ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ ਹੁਣ 31 ਦਸੰਬਰ ਐਤਵਾਰ ਨੂੰ : ਢੋਸੀਵਾਲ
ਪਵਨ ਹੋਟਲ ਵਿਖੇ ਹੋਵੇਗੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ,(ਰਾਜ਼ਦਾਰ ਟਾਇਮਸ): ਸਮਾਜ ਦੇ ਭਲੇ ਅਤੇ ਵਿਕਾਸ ਨੂੰ ਸਮਰਪਿਤ ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੀ ਤੀਹ ਦਸੰਬਰ ਨੂੰ ਹੋਣ ਵਾਲੀ ਮੀਟਿੰਗ ਜਰੂਰੀ ਕਾਰਣਾਂ ਕਰਕੇ ਰੱਦ ਕਰ ਦਿਤੀ ਗਈ ਹੈ। ਹੁਣ ਇਹ ਮੀਟਿੰਗ ਆਉਂਦੀ 31 ਦਸੰਬਰ ਐਤਵਾਰ ਨੂੰ ਸਵੇਰੇ 11:00 ਵਜੇ ਸਥਾਨਕ ਪਵਨ ਹੋਟਲ ਐਂਡ ਸਵੀਟਸ ਸ਼ਾਪ ਵਿਖੇ ਹੋਵੇਗੀ। ਅੱਜ ਇਥੇ ਇਹ ਜਾਣਕਾਰੀ ਦਿੰਦੇ ਹੋਏ ਮਿਸ਼ਨ ਮੁਖੀ ਪ੍ਰਸਿਧ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ ਨੇ ਦੱਸਿਆ ਹੈ ਕਿ ਚਾਲੂ ਵਰ੍ਹੇ ਦੌਰਾਨ ਹੋਣ ਵਾਲੀ ਇਸ ਆਖਰੀ ਮੀਟਿੰਗ ਵਿਚ ਸੰਸਥਾ ਦੀਆਂ ਸਾਲ ਭਰ ਦੀਆਂ ਗਤੀਵਿਧੀਆਂ ਦਾ ਰੀਵਿਊ ਕੀਤਾ ਜਾਵੇਗਾ। ਇਸ ਤੋਂ ਇਲਾਵਾ ਗਵਰਨਿੰਗ ਬਾਡੀ ਵਿਚ ਫੇਰ ਬਦਲ ਕਰਕੇ ਇਸ ਦਾ ਪੁਨਰ ਗਠਨ ਕੀਤਾ ਜਾਵੇਗਾ। ਕੁਝ ਨਵੇਂ ਮੈਂਬਰ ਵੀ ਸੰਸਥਾ ਵਿਚ ਸ਼ਾਮਲ ਕੀਤੇ ਜਾਣਗੇ। ਪ੍ਰਧਾਨ ਢੋਸੀਵਾਲ ਨੇ ਅੱਗੇ ਦੱਸਿਆ ਹੈ ਕਿ ਸੰਸਥਾ ਦੇ ਸਮੂਹ ਮੈਂਬਰਾਂ ਦੀ ਵਧੀਆ ਕਾਰਜਸ਼ੈਲੀ ਅਤੇ ਉੱਤਮ ਸਮਾਜ ਸੇਵਾ ਲਈ ਉਨ੍ਹਾਂ ਨੂੰ ਮਿਸ਼ਨ ਮੁਖੀ ਵੱਲੋਂ ਸਨਮਾਨ ਮੈਡਲ ਅਤੇ ਸਰਟੀਫਿਕੇਟ ਦੇ ਕੇ ਹੌਂਸਲਾ ਅਫਜਾਈ ਕੀਤੀ ਜਾਵੇਗੀ। ਢੋਸੀਵਾਲ ਨੇ ਬੀਤੇ ਸਾਲ ਦੌਰਾਨ ਆਪਣੀ ਟੀਮ ਦੇ ਮੈਂਬਰਾਂ ਦੀ ਨੇਕ ਨੀਤੀ ਅਤੇ ਇਮਾਨਦਾਰੀ ਵਾਲੇ ਰਵੱਈਏ ਦੀ ਜੋਰਦਾਰ ਪ੍ਰਸ਼ੰਸਾ ਕਰਦੇ ਹੋਏ ਸਮੁੱਚੀ ਟੀਮ ਨੂੰ ਵਧਾਈ ਦਿਤੀ ਹੈ। ਉਨ੍ਹਾਂ ਅੱਗੇ ਇਹ ਵੀ ਕਿਹਾ ਹੈ ਕਿ ਮੀਟਿੰਗ ਦੀ ਸਮਾਪਤੀ ਉਪਰੰਤ ਸਮੂਹ ਮੈਂਬਰਾਂ ਲਈ ਚਾਹ-ਪਾਣੀ ਦਾ ਵਿਸ਼ੇਸ਼ ਤੌਰ ’ਤੇ ਪ੍ਰਬੰਧ ਕੀਤਾ ਜਾਵੇਗਾ। ਪ੍ਰਧਾਨ ਢੋਸੀਵਾਲ ਨੇ ਮੁਕਤਸਰ ਵਿਕਾਸ ਮਿਸ਼ਨ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ 31 ਦਸੰਬਰ ਐਤਵਾਰ ਨੂੰ ਸਵੇਰੇ 11:00 ਵਜੇ ਸਥਾਨਕ ਰੇਲਵੇ ਰੋਡ ਸਥਿਤ ਪਵਨ ਹੋਟਲ ਐਂਡ ਸਵੀਟਸ ਸ਼ਾਪ ਵਿਖੇ ਸਮੇਂ-ਸਿਰ ਪਹੁੰਚਣ ਦੀ ਅਪੀਲ ਕੀਤੀ ਹੈ।

Previous articleਵਿਜੀਲੈਂਸ ਵਿਭਾਗ ਨੇ ਤਹਿਸੀਲਦਾਰ ਤੇ 2 ਪਟਵਾਰੀਆਂ ਨੂੰ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ
Next articleਲਾਇਨਜ਼ ਕਲੱਬ ਫਗਵਾੜਾ ਸਰਵਿਸ ਨੇ ਵੀਰ ਬਾਲ ਦਿਵਸ ’ਤੇ ਲਗਾਇਆ ਦੁੱਧ ਬਿਸਕੁਟਾਂ ਦਾ ਲੰਗਰ