ਦਸੂਹਾ,(ਰਾਜਦਾਰ ਟਾਇਮਸ): ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਲਈ ਗਈ ਅੱਠਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ ਪਿਛਲੇ ਦਿਨੀ ਘੋਸ਼ਿਤ ਕੀਤਾ ਗਿਆ। ਇਸ ਵਿੱਚ ਦਸਮੇਸ਼ ਪਬਲਿਕ ਸੀਨੀਅਰ ਸਕੂਲ ਉਸਮਾਨ ਸ਼ਹੀਦ ਦੇ ਅੱਠਵੀਂ ਜਮਾਤ ਵਿੱਚੋਂ ਅਵਲ ਆਏ ਵਿਦਿਆਰਥੀਆਂ ਨੂੰ ਸਕੂਲ ਮੈਨੇਜਮੈਂਟ, ਪ੍ਰਿੰਸੀਪਲ ਮੈਡਮ ਅਤੇ ਸਟਾਫ ਵੱਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਡਾਇਰੈਕਟਰ ਸਰਦਾਰ ਇਕਬਾਲ ਸਿੰਘ ਚੀਮਾ ਦੁਆਰਾ ਬੱਚਿਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ। ਉਹਨਾਂ ਨੇ ਕਿਹਾ ਕਿ ਪ੍ਰਿੰਸੀਪਲ ਮੈਡਮ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਕਾਰਨ ਇੰਨਾ ਵਧੀਆ ਨਤੀਜਾ ਆ ਸਕਿਆ ਹੈ। ਸਕੂਲ ਦੇ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਜਗਜੀਤ ਕੌਰ ਨੇ ਬੱਚਿਆਂ ਨੂੰ ਇੰਨੇ ਵਧੀਆ ਨਤੀਜੇ ਲਈ ਵਧਾਈਆਂ ਦਿੱਤੀਆਂ ਅਤੇ ਉਹਨਾਂ ਨੇ ਬੱਚਿਆਂ ਨੂੰ ਅੱਗੇ ਤੋਂ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਆ। ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਸਰਦਾਰ ਰਵਿੰਦਰ ਪਾਲ ਸਿੰਘ ਚੀਮਾ, ਅਮਰਜੀਤ ਸਿੰਘ, ਜਸਪਾਲ ਸਿੰਘ, ਵਿਕਾਸ ਕੁਮਾਰ, ਸੁਰਜੀਤ ਕੌਰ, ਰਣਜੀਤ ਕੌਰ, ਬਲਜੀਤ ਕੌਰ, ਮਨਜੀਤ ਕੌਰ, ਪਰਮਿੰਦਰ ਕੌਰ, ਮਹਿਕਦੀਪ, ਸਾਕਸ਼ੀ, ਜਸਪ੍ਰੀਤ, ਗੁਰਪ੍ਰੀਤ ਕੌਰ, ਜਸਪਿੰਦਰ ਕੌਰ, ਰਜਨੀ ਬਾਲਾ, ਨੇਹਾ, ਮਮਤਾ, ਰਾਧਿਕਾ, ਮੀਨੂ, ਜੀਵਨ ਜੋਤੀ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।