ਦਸੂਹਾ,(ਰਾਜਦਾਰ ਟਾਇਮਸ): ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਬੀ.ਐਸਸੀ. ਸਮੈਸਟਰ ਪਹਿਲਾਂ ਦੇ ਨਤੀਜਿਆਂ ਵਿੱਚ ਜੇ.ਸੀ ਡੀ.ਏ.ਵੀ ਕਾਲਜ ਦੇ ਵਿਦਿਆਰਥੀਆ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਪ੍ਰੋ.ਕਮਲ ਕਿਸ਼ੋਰ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਨੇ 84% ਅੰਕ, ਕੋਮਲ ਨੇ 78.66% ਅਤੇ ਪੂਰਵਾ ਨੇ 74.15% ਅੰਕ ਪ੍ਰਾਪਤ ਕਰਕੇ ਕ੍ਰਮਵਾਰ ਕਾਲਜ ਵਿੱਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ।ਪ੍ਰਿੰਸੀਪਲ ਪ੍ਰੋ.ਕਮਲ ਕਿਸ਼ੋਰ ਨੇ ਇਸ ਸ਼ਾਨਦਾਰ ਪ੍ਰਦਰਸ਼ਨ ਦੀ ਵਧਾਈ ਵਿਦਿਆਰਥੀਆਂ ਨੂੰ ਦਿੰਦਿਆਂ ਇਸ ਦਾ ਸਿਹਰਾ ਮਿਹਨਤੀ ਸਟਾਫ ਸਿਰ ਬੰਨ੍ਹਿਆ। ਇਸ ਮੌਕੇ ਵਿਸ਼ੇਸ਼ ਤੌਰ ਵਾਈਸ ਪ੍ਰਿੰਸੀਪਲ ਪ੍ਰੋ.ਰਾਕੇਸ਼ ਮਹਾਜਨ ਅਤੇ ਰਜਿਸਟਰਾਰ ਡਾ.ਮੋਹਿਤ ਸ਼ਰਮਾ ਮੌਜੂਦ ਸਨ।