ਮੁਕੇਰੀਆਂ,(ਰਾਜ਼ਦਾਰ ਟਾਇਮਸ): ਸਵਾਮੀ ਪ੍ਰੇਮਾਨੰਦ ਮਹਾਵਿਦਿਆਲਾ ਦਾ ਬੀ.ਸੀ.ਏ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਵਿਸ਼ੇ ਸਬੰਧੀ ਕਾਲਜ ਦੇ ਪਿ੍ੰਸੀਪਲ ਡਾ.ਸਮੀਰ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਨਤੀਜਿਆਂ ‘ਚ ਆਸ਼ੂ ਨੇ 83.19 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ‘ਚੋਂ ਪਹਿਲਾ ਸਥਾਨ ਹਾਸਲ ਕੀਤਾ| ਨਵਜੋਤ ਸਿੰਘ ਨੇ 80.21% ਅੰਕ ਲੈ ਕੇ ਕਾਲਜ ਵਿੱਚੋਂ ਦੂਜਾ ਸਥਾਨ  ਅਤੇ ਮੁਸਕਾਨ ਨੇ 79.31% ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਕੰਪਿਊਟਰ ਸਾਇੰਸ ਵਿਭਾਗ ਇਸ ਤੋਂ ਪਹਿਲਾਂ ਵੀ ਯੂਨੀਵਰਸਿਟੀ ਵਿੱਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਦਾ ਆ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਾਲਜ ਵਿੱਚ 2024-25 ਦੀਆਂ ਸਾਰੀਆਂ ਯੂ.ਜੀ ਅਤੇ ਪੀ.ਜੀ ਕਲਾਸਾਂ ਲਈ ਦਾਖਲਾ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ। ਚਾਹਵਾਨ ਉਮੀਦਵਾਰ ਜਲਦੀ ਤੋਂ ਜਲਦੀ ਦਾਖਲਾ ਲੈ ਕੇ ਆਪਣੀ ਸੀਟ ਪੱਕੀ ਕਰ ਸਕਦੇ ਹਨ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਸਫ਼ਲਤਾ ਲਈ ਕਾਲਜ ਦੀ ਪ੍ਰਬੰਧਕ ਕਮੇਟੀ ਅਤੇ ਕਾਲਜ ਦੇ ਪ੍ਰਿੰਸੀਪਲ ਡਾ.ਸਮੀਰ ਸ਼ਰਮਾ ਨੇ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਪ੍ਰੋ.ਪੰਕਜ ਸਰੀਨ ਅਤੇ ਹੋਰ ਅਧਿਆਪਕਾਂ ਦੇ ਨਾਲ-ਨਾਲ ਹੋਣਹਾਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ|

Previous articleपंजाब सरकार खुद डाल रही लोगों की जेबों पर डाका : खन्ना
Next article25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ