ਫਗਵਾੜਾ,(ਸ਼ਿਵ ਕੋੜਾ): ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸ਼ਹਿਰੀ ਵਰਕਰਾਂ ਨੂੰ ਇੱਕਜੁੱਟ ਕਰਨ ਦੇ ਉਦੇਸ਼ ਨਾਲ ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਸ਼ਹਿਰ ਦੇ ਵਾਰਡ 42 ਅਤੇ 50 ਵਿੱਚ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸਮੂਹ ਵਰਕਰਾਂ ਨੂੰ ਕਿਹਾ ਕਿ ਪੰਜਾਬ ਅਤੇ ਦਿੱਲੀ ਵਿੱਚ ‘ਆਪ’ ਸਰਕਾਰਾਂ ਦੀ ਲੋਕਪ੍ਰਿਅਤਾ ਤੋਂ ਮੋਦੀ ਸਰਕਾਰ ਨੂੰ ਖ਼ਤਰਾ ਨਜ਼ਰ ਆਉਣ ਲੱਗਾ ਹੈ। ਇਸ ਲਈ ਕੇਂਦਰੀ ਏਜੰਸੀਆਂ ਰਾਹੀਂ ਪਾਰਟੀ ਦੇ ਅਕਸ ਨੂੰ ਖਰਾਬ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਇਸੇ ਸਾਜ਼ਿਸ਼ ਦਾ ਹਿੱਸਾ ਹੈ। ਪਰ ‘ਆਪ’ ਪਾਰਟੀ ਭਾਜਪਾ ਅਤੇ ਮੋਦੀ ਸਰਕਾਰ ਦੀ ਕਿਸੇ ਵੀ ਧੱਕੇਸ਼ਾਹੀ ਤੋਂ ਡਰਨ ਵਾਲੀ ਨਹੀਂ ਹੈ। ਇਸ ਵਾਰ ਭਾਜਪਾ ਉਮੀਦਵਾਰਾਂ ਨੂੰ ਪੰਜਾਬ ਅਤੇ ਦਿੱਲੀ ਵਿੱਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਲੋਕਾਂ ਵਿੱਚ ਜਾ ਕੇ ਮੋਦੀ ਸਰਕਾਰ ਦੀ ਧੱਕੇਸ਼ਾਹੀ ਤੋਂ ਜਾਣੂ ਕਰਵਾਉਣ। ਇਸ ਤੋਂ ਇਲਾਵਾ ਉਨ੍ਹਾਂ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਵੀ ਕੀਤੀ। ਸਮੂਹ ਵਰਕਰਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਪਾਰਟੀ ਉਮੀਦਵਾਰ ਨੂੰ ਵੱਡੀ ਲੀਡ ਦੁਵਾ ਕੇ ਜਿਤਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਦੋਵਾਂ ਵਾਰਡਾਂ ਦੇ ਹਰ ਬੂਥ ’ਤੇ ‘ਆਪ’ ਪਾਰਟੀ ਨੂੰ ਲੀਡ ਲੈ ਕੇ ਦਿੱਤੀ ਜਾਵੇਗੀ। ਇਸ ਮੌਕੇ ਸੀਨੀਅਰ ਆਗੂ ਹਰਮੇਸ਼ ਪਾਠਕ, ਰਣਜੀਤ ਪਾਲ ਪਾਬਲਾ, ਕੇ.ਕੇ ਸ਼ਰਮਾ, ਸੰਜੀਵ ਕੁਮਾਰ, ਰਾਜੀਵ ਕੁਮਾਰ, ਇੰਦਰਜੀਤ, ਸ਼ਾਮ ਲਾਲ, ਤਜਿੰਦਰ ਸਿੰਘ, ਨਰਿੰਦਰ ਸ਼ਰਮਾ, ਸੁਰਿੰਦਰ ਮਾਟਾ, ਸੁਖਵਿੰਦਰ ਸੈਣੀ, ਸੁਨੀਲ ਪਾਬਲਾ, ਵਿਕਰਮ ਪਾਬਲਾ, ਸੰਦੀਪ ਪਾਬਲਾ, ਮੁਨੀਸ਼ ਪਾਬਲਾ, ਰਜਤ ਮਹਿਰਾ, ਸੀਮਾ ਪਾਬਲਾ, ਸੁਮਨ ਪਾਬਲਾ, ਰਾਜਦੀਪ ਸੈਣੀ, ਆਸ਼ਾ ਰਾਣੀ ਆਦਿ ਹਾਜ਼ਰ ਸਨ।