ਕੇਂਦਰ ਤੇ ਸੂਬਾ ਸਰਕਾਰ ਵੱਲੋਂ ਮਿਲ ਕੇ ਕੀਤੀ ਜਾ ਰਹੀ ਹੈ ਹੜ੍ਹ ਪੀੜਤਾਂ ਦੀ ਮਦਦ : ਸੋਮ ਪ੍ਰਕਾਸ਼

ਕੇਂਦਰੀ ਰਾਜ ਮੰਤਰੀ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਫ਼ਤਹਿਪੁਰ, ਕੋਠੀ, ਲਲਵਾਨ ਅਤੇ ਹੱਲੂਵਾਲ ਦਾ ਕੀਤਾ ਦੌਰਾ 

ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ

ਹੁਸ਼ਿਆਰਪੁਰ,(ਰਾਜਦਾਰ ਟਾਇਮਸ): ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ   ਫ਼ਤਹਿਪੁਰ, ਕੋਠੀ, ਲਲਵਾਨ ਅਤੇ ਹੱਲੂਵਾਲ ਦਾ ਦੌਰਾ ਕੀਤਾ। ਉਨ੍ਹਾਂ ਹੜ੍ਹ ਪੀੜਤਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲਚਾਲ ਪੁੱਛਿਆ। ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰਾਂ ਮਿਲ ਕੇ ਪੀੜਤਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਨ ਲਈ ਕੰਮ ਕਰ ਰਹੀਆਂ ਹਨ। ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚੱਬੇਵਾਲ ਹਲਕੇ ਦੇ ਪਿੰਡਾਂ ਲਈ 70 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਕੇਂਦਰੀ ਰਾਜ ਮੰਤਰੀ ਨੇ ਪੰਜਾਬ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਲਈ 218 ਕਰੋੜ ਰੁਪਏ ਦੀ ਸਹਾਇਤਾ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ। ਇਹ ਸਹਾਇਤਾ ਰਾਸ਼ੀ ਹੜ੍ਹ ਪ੍ਰਭਾਵਿਤ ਪੰਜਾਬ ਦੇ ਕਿਸਾਨਾਂ ਅਤੇ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗੀ। ਇਹ ਰਾਸ਼ੀ ਪਾਰਦਰਸ਼ੀ ਢੰਗ ਨਾਲ ਲੋੜਵੰਦਾਂ ਨੂੰ ਵੰਡੀ ਜਾਵੇਗੀ।ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। ਹੜ੍ਹ ਪੀੜਤਾਂ ਦੀ ਮਦਦ ਲਈ ਸਰਕਾਰ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੇ ਲੋਕਾਂ ਦੀ ਸੇਵਾ ਕਰਨਾ ਉਨ੍ਹਾਂ ਦੀ ਪਹਿਲ ਹੈ ਅਤੇ ਨਾਗਰਿਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਉਨ੍ਹਾਂ ਦਾ ਫਰਜ਼ ਹੈ। ਹੜ੍ਹ ਪੀੜਤਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਪ੍ਰਸ਼ਾਸਨ ਨੂੰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪੀੜਤਾਂ ਤੱਕ ਪਹੁੰਚਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ, ਤਹਿਸੀਲਦਾਰ ਤਪਨ ਭਨੋਟ, ਡਾ:ਦਿਲਬਾਗ ਰਾਏ, ਜ਼ਿਲ੍ਹਾ ਭਾਜਪਾ ਪ੍ਰਧਾਨ ਨਿਪੁਨ ਸ਼ਰਮਾ, ਕੁਲਵੰਤ ਕੌਰ ਸਰਪੰਚ ਹੱਲੂਵਾਲ, ਨੀਲਾ ਦੇਵੀ ਸਰਪੰਚ ਕੋਠੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ |

 

Previous articleलाडली वृक्षारोपण में लाडलियाँ भारी संख्या में जोश के साथ लगा रही पौधे : हरीश चन्द्र आज़ाद
Next articleहिंदुओं को दबाने के लिए मोगा पुलिस ने कांवडिय़ों पर किया नादर शाही हमला : जितेंद्र कुमार