ ਕਚਹਿਰੀ ਦੇ ਨੇੜੇ ਫ਼ਰੰਟ ਦੇ ਆਗੂਆਂ ਦਲਵੀਰ ਸਿੰਘ ਭੁੱਲਰ, ਨਰਿੰਦਰ ਸਿੰਘ ਗੋਲੀ, ਸ਼ਾਂਤੀ ਸਰੂਪ, ਰਾਜੀਵ ਸ਼ਰਮਾ ਅਤੇ ਰਜਤ ਮਹਾਜਨ ਦੀ ਅਗਵਾਈ ਹੇਠ ਹੋਈ। ਰੋਸ-ਰੈਲੀ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਜੱਥੇਬੰਦੀ ਦੇ ਆਗੂਆਂ ਸਤੀਸ਼ ਰਾਣਾ, ਜਸਵੀਰ ਤਲਵਾੜਾ, ਪ੍ਰਿੰਸੀਪਲ ਅਮਨਦੀਪ ਸ਼ਰਮਾ, ਇੰਦਰਜੀਤ ਵਿਰਦੀ, ਪਰਦੁੱਮਣ ਗੌਤਮ, ਬਲਵੀਰ ਸਿੰਘ, ਓਂਕਾਰ ਸਿੰਘ, ਸੰਜੀਵ ਧੂਤ, ਇੰਦਰਸੁਖਦੀਪ ਸਿੰਘ, ਅਸ਼ੋਕ ਕੁਮਾਰ, ਭੁਪਿੰਦਰ ਸਿੰਘ ਤੇ ਬਲਬੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ। ਤਿੰਨ ਵਾਰ ਮੀਟਿੰਗ ਦਾ ਸਮਾਂ ਦੇ ਕੇ ਵੀ ਸਰਕਾਰ ਵਲੋਂ ਸਾਂਝੇ ਮੁਲਾਜ਼ਮ ਫ਼ਰੰਟ ਦੇ ਆਗੂਆਂ ਨਾਲ਼ ਮੀਟਿੰਗ ਨਹੀਂ ਕੀਤੀ ਗਈ। ਆਗੂਆਂ ਵਲੋਂ ਮੰਗ ਕੀਤੀ ਗਈ ਕਿ ਸਮੂਹ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਮੰਹਿਗਾਈ ਭੱਤੇ ਦੀਆਂ ਕਿਸ਼ਤਾਂ ਨੂੰ ਸਮੇਤ ਬਕਾਏ ਜਾਰੀ ਕੀਤਾ ਜਾਵੇ, ਪੈਨਸ਼ਨਰਾਂ ਤੇ 2.59 ਦਾ ਗੁਣਾਂਕ ਲਾਗੂ ਕੀਤਾ ਜਾਵੇ, ਜਨਤਕ ਅਦਾਰਿਆਂ ਅੰਦਰ ਖਾਲੀ ਪਈਆਂ ਅਸਾਮੀਆਂ ਨੂੰ ਪੱਕੇ ਤੌਰ ਤੇ ਭਰਿਆ ਜਾਵੇ। ਵਿਧਾਇਕ ਕਰਮਵੀਰ ਸਿੰਘ ਘੁੰਮਣ ਵਲੋਂ ਰੈਲੀ ਵਿੱਚ ਪਹੁੰਚ ਕੇ ਮੰਗ ਪੱਤਰ ਲਿਆ ਗਿਆ ਅਤੇ ਮੰਗਾਂ ਨੂੰ ਹੱਲ ਕਰਨ ਲਈ ਮੁੱਖ ਮੰਤਰੀ ਅਤੇ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਬਲਬੀਰ ਸਿੰਘ, ਸ਼ਿਵ ਕੁਮਾਰ, ਭੁਪਿੰਦਰ ਸਿੰਘ, ਮਨੋਹਰ ਲਾਲ, ਪ੍ਰਿੰਸ ਗੜ੍ਹਦੀਵਾਲਾ, ਅਮਰਜੀਤ ਕਾਨੂੰਗੋ, ਗਿਆਨ ਸਿੰਘ ਗੁਪਤਾ, ਵਰਿੰਦਰ ਵਿੱਕੀ, ਨਿਰਮਲ ਸਿੰਘ ਨਿਹਾਲਪੁਰ, ਮਨਜੀਤ ਸਿੰਘ ਦਸੂਹਾ, ਜਸਦੀਪ ਕੌਰ, ਅਸ਼ੋਕ ਕੁਮਾਰ, ਸੁਰਜੀਤ ਸਿੰਘ, ਜਗਜੀਤ ਸਿੰਘ, ਠਾਕੁਰ ਸੁਰਜੀਤ ਸਿੰਘ ਅਤੇ ਬਲਵਿੰਦਰ ਸਿੰਘ ਆਦਿ ਆਗੂ ਵੀ ਹਾਜਰ ਸਨ।