ਚਾਰ ਸਾਹਿਬਜ਼ਾਦੇ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪ੍ਰਸ਼ਨ ਉੱਤਰ ਮੁਕਾਬਲੇ 23 ਨੂੰ
ਟਾਂਡਾ ਉੜਮੁੜ,(): ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਖਤੇ ਜਿਗਰ ਚਾਰ ਸਾਹਿਬਜ਼ਾਦੇ ਤੇ ਧੰਨ-ਧੰਨ ਮਾਤਾ ਗੁਜਰ ਕੌਰ (ਮਾਤਾ ਗੁਜਰੀ) ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼੍ਰੀ ਗੁਰੂ ਰਾਮਦਾਸ ਜੀ ਸੇਵਾ ਸੋਸਾਇਟੀ ਵੱਲੋਂ ਚਲਾਏ ਜਾ ਰਹੇ ਜੀ.ਆਰ.ਡੀ ਇੰਟਰਨੈਸ਼ਨਲ ਸਕੂਲ ਟਾਂਡਾ ਵਿਖੇ ਕੁਇਜ਼ ਕੰਪੀਟੀਸ਼ਨ 23 ਦਸੰਬਰ ਨੂੰ ਕਰਵਾਇਆ ਜਾਵੇਗਾ। ਸੰਸਥਾ ਦੀ ਚੇਅਰ ਪਰਸਨ ਪ੍ਰਦੀਪ ਕੌਰ.ਐਮ.ਡੀ ਬਿਕਰਮ ਸਿੰਘ ਤੇ ਪ੍ਰਬੰਧਕ ਅਮਨਦੀਪ ਸਿੰਘ ਸ਼ਾਹੀ ਦੀ ਅਗਵਾਈ ਵਿੱਚ ਹੋਣ ਵਾਲੇ ਇਸ ਕੰਪੀਟੀਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੈਨੇਜਰ ਸਰਬਜੀਤ ਸਿੰਘ ਮੋਮੀ ਤੇ ਪ੍ਰਿੰਸੀਪਲ ਅਮਨਦੀਪ ਕੌਰ ਢਿੱਲੋਂ ਨੇ ਦੱਸਿਆ ਕਿ ਇਸ ਕੰਪੀਟੀਸ਼ਨ ਵਿੱਚ ਸਕੂਲ ਦੇ ਪਹਿਲੀ ਤੋਂ ਦਸਵੀਂ ਕਲਾਸ ਤੱਕ ਤੇ ਵਿਦਿਆਰਥੀ ਭਾਗ ਲੈਣਗੇ। ਉਹਨਾਂ ਹੋਰ ਦੱਸਿਆ ਕਿ ਇਹਨਾਂ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਕੋਲੋਂ ਚਾਰ ਸਾਹਿਬਜ਼ਾਦੇ ਅਤੇ ਧੰਨ-ਧੰਨ ਮਾਤਾ ਗੁਜਰੀ ਜੀ ਦੇ ਜੀਵਨ ਇਤਿਹਾਸ ਨਾਲ ਸੰਬੰਧਿਤ ਪ੍ਰਸ਼ਨ ਪੁੱਛੇ ਜਾਣਗੇ। ਮੈਨੇਜਰ ਸਰਬਜੀਤ ਸਿੰਘ ਤੇ ਪ੍ਰਿੰਸੀਪਲ ਅਮਨਦੀਪ ਕੌਰ ਨੇ ਹੋਰ ਦੱਸਿਆ ਕਿ ਇਸ ਮੁਕਾਬਲੇ ਵਿੱਚ ਪਹਿਲੇ,ਦੂਸਰੇ,ਤੀਸਰੇ ਤੇ ਚੌਥੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਐਜੂਕੇਸ਼ਨਲ ਸੋਸਾਇਟੀ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ। ਜਾਣਕਾਰੀ ਦਿੰਦੇ ਹੋਏ ਮੈਨੇਜਰ ਸਰਬਜੀਤ ਸਿੰਘ ਮੋਮੀ ਤੇ ਪ੍ਰਿੰਸੀਪਲ ਅਮਨਦੀਪ ਕੌਰ ਢਿੱਲੋਇਸ ਮੌਕੇ ਗੁਰਪ੍ਰੀਤ ਕੌਰ, ਬਲਜੀਤ ਕੌਰ, ਤਜਿੰਦਰ ਕੌਰ, ਹਰਿੰਦਰ ਕੌਰ, ਮੈਡਮ ਰਜਨੀ ਸੈਣੀ, ਸੀਮਾ ਜਾਜਾ ,ਕਸ਼ਮੀਰ ਕੌਰ, ਹਰਦੀਪ ਕੌਰ, ਮਨਪ੍ਰੀਤ ਕੌਰ, ਸਿਮਰਨ ਕੌਰ ਵੀ ਹਾਜਰ ਸਨ।

Previous articleविधायक उड़मुड़ ने श्रद्धालुओं की बस को दिखाई हरी झंडी
Next articleपत्रकारों को सम्बोधित करते हुए ABVP के सदस्य राहुल राणा व अन्य