ਬੀਜ ਦੀ ਸੋਧਫਸਲ ਪ੍ਰਬੰਧਨ ਲਈ ਇੱਕ ਸ਼ੁਰੂਆਤੀ ਕਦਮ : ਡਾ.ਰਾਕੇਸ਼ ਕੁਮਾਰ ਸ਼ਰਮਾਂ

ਦਸੂਹਾ,(ਰਾਜਦਾਰ ਟਾਇਮਸ): ਜਾਣਕਾਰੀ ਦਿੰਦੇ ਹੋਏ ਡਾ.ਰਾਕੇਸ਼ ਕੁਮਾਰ ਸ਼ਰਮਾਂ (ਜ਼ਿਲ੍ਹਾ ਪਸਾਰ ਵਿਗਿਆਨੀ—ਕੀਟ ਵਿਗਿਆਨੀ) ਫਾਰਮ ਸਲਾਹਕਾਰ ਸੇਵਾ ਕੇਂਦਰ, ਗੰਗੀਆਂ, ਨੇ ਦੱਸਿਆ ਕੀ ਬੀਜਾਂ ਦੀ ਸੋਧ ਬੀਜਾਂ ਅਤੇ ਬੂਟਿਆਂ ਲਈ ਸੁਰੱਖਿਆ ਪ੍ਰਦਾਨ ਕਰਕੇ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਫਸਲ ਲਗਨ ਤੋਂ ਉਹ ਬਿਮਾਰੀ ਅਤੇ ਕੀੜੇ ਦੇ ਹਮਲੇ ਦੇ ਵਿਰੁੱਧ ਉਹਨਾਂ ਦੀ ਰੱਖਿਆ ਕਰਦੇ ਹਨ। ਬਿਮਾਰੀ ਪ੍ਰਬੰਧਨ ਕਿਸੇ ਵੀ ਫਸਲ ਸਥਾਪਨਾ ਪ੍ਰੋਗਰਾਮ ਦਾ ਇੱਕ ਜ਼ਰੂਰੀ ਹਿੱਸਾ ਹੈ। ਖੇਤੀਬਾੜੀ ਬੀਜਾਂ ਦੇ ਗੁਣਵੱਤਾ ਤੇ ਨਿਰਭਰ ਕਰਦੀ ਹੈ। ਉਹ ਫਸਲ ਦੇ ਜੀਵਨ ਚੱਕਰ ਵਿੱਚ ਪਹਿਲਾ ਪੜਾਅ ਹੁੰਦੇ ਹਨ, ਅਤੇ ਜੇਕਰ ਉਹ ਕਿਸੇ ਕਾਰਨ ਕਰਕੇ ਉਗਣ ਵਿੱਚ ਅਸਫਲ ਰਹਿੰਦੇ ਹਨ, ਤਾਂ ਫਸਲ ਵੀ ਅਸਫਲ ਹੋ ਜਾਵੇਗੀ। ਉਗਣ ਦੇ ਦੌਰਾਨ, ਬੀਜਾਂ ਨੂੰ ਬਹੁਤ ਸਾਰੀਆਂ ਰੁਕਾਵਟਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਵਿੱਚ ਬੀਜ ਅਤੇ ਮਿੱਟੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ, ਪਰਜੀਵੀ ਅਤੇ ਵਾਤਾਵਰਨ ਤਣਾਅ ਸ਼ਾਮਲ ਹਨ। ਜਦੋਂ ਕਿ ਬੀਜ ਆਪਣੇ ਆਪ ਇਹਨਾਂ ਰੁਕਾਵਟਾਂ ਨੂੰ ਪਾਰ ਕਰ ਸਕਦੇ ਹਨ, ਬੀਜ ਦੀ ਸੋਧ ਉਹਨਾਂ ਦੀ ਸਫਲਤਾ ਦੀਆਂ ਸੰਭਾਵਨਾਵਾਂ ਨੂੰ ਸੁਧਾਰ ਸਕਦਾ ਹੈ। ਬੀਜ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਅਤੇ ਉਹਨਾਂ ਦੀ ਰੁਕਾਵਟਾਂ ਨੂੰ ਘਟਾਉਣ ਲਈ ਬੀਜ ਦੀ ਸੋਧ ਸਭ ਤੋਂ ਪ੍ਰਭਾਵਸ਼ਾਲੀ ਢੰਗਾਂ ਵਿੱਚੋਂ ਇੱਕ ਹੈ।

ਕਣਕ ਬੀਜ ਦੀ ਸੋਧ

ੳ) ਸਿਉਂਕ ਵਾਸਤੇ: ਸਿਉਂਕ ਦੇ ਹਮਲੇ ਵਾਲੀਆਂ ਜ਼ਮੀਨਾਂ ਵਿੱਚ ਬੀਜ ਨੂੰ 1 ਗ੍ਰਾਮ ਕਰੂਜ਼ਰ 70 ਡਬਲਯੂ ਐਸ (ਥਾਇਆਮੀਥੋਕਸਮ) ਜਾਂ 4 ਮਿਲੀਲਿਟਰ ਡਰਸਬਾਨ/ਰੂਬਾਨ/ਡਰਮੈਟ 20 ਈ ਸੀ (ਕਲੋਰਪਾਈਰੀਫੋਸ) ਜਾਂ 2 ਮਿਲੀਲਿਟਰ ਨਿਉਨਿਕਸ 20 ਐਫ ਐਸ (ਇਮਿਡਾਕਲੋਪਰਿਡ+ਹੈਕਸਾਕੋਨਾਜ਼ੋਲ) ਪ੍ਰਤੀ ਕਿਲੋ ਬੀਜ ਦੇ ਹਿਸਾਬ ਨਾਲ ਸੋਧ ਕੇ ਸੁਕਾ ਲਵੋ। ਨਿਉਨਿਕਸ ਨਾਲ ਸੋਧੇ ਬੀਜ ਨੂੰ ਕਾਂਗਿਆਰੀ ਵੀ ਨਹੀਂ ਲਗਦੀ। ਬੀਜ ਦੀ ਪੱਕੇ ਫਰਸ਼, ਤਰਪਾਲ ਜਾਂ ਪਲਾਸਟਿਕ ਦੀ ਸ਼ੀਟ ਤੇ ਪਤਲੀ ਤਹਿ ਵਿਛਾ ਕੇ ਛਿੜਕਾਅ ਕਰਕੇ ਬੀਜ ਨੂੰ ਸੋਧੋ। ਕੀਟਨਾਸ਼ਕ ਨਾਲ ਸੋਧੇ ਹੋਏ ਬੀਜ ਦਾ ਉੱਗਣ ਸਮੇਂ ਪੰਛੀ ਘੱਟ ਨੁਕਸਾਨ ਕਰਦੇ ਹਨ।

) ਸਿੱਟੇ ਦੀ ਕਾਂਗਿਆਰੀ ਵਾਸਤੇ: 13 ਮਿਲੀਲਿਟਰ ਰੈਕਸਲ ਈਜ਼ੀ/ਓਰੀਅਸ 6 ਐਫ ਐਸ (ਟੈਬੂਕੋਨਾਜ਼ੋਲ) ਨੂੰ 400 ਮਿਲੀਲਿਟਰ ਪਾਣੀ ਵਿੱਚ ਘੋਲ ਕੇ 40 ਕਿਲੋ ਬੀਜ ਨੂੰ ਸੋਧੋ ਜਾਂ 120 ਗ੍ਰਾਮ ਵੀਟਾਵੈਕਸ ਪਾਵਰ 75 ਡਬਲਯੂ ਐਸ (ਕਾਰਬੋਕਸਿਨ+ਟੈਟਰਾਮੀਥਾਈਲ ਥਾਈਯੂਰਮ ਡਾਈਸਲਫਾਈਡ) ਜਾਂ 80 ਗ੍ਰਾਮ ਵੀਟਾਵੈਕਸ 75 ਡਬਲਯੂ ਪੀ (ਕਾਰਬੋਕਸਿਨ) ਜਾਂ 40 ਗ੍ਰਾਮ ਟੈਬੂਸੀਡ/ਸੀਡੈਕਸ/ਐਕਸਜ਼ੋਲ 2 ਡੀ ਐਸ (ਟੈਬੂਕੋਨਾਜ਼ੋਲ) ਪ੍ਰਤੀ 40 ਕਿਲੋ ਬੀਜ ਦੇ ਹਿਸਾਬ ਨਾਲ ਸੋਧ ਲਵੋ। ਬੀਜ ਦੀ ਸੋਧ ਬਿਜਾਈ ਤੋਂ ਕਦੇ ਵੀ ਇੱਕ ਮਹੀਨੇ ਤੋਂ ਪਹਿਲਾਂ ਨਾ ਕਰੋ, ਨਹੀਂ ਤਾਂ ਬੀਜ ਦੀ ਉੱਗਣ ਸ਼ਕਤੀ ਤੇ ਮਾੜਾ ਅਸਰ ਪੈਂਦਾ ਹੈ। ਬੀਜ ਦੀ ਸੋਧ, ਬੀਜ ਸੋਧਕ ਡਰੰਮ ਨਾਲ ਚੰਗੀ ਤਰ੍ਹਾਂ ਕੀਤੀ ਜਾ ਸਕਦੀ ਹੈ।

) ਬੀਜ ਨੂੰ ਜੀਵਾਣੂੰ ਖਾਦ ਦਾ ਟੀਕਾ ਲਾਉਣਾ: ਕੀਟਨਾਸ਼ਕਾਂ ਦੀ ਵਰਤੋਂ ਦੇ ਘੱਟੋ-ਘੱਟ 6 ਘੰਟੇ ਬਾਅਦ ਕਨਸ਼ੋਰਸ਼ੀਅਮ ਜੀਵਾਣੂੰ ਖਾਦ ਕਣਕ ਦੇ ਬੀਜ ਨੂੰ ਲਾਓ। 500 ਗ੍ਰਾਮ ਕਨਸ਼ੋਰਸ਼ੀਅਮ ਜੀਵਾਣੂੰ ਖਾਦ ਨੂੰ ਇਕ ਲਿਟਰ ਪਾਣੀ ਵਿੱਚ ਮਿਲਾ ਕੇ ਕਣਕ ਦੇ ਪ੍ਰਤੀ ਏਕੜ ਬੀਜ ਨਾਲ ਚੰਗੀ ਤਰ੍ਹਾਂ ਮਿਲਾ ਲਉ। ਸੋਧੇ ਬੀਜ ਨੂੰ ਪੱਕੇ ਫ਼ਰਸ਼ ਤੇ ਖਿਲਾਰ ਕੇ ਛਾਵੇਂ ਸੁਕਾ ਲਉ ਅਤੇ ਛੇਤੀ ਬੀਜ ਦਿਉ। ਬੀਜ ਨੂੰ ਜੀਵਾਣੂੰ ਟੀਕਾ ਲਾਉਣ ਨਾਲ ਝਾੜ ਵੱਧਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ।

ਬੀਜ ਦੀ ਸੋਧ ਵਿੱਚ ਸਾਵਧਾਨੀਆਂ

  • ਸੋਧ ਕੀਤੇ ਬੀਜ ਨੂੰ ਕਦੇ ਵੀ ਮਨੁੱਖੀ ਜਾਂ ਜਾਨਵਰਾਂ ਦੀ ਖੁਰਾਕ ਵਜੋਂ ਨਹੀਂ ਵਰਤਆਿ ਜਾਣਾਂ ਚਾਹੀਦਾ ਹੈ
  • ਸਾਨੂੰ ਬੀਜ ਦੀ ਸੋਧ ਕਰਦੇ ਸਮੇਂ ਕੀਟਨਾਸ਼ਕਾਂ/ਉੱਲੀਨਾਸ਼ਕ ਦੀ ਸਿਫਾਰਸ਼ ਕੀਤੀ ਮਾਤਰਾ ਦੀ ਵਰਤੋਂ ਕਰਨੀ ਚਾਹੀਦੀ ਹੈ; ਬਹੁਤ ਜ਼ਿਆਦਾ ਜਾਂ ਬਹੁਤ ਘੱਟ ਮਾਤਰਾ ਨੂੰ ਲਾਗੂ ਕਰਨਾ ਉਨਾ ਹੀ ਨੁਕਸਾਨਦੇਹ ਹੋ ਸਕਦਾ ਹੈ ।
  • ਜੇਕਰ ਬੀਜਾਂ ਦਾ ਇਲਾਜ ਬੈਕਟੀਰੀਆ ਵਾਲੇ ਕਲਚਰ ਨਾਲ ਵੀ ਕਰਨਾ ਹੈ, ਤਾਂ ਬੀਜ ਪ੍ਰਕਿਰਿਆਵਾਂ ਦੇ ਹੇਠ ਲਿਖੇ ਕ੍ਰਮ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ: (ਉੱਲੀਨਾਸ਼ਕ, ਕੀਟਨਾਸ਼ਕ, ਰਾਈਜ਼ੋਬੀਆ)
Previous articleਜਾਗਰੂਕਤਾ ਰੈਲੀ ਨੂੰ ਰਵਾਨਾ ਕਰਦੇ ਹੋਏ ਐਸਐਮਓ ਡਾ.ਕਰਨ ਸੈਣੀ ਨਾਲ ਹਨ ਮੈਨੇਜਰ ਸਰਬਜੀਤ ਮੋਮੀ ਤੇ ਹੋਰ
Next articleਭਾਜਪਾ ਕਿਸਾਨ ਮੋਰਚੇ ਦੇ ਸੂਬਾ ਪ੍ਰਧਾਨ ਵੱਲੋਂ ਨਿਯੁਕਤੀਆਂ