ਚੱਬੇਵਾਲ/ਫਗਵਾੜਾ,(ਸ਼ਿਵ ਕੋੜਾ): ਅਗਲੇ ਸਾਲ 2024 ‘ਚ ਹੋਣ ਵਾਲੀਆਂ ਲੋਕਸਭਾ ਚੋਣਾਂ ਦੇ ਸਬੰਧ ਵਿੱਚ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਵਿਧਾਨਸਭਾ ਹਲਕਾ ਚੱਬੇਵਾਲ ਦੇ ਥਾਪੇ ਗਏ ਬਲਾਕ ਪ੍ਰਭਾਰੀ ਸੰਤੋਸ਼ ਕੁਮਾਰ ਗੋਗੀ ਜਿਲ੍ਹਾ ਪ੍ਰਧਾਨ ਐਸ.ਸੀ ਵਿੰਗ ਕਪੂਰਥਲਾ ਨੇ ਅੱਜ ਚੱਬੇਵਾਲ ਦੇ ਆਪ ਵਲੰਟੀਅਰਾਂ ਨਾਲ ਮੁਲਾਕਾਤ ਕੀਤੀ। ਉਹਨਾਂ ਦੇ ਨਾਲ ਵਿਜੇ ਬੰਗਾ ਕੋਆਰਡੀਨੇਟਰ ਫਗਵਾੜਾ ਵੀ ਸਨ। ਸੰਤੋਸ਼ ਗੋਗੀ ਦਾ ਚੱਬੇਵਾਲ ਪੁੱਜਣ ਤੇ ਉੱਥੋਂ ਦੇ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਸੰਤੋਸ਼ ਕੁਮਾਰ ਗੋਗੀ ਨੇ ਆਪ ਵਲੰਟੀਅਰਾਂ ਨਾਲ ਲੋਕਸਭਾ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਦੀ ਰਣਨੀਤੀ ਬਾਰੇ ਡੂੰਘੀ ਚਰਚਾ ਕੀਤੀ।ਉਹਨਾਂ ਕਿਹਾ ਕਿ ਚੱਬੇਵਾਲ ਹਲਕੇ ਦੇ ਸਮੂਹ ਵੋਟਰਾਂ ਨਾਲ ਘਰੋਂ-ਘਰੀਂ ਰਾਬਤਾ ਕਰਕੇ ਕੇਂਦਰ ਦੀਆਂ ਕਿਸਾਨ ਤੇ ਪੰਜਾਬ ਵਿਰੋਧੀ ਨੀਤੀਆਂ ਨਾਲ ਜਾਣੂ ਕਰਵਾਇਆ ਜਾਵੇ। ਇਸ ਤੋਂ ਇਲਾਵਾ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਬਾਰੇ ਵੀ ਦੱਸਿਆ ਜਾਵੇ। ਭਗਵੰਤ ਮਾਨ ਸਰਕਾਰ ਵਲੋਂ ਪਹਿਲੇ ਸਾਲ ਹੀ ਬਿਜਲੀ ਦੇ ਜੀਰੋ ਬਿਲਾਂ ਦੀ ਗਾਰੰਟੀ ਪੂਰੀ ਕਰਨਾ ਵੱਡੀ ਪ੍ਰਾਪਤੀ ਹੈ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਵਿੱਚ ਚੰਗੀ ਸਿੱਖਿਆ ਦਾ ਪ੍ਰਬੰਧ ਯਕੀਨੀ ਬਣਾਇਆ ਜਾ ਰਿਹਾ ਹੈ। ਮੁਹੱਲਾ ਕਲੀਨਿਕ ਲਗਾਤਾਰ ਖੋਲੇ ਜਾ ਰਹੇ ਹਨ, ਜਿੱਥੇ ਲੋਕਾਂ ਨੂੰ ਘਰ ਦੇ ਨਜਦੀਕ ਵਧੀਆ ਇਲਾਜ ਤੇ ਫਰੀ ਟੈਸਟਾਂ ਦੀ ਸੁਵਿਧਾ ਪ੍ਰਾਪਤ ਹੋ ਰਹੀ ਹੈ। ਮੀਟਿੰਗ ਦੌਰਾਨ ਹਾਜ਼ਰ ਸਮੂਹ ਆਪ ਵਰਕਰਾਂ ਨੇ ਭਰੋਸਾ ਦਿੱਤਾ ਕਿ ਉਹ ਕੇਂਦਰ ਸਰਕਾਰ ਦੀਆਂ ਨਾਕਾਮੀਆਂ ਅਤੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਵੋਟਰਾਂ ਨੂੰ ਜਾਣੂ ਕਰਵਾਉਣਗੇ। ਇਸ ਮੌਕੇ ਵਿਧਾਨਸਭਾ ਹਲਕਾ ਚੱਬੇਵਾਲ ਦੇ ਇੰਚਾਰਜ ਅਤੇ ਚੇਅਰਮੈਨ ਪੰਜਾਬ ਹਰਮਿੰਦਰ ਸਿੰਘ ਸੰਧੂ ਤੇ ਉਹਨਾਂ ਦੀ ਟੀਮ ਵਲੋਂ ਸੰਤੋਸ਼ ਕੁਮਾਰ ਗੋਗੀ ਤੇ ਵਿਜੇ ਬੰਗਾ ਨੂੰ ਸਨਮਾਨਤ ਵੀ ਕੀਤਾ ਗਿਆ।

 

Previous article“ਸਿਹਤਮੰਦ ਮਾਂ ਸਿਹਤਮੰਦ ਬੱਚਾ, ਜਦੋਂ ਪਤੀ ਦਾ ਹੋਵੇ ਪਰਿਵਾਰ ਨਿਯੋਜਨ ਵਿੱਚ ਯੋਗਦਾਨ ਚੰਗਾ”
Next articleਹਦੀਆਬਾਦ ਵਿਖੇ 12ਵਾਂ ਮਹਾਨ ਸੰਤ ਸੰਮੇਲਨ 27 ਨਵੰਬਰ ਦੀ ਬਜਾਏ ਹੁਣ 15 ਦਸੰਬਰ ਨੂੰ