ਭਵਾਨੀਗੜ੍ਹ,(ਵਿਜੈ ਗਰਗ); ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਵਿਭਾਗ ਪੰਜਾਬ ਦੇ ਨਵੇਂ ਨਿਯੁਕਤ ਕੀਤੇ ਗਏ ਡਾਇਰੈਕਟਰ ਸੁਖਦੇਵ ਸਿੰਘ ਸਿੱਧੂ ਦਾ ਇਥੋਂ ਦੀਆਂ ਸੰਸਥਾਵਾਂ ਵੱਲੋਂ ਸਵਾਗਤ ਕੀਤਾ ਗਿਆ ਹੈ। ਪੈਸ਼ਟੀਸਾਈਡਜ ਐਸੋਸੀਏਸ਼ਨ ਭਵਾਨੀਗੜ੍ਹ ਦੇ ਪ੍ਰਧਾਨ ਜੁਝਾਰ ਸਿੰਘ ਭੰਗੂ ਅਤੇ ਪੈਨਸ਼ਨਰਜ ਯੂਨੀਅਨ ਦੇ ਆਗੂ ਸੁਖਦੇਵ ਸਿੰਘ ਨੇ ਨਿਯੁਕਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਡਾ.ਸਿੱਧੂ ਇਕ ਈਮਾਨਦਾਰ ਅਤੇ ਸਾਫ ਸੁਥਰੇ ਅਕਸ ਦੇ ਮਾਲਕ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਖੇਤਰ ਵਿੱਚ ਸੁਧਾਰ ਲਿਆਉਣ ਲਈ ਅਜਿਹੇ ਅਫਸਰਾਂ ਦੀ ਸਖਤ ਜਰੂਰਤ ਹੈ।