ਵਿਦਿਆਰਥਣਾਂ ਵਿੱਚ ਚਾਰਟ ਮੇਕਿੰਗ, ਦੀਆ ਮੇਕਿੰਗ ਅਤੇ ਰੰਗੋਲੀ ਪ੍ਰਤੀਯੋਗਤਾ ਕਰਵਾਈ
ਦਸੂਹਾ,(ਰਾਜਦਾਰ ਟਾਇਮਸ): ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦਸ਼ਮੇਸ਼ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਉਸਮਾਨ ਸ਼ਹੀਦ ਵਿਖੇ ਦਿਵਾਲੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਵਿਦਿਆਰਥੀਆਂ ਵਿੱਚ ਬਹੁਤ ਚਾਅ ਅਤੇ ਉਤਸਾਹ ਦੇਖਣ ਨੂੰ ਮਿਲਿਆ। ਵਿਦਿਆਰਥੀਆਂ ਦੁਆਰਾ ਕਲਾਸ ਰੂਮਾਂ ਨੂੰ ਬਹੁਤ ਸੁੰਦਰ ਢੰਗ ਨਾਲ ਸਜਾਇਆ ਗਿਆ। ਚਾਰਟ ਮੇਕਿੰਗ, ਦੀਆ ਮੇਕਿੰਗ ਅਤੇ ਰੰਗੋਲੀ ਪ੍ਰਤੀਯੋਗਤਾ ਕਰਵਾਈ ਗਈ। ਗਿਆਰਵੀਂ ਅਤੇ ਬਾਰਵੀਂ ਜਮਾਤ ਦੀਆਂ ਵਿਦਿਆਰਥਣਾਂ ਦੁਆਰਾ ਬਣਾਈ ਗਈ ਰੰਗੋਲੀ ਸਲਾਗਾਯੋਗ ਸੀ ਅਤੇ ਦੀਆਂ ਮੇਕਿੰਗ ਵਿੱਚ ਪ੍ਰਾਈਮਰੀ ਵਿੰਗ ਦੇ ਵਿਦਿਆਰਥੀਆਂ ਦੁਆਰਾ ਪਹਿਲਾ ਸਥਾਨ ਹਾਸਿਲ ਕੀਤਾ ਗਿਆ। ਸਕੂਲ ਦੇ ਡਾਇਰੈਕਟਰ ਸਰਦਾਰ ਇਕਬਾਲ ਸਿੰਘ ਚੀਮਾ ਦੁਆਰਾ ਸਕੂਲ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਦਿਵਾਲੀ ਦੀਆਂ ਮੁਬਾਰਕਾਂ ਦਿੱਤੀਆਂ। ਉਹਨਾਂ ਨੇ ਵਿਦਿਆਰਥੀਆਂ ਨੂੰ ਦਿਵਾਲੀ ਦੇ ਇਤਿਹਾਸ ਤੋਂ ਜਾਣੂ ਕਰਾਉਂਦਿਆਂ ਕਿਹਾ ਕਿ ਸਾਨੂੰ ਇਸ ਤਿਉਹਾਰ ਦੀ ਪਵਿੱਤਰਤਾ ਨੂੰ ਕਾਇਮ ਰੱਖਣਾ ਚਾਹੀਦਾ ਹੈ ਅਤੇ ਸਮਾਜ ਵਿੱਚ ਫੈਲੀਆਂ ਬੁਰਾਈਆਂ ਨੂੰ ਦੂਰ ਕਰਨਾ ਚਾਹੀਦਾ ਹੈ। ਸਕੂਲ ਦੇ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਜਗਜੀਤ ਕੌਰ ਨੇ ਵੀ ਸਕੂਲ ਮੈਨੇਜਮੈਂਟ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਦਿਵਾਲੀ ਦੀਆਂ ਵਧਾਈਆਂ ਦਿੱਤੀਆਂ। ਉਹਨਾਂ ਨੇ ਵਿਦਿਆਰਥੀਆਂ ਨੂੰ ਅੱਗੇ ਤੋਂ ਵੀ ਇਸ ਤਰ੍ਹਾਂ ਦੀਆਂ ਪ੍ਰਤੀਯੋਗਤਾਵਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦਿਵਾਲੀ ਮਨਾਉਣ ਅਤੇ ਵਾਤਾਵਰਣ ਨੂੰ ਸਾਫ ਰੱਖਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਤੇ ਸਕੂਲ ਦੇ ਪ੍ਰਧਾਨ ਸਰਦਾਰ ਦਵਿੰਦਰ ਸਿੰਘ ਚੀਮਾ, ਸਕੂਲ ਦੇ ਚੇਅਰਮੈਨ ਸਰਦਾਰ ਰਵਿੰਦਰ ਪਾਲ ਸਿੰਘ ਚੀਮਾ, ਅਮਰਜੀਤ ਸਿੰਘ, ਜਸਪਾਲ ਸਿੰਘ, ਵਿਕਾਸ ਕੁਮਾਰ, ਬਲਜੀਤ ਕੌਰ, ਮਨਜੀਤ ਕੌਰ, ਅਮਰਪ੍ਰੀਤ ਕੌਰ, ਸੁਰਜੀਤ ਕੌਰ, ਪਰਮਿੰਦਰ ਕੌਰ, ਮਨਜੋਤ ਕੌਰ, ਰਜਨੀ, ਰਣਜੀਤ ਕੌਰ, ਗੁਰਪ੍ਰੀਤ ਕੌਰ, ਜਸਪਿੰਦਰ ਕੌਰ, ਨੇਹਾ, ਮੀਨੂ, ਰਾਧਿਕਾ, ਜੀਵਨ ਜੋਤੀ, ਨਰਿੰਦਰ ਕੌਰ ਤੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।