ਫਗਵਾੜਾ,(ਸ਼ਿਵ ਕੋੜਾ): ਕਮਿਸ਼ਨਰ ਨਗਰ ਨਿਗਮ ਅਮਿਤ ਕੁਮਾਰ ਪੰਚਾਲ ਵੱਲੋ ਸ਼ਹਿਰ ਦੀ ਸਾਫ਼-ਸਫ਼ਾਈ ਸਬੰਧੀ ਚੈਕਿੰਗ ਕੀਤੀ ਗਈ। ਉਨਾਂ ਵੱਲੋਂ ਵੱਖ-ਵੱਖ ਸੈਕੰਡਰੀ ਪੁਆਇੰਟਾਂ ਦਾ ਨਿਰੀਖਣ ਕੀਤਾ ਗਿਆ। ਜਿਸ ਵਿੱਚ ਮੁੱਖ ਤੌਰ ਤੇ ਹੁਸ਼ਿਆਰਪੁਰ ਰੋਡ ਪੁਰਾਣਾ ਡਾਕਖਾਨਾ ਰੋਡ ਨੇੜੇ ਬਾਹੜਾ ਹਸਪਤਾਲ ਮਾਲ ਗੁਦਾਮ ਰੋਡ ਬਸੰਤ ਨਗਰ ਤੇ ਬਣੇ ਵੱਖ-ਵੱਖ ਸੈਕੰਡਰੀ ਪੁਆਇੰਟਾਂ ਦਾ ਨਿਰੀਖਣ ਕੀਤਾ ਗਿਆ।ਇਸ ਦੇ ਨਾਲ ਹੀ ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ-ਵੱਖ ਏਰੀਆਜ਼ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਵੀ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਹੈਲਥ ਸ਼ਾਖਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਸਾਫ਼-ਸਫ਼ਾਈ ਵੱਲ ਪੂਰਾ ਧਿਆਨ ਰੱਖਿਆ ਜਾਵੇ। ਉਨ੍ਹਾਂ ਨੇ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਪ੍ਰਸ਼ਾਸ਼ਨ ਦਾ ਪੂਰਾ ਸਹਿਯੋਗ ਦੇਣ।

Previous articleਦਸਮੇਸ਼ ਗਰਲਜ਼ ਕਾਲਜ ਦੇ ਰੈੱਡ ਰਿਬਨ ਕਲੱਬ ਵੱਲੋਂ ਲੈਕਚਰ ਦਾ ਆਯੋਜਨ
Next articleसर्व नौजवान सभा ने करवाया जागरुकता सेमीनार