ਚੋਣ ਪ੍ਰਕਿਰਿਆ ਨੂੰ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕੀਤਾ ਜਾਵੇਗਾ ਮੁਕੰਮਲ : ਲਵਦੀਪ ਧੂਤ ਰਿਟਰਨਿੰਗ ਅਫ਼ਸਰ
ਹਰਿਆਣਾ,() : ਨਗਰ ਪੰਚਾਇਤ ਹਰਿਆਣਾ ਦੇ ਵਾਰਡ ਨੰਬਰ 11 ਦੀ ਜ਼ਿਮਨੀ ਚੋਣ ਲਈ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਿਯਮਾਂ ਮੁਤਾਬਿਕ ਚੋਣ ਅਮਲ ਨੂੰ ਪੂਰੀ ਸੁਤੰਤਰਤਾ, ਨਿਰਪੱਖਤਾ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਅੱਜ ਰਿਟਰਨਿੰਗ ਅਫ਼ਸਰ ਨੇ ਇਹ ਚੋਣਾਂ ਨਿਰਪੱਖ, ਪਾਰਦਰਸ਼ੀ ਅਤੇ ਅਮਨ-ਅਮਾਨ ਨਾਲ ਕਰਵਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਪੋਲਿੰਗ ਬੂਥਾਂ, ਚੋਣ ਅਮਲੇ ਦੀ ਸਿਖ਼ਲਾਈ, ਡਿਸਪੈਚ ਅਤੇ ਕੁਲੈਕਸ਼ਨ ਸੈਂਟਰ, ਵੋਟਾਂ ਪੈਣ ਤੋਂ ਬਾਅਦ ਈ.ਵੀ ਐਮਜ਼ ਨੂੰ ਸਟਰਾਂਗ ਰੂਮ ਵਿੱਚ ਰੱਖਣ ਤੇ ਫੋਰਸ ਦੀ ਤਾਇਨਾਤੀ ਸਮੇਤ ਹੋਰ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਲਵਦੀਪ ਸਿੰਘ ਧੂਤ ਨੇ ਕਿਹਾ ਕਿ ਇਨ੍ਹਾਂ ਚੋਣਾਂ ਨੂੰ ਪੂਰੀ ਸੰਜੀਦਗੀ ਨਾਲ ਲਿਆ ਜਾਵੇਗਾ। ਰਿਟਰਨਿੰਗ ਅਧਿਕਾਰੀ ਅਤੇ ਹੋਰ ਚੋਣ ਅਮਲਾ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਾ ਯਕੀਨੀ ਬਣਾਉਣਗੇ। ਉਨ੍ਹਾਂ ਵੱਲੋਂ ਚੋਣ ਡਿਊਟੀ ’ਤੇ ਤਾਇਨਾਤ ਪੁਲਿਸ ਅਮਲੇ ਨੂੰ ਵੀ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਪੂਰੀ ਤਰ੍ਹਾਂ ਚੌਕਸ ਤੇ ਮੁਸਤੈਦ ਰਹਿਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਸੁਚਾਰੂ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਪੁਲਿਸ ਵਿਭਾਗ ਨਾਲ ਬਿਹਤਰ ਤਾਲਮੇਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣ ਅਮਲੇ ਦੀਆਂ ਰਿਹਰਸਲਾਂ ਕਰਵਾਈਆ ਗਈਆਂ ਹਨ। ਇਸ ਤੋਂ ਇਲਾਵਾ ਸਟਰਾਂਗ ਰੂਮ ਅਤੇ ਵੋਟਾਂ ਪਵਾਉਣ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਸਮੁੱਚੀ ਚੋਣ ਪ੍ਰਕਿਰਿਆ ਨੰੁਆਜ਼ਾਦ, ਪਾਰਦਰਸ਼ੀ ਤੇ ਸ਼ਾਂਤੀਪੂਰਵਕ ਢੰਗ ਨਾਲ ਮੁਕੰਮਲ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ 21 ਦਸੰਬਰ ਨੂੰ ਨਗਰ ਕੌਂਸਲ ਦੇ ਵਾਰਡ ਨੰਬਰ 11 ਦੀ ਜ਼ਿਮਨੀ ਚੋਣ ਹੋਵੇਗੀ।ਸੁਰੱਖਿਆ ਸਬੰਧੀ ਇੰਤਜ਼ਾਮ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੁਲਿਸ ਵੱਲੋਂ ਪਹਿਲਾਂ ਹੀ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਚੋਣਾਂ ਦੌਰਾਨ ਲੋੜੀਂਦੀ ਫੋਰਸ ਤਾਇਨਾਤ ਕੀਤੀ ਕੀਤੀ ਜਾਵੇਗੀ। ਇਸ ਮੌਕੇ ਸਹਾਇਕ ਰਿਟਰਨਿੰਗ ਅਫ਼ਸਰ ਤੇ ਐਸ ਐਚ ਓ ਹਰਿਆਣਾ ਤੋਂ ਇਲਾਵਾ ਹੋਰ ਵੀ ਮੌਜੂਦ ਸਨ।