ਰਾਸ਼ਟਰੀ ਪੱਧਰ ਤੇ ਗੋਲਡ ਮੈਡਲ ਪ੍ਰਾਪਤ ਕਰਨ ਵਾਲੇ ਗਤਕਾ ਖਿਡਾਰੀ ਦਾ ਸਕੂਲ ਪ੍ਰਬੰਧਕਾਂ ਨੇ ਕੀਤਾ ਸਨਮਾਨ

ਟਾਂਡਾ ਉੜਮੁੜ,(ਰਾਜਦਾਰ ਟਾਇਮਸ): ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸਿਮਰਨ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਜੀ.ਆਰ.ਡੀ ਇੰਟਰਨੈਸ਼ਨਲ ਸਕੂਲ ਟਾਂਡਾ ਦੇ ਵਿਦਿਆਰਥੀ ਦਮਨਪ੍ਰੀਤ ਸਿੰਘ ਕਲਾਸ ਦਸਵੀਂ ਨੇ ਪੰਚਕੂਲਾ ਹਰਿਆਣਾ ਵਿੱਚ ਹੋਏ ਗਤਕਾ ਮੁਕਾਬਲਿਆਂ ਦੌਰਾਨ ਗੋਲਡ ਮੈਡਲ ਹਾਸਿਲ ਕਰਕੇ ਸਕੂਲ ਦਾ ਨਾਮ ਰਾਸ਼ਟਰੀ ਪੱਧਰ ਤੇ ਰੌਸ਼ਨ ਕੀਤਾ ਹੈ। ਜੀ.ਆਰ.ਡੀ ਸਿੱਖਿਆ ਸੰਸਥਾਵਾਂ ਦੇ ਚੇਅਰ ਪਰਸਨ ਪ੍ਰਦੀਪ ਕੌਰ, ਐਮ.ਡੀ ਬਿਕਰਮ ਸਿੰਘ ਅਤੇ ਮੈਨੇਜਰ ਸਰਬਜੀਤ ਸਿੰਘ ਮੋਮੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਕੂਲ ਪ੍ਰਿੰਸੀਪਲ ਅਮਨਦੀਪ ਕੌਰ ਢਿੱਲੋ ਨੇ ਦਮਨ ਪ੍ਰੀਤ ਸਿੰਘ ਦੀ ਇਸ ਸ਼ਾਨਦਾਰ ਉਪਲਬਧੀ ਤੇ ਵਿਸ਼ੇਸ਼ ਤੌਰ ਤੇ ਮੁਬਾਰਕਬਾਦ ਦੇ ਹੋਏ ਸਨਮਾਨਿਤ ਕੀਤਾ।

ਪ੍ਰਿੰਸੀਪਲ ਅਮਨਦੀਪ ਕੌਰ ਢਿੱਲੋ ਨੇ ਦਮਨਪ੍ਰੀਤ ਸਿੰਘ ਦੀ ਸ਼ਾਨਦਾਰ ਉਪਲਬਧੀ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪੰਚਕੂਲਾ ਹਰਿਆਣਾ ਵਿੱਚ ਹੋਈਆਂ ਨੈਸ਼ਨਲ ਪਾਈਥਨ ਗੇਮਸ ਵਿੱਚ ਅੰਡਰ 17 ਉਮਰ ਵਰਗ ਵਿੱਚ ਦਮਨਪ੍ਰੀਤ ਸਿੰਘ ਨੇ ਸਿੱਖ ਮਾਰਸ਼ਲ ਆਰਟ ਗਤਕੇ ਦੀ ਗੇਮ ਵਿਚ ਭਾਗ ਲੈਂਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ ਤੇ ਗੋਲਡ ਮੈਡਲ ਤੇ ਆਪਣਾ ਕਬਜ਼ਾ ਕੀਤਾ। ਚੇਅਰਪਰਸਨ ਪਰਦੀਪ ਕੌਰ, ਐਮ.ਡੀ ਬਿਕਰਮ ਸਿੰਘ, ਮੈਨੇਜਰ ਸਰਬਜੀਤ ਸਿੰਘ ਮੋਮੀ, ਪ੍ਰਿੰਸੀਪਲ ਅਮਨਦੀਪ ਕੌਰ ਢਿੱਲੋ ਤੇ ਸਮੁੱਚੇ ਸਟਾਫ ਨੇ ਦਮਨਪ੍ਰੀਤ ਦੀ ਸ਼ਾਨਦਾਰ ਉਪਲਬਧੀ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿ ਇਸ ਪਿੱਛੇ ਉਸ ਵੱਲੋਂ ਕੀਤੀ ਗਈ ਦਿਨ ਰਾਤ ਦੀ ਮਿਹਨਤ ਤੇ ਲਗਨ ਦਾ ਨਤੀਜਾ ਹੈ। ਉਕਤ  ਸ਼ਖਸ਼ੀਅਤਾਂ ਨੇ ਸਕੂਲ ਦੇ ਹੋਰਨਾਂ ਵਿਦਿਆਰਥੀਆਂ ਨੂੰ ਉਕਤ ਗਤਕਾ ਖਿਡਾਰੀ ਤੋ ਪ੍ਰੇਰਨਾ ਲੈ ਕੇ ਖੇਡਾਂ ਨਾਲ ਜੁੜਨ ਲਈ ਸ ਉਤਸਾਹਤ ਕੀਤਾ।  ਇਸ ਮੌਕੇ ਮਨਜੀਤ ਕੌਰ, ਪਿੰਕੀ ਚੌਧਰੀ, ਨਿਸ਼ਾ ਰਾਣੀ, ਹਰਪ੍ਰੀਤ ਕੌਰ, ਹਰਦੀਪ ਕੌਰ, ਸਮਨੀਤ ਕੌਰ, ਸਿਮਰਨ ਕੌਰ, ਅੰਚਲ ਸੈਣੀ, ਸੀਮਾ ਜਾਜਾ, ਕਸ਼ਮੀਰ ਕੌਰ, ਗੁਰਪ੍ਰੀਤ ਕੌਰ, ਹਰਿੰਦਰ ਕੌਰ, ਮਨਦੀਪ ਕੌਰ, ਜੈਸਮੀਨ ਕੌਰ, ਬਲਜੀਤ ਕੌਰ, ਤੇਜਿੰਦਰ ਕੌਰ, ਕਰਮਜੀਤ ਕੌਰ, ਮਨਪ੍ਰੀਤ ਕੌਰ ਵੀ ਹਾਜ਼ਰ ਸਨ।