ਮੁਕੇਰੀਆਂ,(ਰਾਜ਼ਦਾਰ ਟਾਇਮਸ): ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਪੰਜਾਬੀ ਸਾਹਿਤ ਸਭਾ ਵੱਲੋਂ ਪੰਜਾਬ ਦਿਵਸ ਮੌਕੇ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬੀ ਵਿਭਾਗ ਦੇ ਮੁਖੀ ਡਾ.ਕਿਰਨਜੀਤ ਕੌਰ ਨੇ ਦੱਸਿਆ ਕਿ ਹਰ ਸਾਲ 1 ਨਵੰਬਰ ਦਾ ਦਿਨ ਪੰਜਾਬ ਦਿਵਸ ਵੱਜੋਂ ਮਨਾਇਆ ਜਾਂਦਾ ਹੈ| ਇੱਸੇ ਦੇ ਅੰਤਰਗਤ ਕਾਲਜ ਦੇ ਪੰਜਾਬੀ ਵਿਭਾਗ ਅਤੇ ਪੰਜਾਬੀ ਸਾਹਿਤ ਸਭਾ ਵੱਲੋਂ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ| ਜਿਸ ਦੌਰਾਨ ਵਿਦਿਆਰਥੀਆਂ ਨੂੰ ਪੰਜਾਬ ਦੇ ਭੂਗੋਲ, ਇਤਿਹਾਸ, ਰਾਜਨੀਤੀ ਅਤੇ ਸਭਿਆਚਾਰ ਨਾਲ ਸਬੰਧਿਤ ਇੱਕ ਵੀਡੀਓ ਫਿਲਮ ਵੀ ਦਿਖਾਈ ਗਈ| ਇਸਦੇ ਨਾਲ ਹੀ ਇਸ ਮੌਕੇ ਵਿਦਿਆਰਥੀਆਂ ਵੱਲੋਂ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ| ਕਾਲਜ ਦੇ ਪ੍ਰਿੰਸੀਪਲ ਡਾ.ਸਮੀਰ ਸ਼ਰਮਾ ਨੇ ਇਸ ਪ੍ਰੋਗਰਾਮ ਦੇ ਆਯੋਜਨ ਲਈ ਪ੍ਰਬੰਧਕ ਵਿਭਾਗ ਨੂੰ ਵਿਸ਼ੇਸ਼ ਤੌਰ ਤੇ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਸਮਰਪਿਤ ਹੋਣ ਅਤੇ ਆਪਣਾ ਬਣਦਾ ਯੋਗਦਾਨ ਪਾਉਣ ਲਈ ਪ੍ਰੇਰਿਤ ਵੀ ਕੀਤਾ| ਮੁੱਖ ਵਕਤਾ ਦੇ ਰੂਪ ਵਿੱਚ ਬੋਲਦਿਆਂ ਪੰਜਾਬੀ ਸਾਹਿਤ ਸਭਾ ਦੀ ਇੰਚਾਰਜ ਪ੍ਰੋ.ਸੁਨੀਤਾ ਰਾਣੀ ਨੇ ਪੰਜਾਬ ਦੇ ਸਮੁੱਚੇ ਇਤਿਹਾਸ ਅਤੇ ਇਸਦੀਆਂ ਵੱਖ-ਵੱਖ ਸਮੇਂ ਦੀਆਂ ਵੱਖ-ਵੱਖ ਹੱਦਬੰਦੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ| ਉਨ•ਾਂ ਇਹ ਵੀ ਦੱਸਿਆ ਕਿ ਕਿਸ ਤਰ•ਾਂ ਸਾਡਾ ਵਰਤਮਾਨ ਪੰਜਾਬ 1 ਨਵੰਬਰ, 1966 ਵਿੱਚ ਭਾਸ਼ਾ ਦੇ ਅਧਾਰ ਤੇ ਹੋਂਦ ਵਿੱਚ ਆਇਆ| ਵਿਦਿਆਰਥੀਆਂ ਵੱਲੋਂ ਪੁੱਛੇ ਗਏ ਵੱਖ ਵੱਖ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ| ਮੰਚ ਸੰਚਾਲਨ ਦਾ ਕਾਰਜ ਐਮ.ਏ ਪੰਜਾਬੀ ਦੀ ਵਿਦਿਆਰਥਣ ਸ਼ਾਰਦਾ ਵੱਲੋਂ ਬਾਖ਼ੂਬੀ ਕੀਤਾ ਗਿਆ| ਪ੍ਰੋਗਰਾਮ ਦੇ ਅੰਤ ਵਿੱਚ ਪੰਜਾਬੀ ਵਿਭਾਗ ਦੇ ਮੁਖੀ ਡਾ.ਕਿਰਨਜੀਤ ਕੌਰ ਵੱਲੋਂ ਕਾਲਜ ਪ੍ਰਬੰਧਕ ਕਮੇਟੀ ਅਤੇ ਕਾਲਜ ਦੇ ਪ੍ਰਿੰਸੀਪਲ ਡਾ.ਸਮੀਰ ਸ਼ਰਮਾ ਦਾ ਸਮੇਂ ਸਮੇਂ ਸਿਰ ਵਿਸ਼ੇਸ਼ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਗਿਆ| ਇਸ ਮੌਕੇ ਪੰਜਾਬੀ ਵਿਭਾਗ ਦੇ ਪ੍ਰੋ.ਪਰਦੀਪ ਸਿੰਘ, ਪ੍ਰੋ.ਰਣਦੀਪ ਕੌਰ, ਪ੍ਰੋ.ਪਰਮਜੀਤ ਕੌਰ ਅਤੇ ਪ੍ਰੋ.ਲਖਵਿੰਦਰ ਸਿੰਘ ਦੇ ਨਾਲ ਪੰਜਾਬੀ ਸਾਹਿਤ ਸਭਾ ਦੇ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ|