ਹੁਸ਼ਿਆਰਪੁਰ,(ਰਾਜ਼ਦਾਰ ਟਾਇਮਸ): ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਵੱਲੋਂ ਅੱਜ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਉਨ੍ਹਾਂ ਜੇਲ੍ਹ ਵਿਚਲੇ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਨਾਲ ਹੀ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਜੇਲ੍ਹ ਦੇ ਰਸੋਈ ਘਰ ਵਿਚ ਖਾਣੇ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਜੇਲ੍ਹ ਸੁਪਰਡੈਂਟ ਨੂੰ ਹਦਾਇਤ ਕੀਤੀ ਕਿ ਜੇਲ੍ਹ ਅੰਦਰ ਬੰਦ ਹਵਾਲਾਤੀਆਂ ਦੇ ਕੇਸਾਂ ਵਿਚ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਇਸ ਮੌਕੇ ਜੇਲ੍ਹ ਸੁਪਰਡੈਂਟ ਜੋਗਿੰਦਰ ਪਾਲ, ਡਿਪਟੀ ਸੁਪਰਡੈਂਟ ਅੰਮ੍ਰਿ੍ਰਤਪਾਲ ਤੋਂ ਇਲਾਵਾ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਹੁਸ਼ਿਆਰਪੁਰ ਦੇ ਪਵਨ ਕੁਮਾਰ ਤੇ ਹੋਰ ਹਾਜ਼ਰ ਸਨ।

Previous articleਪੁਲਿਸ ਵੱਲੋ ਨਸ਼ਾ ਵੇਚਣ ਵਾਲੀ ਔਰਤ ਨਸ਼ੀਲੇ ਪਦਾਰਥ ਸਮੇਤ ਗ੍ਰਿਫਤਾਰ
Next articleविजेता टीम के साथ टीम कोच व अन्य