ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਮੈਮੋਰੀਅਲ ਗਰਲਜ਼ ਸਕੂਲ ਵਿੱਚ ਮਨਾਇਆ ਗਿਆ ਸੁਤੰਤਰਤਾ ਦਿਵਸ

ਮੁਕੇਰੀਆਂ,(ਰਾਜ਼ਦਾਰ ਟਾਇਮਸ): ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿੱਚ ਸੁਤੰਤਰਤਾ ਦਿਵਸ ਮਨਾਉਂਦੇ ਹੋਏ ਰੰਗੋਲੀ, ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਦੇ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਸਕੂਲ ਦੀਆਂ ਵਿਦਿਆਰਥਣਾਂ ਨੇ ਵੱਧ ਚੜ੍ਹ ਕੇ ਹਿੱਸਾ ਲੈਂਦੇ ਹੋਏ, ਦੇਸ਼ ਪਿਆਰ ਦੇ ਰੰਗਾਂ ਵਿੱਚ ਰੰਗੀ ਹੋਈ ਰੰਗੋਲੀ ਅਤੇ ਵੱਖ ਵੱਖ ਸ਼ਹੀਦਾਂ ਦੇ ਪੋਸਟਰ ਬਣਾਏ। ਇਹਨਾਂ ਮੁਕਾਬਲਿਆਂ ਦਾ ਉਦੇਸ਼ ਵਿਦਿਆਰਥਣਾਂ ਅੰਦਰ ਦੇਸ਼ ਭਗਤੀ ਦੀ ਭਾਵਨਾ ਜਗਾਉਣਾ  ਰਿਹਾ। ਮੁਕਾਬਲਿਆਂ ਵਿੱਚੋਂ ਪਹਿਲੇ ਦੂਜੇ ਤੇ ਤੀਜੇ ਸਥਾਨ ਤੇ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਕਾਲਜ ਪ੍ਰਿੰਸੀਪਲ ਡਾਕਟਰ ਕਰਮਜੀਤ ਕੌਰ ਬਰਾੜ ਵਲੋਂ ਪੌਦੇ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਮੈਡਮ ਨੇ ਸੰਬੋਧਨ ਕਰਦਿਆਂ ਸੁਤੰਤਰਤਾ ਦਿਵਸ ਦੀ ਵਧਾਈ ਦਿੰਦੇ ਹੋਏ ਵਿਦਿਆਰਥਣਾਂ ਨੂੰ ਅੱਗੇ ਤੋਂ ਵੀ ਅਜਿਹੇ ਦੇਸ਼ ਭਗਤੀ ਸਬੰਧੀ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਆ। ਇਸ ਮੌਕੇ ਤੇ ਸਕੂਲ ਦੇ ਕੁਆਰਡੀਨੇਟਰ ਮੈਡਮ ਨਵਦੀਪ ਕੌਰ ਹੋਰ ਸਹਾਇਕ ਗਤੀਵਿਧੀਆਂ ਦੇ ਇੰਚਾਰਜ ਮੈਡਮ ਨੀਰਜ ਸ਼ਰਮਾ, ਮੈਡਮ ਮਨਪ੍ਰੀਤ ਕੌਰ, ਮੈਡਮ ਦਵਿੰਦਰਜੀਤ ਕੌਰ, ਮੈਡਮ ਰਜਨੀ ਅਤੇ ਪ੍ਰਤੀਯੋਗਤਾਵਾਂ ਦੇ ਜੱਜ ਡਾਕਟਰ ਅਕਾਂਕਸਾ਼ ਵਰਮਾ, ਮੈਡਮ ਤਰਨਵੀਰ ਕੌਰ ਅਤੇ ਮੈਡਮ ਮਨਦੀਪ ਕੌਰ ਹਾਜ਼ਰ ਰਹੇ।

 

Previous articleविधायक ने अमरोह बाजार में हुए नुकसान का लिया जायजा, प्रशासन को दिए निर्देश
Next articleनगर निगम के आगामी उप चुनाव में बड़ी जीत हासिल करेगी आम आदमी पार्टी: ब्रम शंकर जिंपा