ਦਸੂਹਾ,(ਰਾਜਦਾਰ ਟਾਇਮਸ): ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਵਿਖੇ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵੱਲੋਂ ਸੈਸ਼ਨ ਨਵੰਬਰ 2023 ਦਾ ਨਤੀਜਾ ਘੋਸ਼ਿਤ ਕੀਤਾ ਗਿਆ। ਡਾਇਰੈਕਟਰ ਡਾ.ਮਾਨਵ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ.ਸੀ.ਏ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ਵਿੱਚ ਹਰਪ੍ਰੀਤ ਕੌਰ ਪੁੱਤਰੀ ਕੁਲਦੀਪ ਸਿੰਘ (ਐਸ.ਜੀ.ਪੀ.ਏ 9.08) ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਲਵਦੀਪ ਪੁੱਤਰ ਗੁਰਮੇਲ ਸਿੰਘ (ਐਸ.ਜੀ.ਪੀ.ਏ 8.68) ਨੇ ਦੂਸਰਾ ਸਥਾਨ, ਕਾਮਿਨੀ ਦੇਵੀ ਪੁੱਤਰੀ ਜਗਦੀਸ਼ ਕੁਮਾਰ (ਐਸ.ਜੀ.ਪੀ.ਏ 8.48) ਨੇ ਤੀਸਰਾ ਸਥਾਨ ਅਤੇ ਸਿਮਰਨਜੀਤ ਕੌਰ ਪੁੱਤਰੀ ਦਲਜੀਤ ਸਿੰਘ (ਐਸ.ਜੀ.ਪੀ.ਏ 8.32) ਨੇ ਚੌਥਾ ਹਾਸਲ ਕੀਤਾ। ਇਸ ਮੌਕੇ ਤੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਅੱਗੇ ਵੀ ਇਸੇ ਤਰ੍ਹਾਂ ਵਧੀਆ ਮੁਕਾਮ ਹਾਸਲ ਕਰਨ ਲਈ ਸ਼ੁਭਕਾਮਨਾਵਾ ਦਿੱਤੀਆਂ। ਐਚ.ਓ.ਡੀ ਡਾ.ਰਾਜੇਸ਼ ਕੁਮਾਰ ਨੇ ਆਈ.ਟੀ ਵਿਭਾਗ ਦੇ ਕੋਆਰਡੀਨੇਟਰ, ਪ੍ਰੋਗਰਾਮ ਇੰਚਾਰਜ ਅਤੇ ਟੀਚਰਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਹੋਰ ਉੱਜਵਲ ਬਣਾਉਣ ਵਿੱਚ ਇਸੇ ਤਰ੍ਹਾਂ ਯੋਗਦਾਨ ਪਾਉਂਦੇ ਰਹਿਣ ਲਈ ਪ੍ਰੇਰਿਆ। ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਹੋਰ ਉਚਾਈਆਂ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਆਈ.ਟੀ ਵਿਭਾਗ ਦੇ ਫੈਕਲਟੀ ਮੈਂਬਰ ਰਾਜਨਦੀਪ ਕੌਰ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਜੋਤੀ ਅਤੇ ਲਵਦੀਪ ਸਿੰਘ ਆਦਿ ਹਾਜ਼ਰ ਸਨ।

Previous articleਐਸਪੀਐਨ ਕਾਲਜ ਵਿਖੇ ਕਰਵਾਇਆ ਗਿਆ ਵੋਟਰ ਜਾਗਰੂਕਤਾ ਪ੍ਰੋਗਰਾਮ
Next articleਜੇਸੀ ਡੀਏਵੀ ਕਾਲਜ ਦੇ ਬੀਐਸਸੀ ਸਮੈਸਟਰ ਪਹਿਲਾਂ ਦੇ ਨਤੀਜਿਆਂ ਵਿੱਚ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ