ਭਵਾਨੀਗੜ੍ਹ,(ਵਿਜੈ ਗਰਗ): ਅੱਜ ਪਿੰਡ ਬਲਿਆਲ ਵਿਖੇ ਕਿਸਾਨ ਸੇਵਾ ਕੇਂਦਰ ਬਲਿਆਲ ਵਿਖੇ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਜਗਮੀਤ ਸਿੰਘ ਭੋਲਾ ਵੱਲੋਂ ਬਲਾਕ ਦੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦਾ ਸਨਮਾਨ ਕੀਤਾ ਗਿਆ। ਸ. ਭੋਲਾ ਨੇ ਦੱਸਿਆ ਕਿ ਕਿਸਾਨ ਮੋਰਚੇ ਦੇ ਆਗੂਆਂ ਦੀ ਮਿਹਨਤ ਸਦਕਾ ਹੀ ਕੇਂਦਰ ਸਰਕਾਰ ਨੂੰ ਕਾਲੇ ਕਾਨੂੰਨ ਵਾਪਸ ਲੈਣੇ ਪਏ ਇਸ ਕਾਰਨ ਉਨ੍ਹਾਂ ਨੂੰ ਕਿਸਾਨ ਆਗੂਆਂ ਦਾ ਸਨਮਾਨ ਕਰਨ ਵਿੱਚ ਖੁਸ਼ੀ ਮਹਿਸੂਸ ਹੋ ਰਹੀ ਹੈ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਮਨਜੀਤ ਸਿੰਘ ਘਰਾਚੋਂ ਗੁਰਮੀਤ ਸਿੰਘ ਕਪਿਆਲ ਨੇ ਜਗਮੀਤ ਸਿੰਘ ਭੋਲਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਟਰੱਕ ਯੂਨੀਅਨ ਦੇ ਪ੍ਰਧਾਨ ਹੋਣ ਦੇ ਨਾਤੇ ਦਿੱਲੀ ਕਿਸਾਨ ਮੋਰਚੇ ਲਈ ਜੋ ਟਰੱਕਾਂ ਦੀ ਸੇਵਾ ਨਿਭਾਏਗੀ ਇਸ ਲਈ ਉਹ ਬਹੁਤ ਵਧਾਈ ਦੇ ਪਾਤਰ ਹਨ।ਇਸ ਮੌਕੇ ਜਗਮੀਤ ਸਿੰਘ ਭੋਲਾ, ਮਨਜੀਤ ਸਿੰਘ ਘਰਾਚੋਂ, ਜਗਤਾਰ ਸਿੰਘ ਕਾਲਾਝਾੜ, ਗੁਰਮੀਤ ਸਿੰਘ ਕਪਿਆਲ, ਸੁਖਵਿੰਦਰ ਸਿੰਘ ਬਲਿਆਲ, ਕਰਮ ਸਿੰਘ ਬਲਿਆਲ, ਰਣਧੀਰ ਸਿੰਘ ਭੱਟੀਵਾਲ, ਕੁਲਵਿੰਦਰ ਸਿੰਘ ਮਾਝਾ, ਚਮਕੌਰ ਸਿੰਘ ਬਲਿਆਲ, ਲਾਭ ਸਿੰਘ ਬਲਿਆਲ, ਗੋਗੀ ਨਰਾਇਣਗੜ੍ਹ, ਖੁਸ਼ਪ੍ਰੀਤ ਸਿੰਘ ਰਾਮਪੁਰਾ, ਅਮਰਜੀਤ ਸਿੰਘ ਚਹਿਲ, ਕਰਮਜੀਤ ਸਿੰਘ ਫੌਜੀ, ਪ੍ਰੇਮ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।