ਜੀਆਰਡੀ ਸਿੱਖਿਆ ਸੰਸਥਾਵਾਂ ਟਾਂਡਾ ਵਿਖੇ ਮਨਾਇਆ ਅਧਿਆਪਕ ਦਿਵਸ 
ਟਾਂਡਾ ਉੜਮੁੜ,(ਰਾਜਦਾਰ ਟਾਇਮਸ): ਸ੍ਰੀ ਗੁਰੂ ਰਾਮਦਾਸ ਦੀ ਸੇਵਾ ਸੁਸਾਇਟੀ ਵੱਲੋਂ ਚਲਾਈ ਜਾ ਰਹੇ ਜੀ.ਆਰ.ਡੀ ਇੰਸਟੀਚਿਊਟ ਆਫ ਨਰਸਿੰਗ ਕਾਲਜ ਟਾਂਡਾ ਤੇ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਸੰਸਥਾ ਦੀ ਚੇਅਰਪਰਸਨ ਪ੍ਰਦੀਪ  ਕੌਰ, ਐਮ.ਡੀ ਬਿਕਰਮ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਧੀਨ ਪ੍ਰਿੰਸੀਪਲ ਰੇਨੂੰ ਬਾਲਾ ਤੇ ਪ੍ਰਿੰਸੀਪਲ ਅਮਨਦੀਪ ਕੌਰ ਢਿੱਲੋਂ ਦੀ ਅਗਵਾਈ ਵਿੱਚ ਹੋਏ ਸਮਾਗਮ ਦੌਰਾਨ ਸਿੱਖਿਆ ਸੰਸਥਾਵਾਂ ਦੇ ਅਧਿਆਪਕਾਂ ਨੇ ਇਕੱਠੇ ਹੋ ਕੇ ਮਰਹੂਮ ਰਾਸ਼ਟਰਪਤੀ ਡਾ. ਸਰਬਪਲੀ ਰਾਧਾ ਕ੍ਰਿਸ਼ਨਨ ਨੂੰ ਯਾਦ ਕੀਤਾ।
ਇਸ ਮੌਕੇ ਅਧਿਆਪਕ ਦਿਵਸ ਦੀ ਮੁਬਾਰਕਬਾਦ ਦਿੰਦੇ ਹੋਏ ਸੰਸਥਾ ਦੇ ਮੈਨੇਜਰ ਸਰਬਜੀਤ ਸਿੰਘ ਮੋਮੀ ਨੇ ਕਿਹਾ ਕਿ ਅੱਜ ਦਾ ਦਿਨ ਅਧਿਆਪਕ ਵਰਗ ਵਿੱਚ  ਵਿਸ਼ੇਸ਼ ਮਹੱਤਤਾ ਰੱਖਦਾ ਹੈ। ਉਹਨਾਂ ਇਸ ਮੌਕੇ ਵਿਦਿਆਰਥੀਆਂ ਨੂੰ ਆਪਣੇ ਅਧਿਆਪਕਾਂ ਦਾ ਮਾਣ ਸਤਿਕਾਰ ਕਰਨ ਦੀ ਪ੍ਰੇਰਨਾ ਵੀ ਦਿੱਤੀ। ਪ੍ਰਿੰਸੀਪਲ ਅਮਨਦੀਪ ਕੌਰ ਢਿੱਲੋਂ ਤੇ ਪ੍ਰਿੰਸੀਪਲ ਰੇਨੂ ਬਾਲਾ ਨੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਵਿਦਿਆਰਥੀਆਂ ਪ੍ਰਤੀ ਆਪਣੀ ਜਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਕਰਨ ਦੀ ਪ੍ਰੇਰਨਾ ਦਿੱਤੀ। ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਤੇ ਸਕੂਲ ਦੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਨੂੰ ਤੋਹਫੇ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਸਮੂਹ ਸਟਾਫ ਤੇ ਵਿਦਿਆਰਥੀਆਂ ਵੱਲੋਂ ਮਿਲ ਕੇ ਵੀ ਕੱਟਿਆ ਗਿਆ। ਇਸ ਮੌਕੇ  ਦਲਜਿੰਦਰ ਕੌਰ, ਗੁਰਪ੍ਰੀਤ ਕੌਰ, ਮਨਦੀਪ ਕੌਰ, ਲਵਲੀ ਸੈਣੀ, ਪਾਇਲ ਹਾਂਡਾ,ਕਸ਼ਮੀਰ ਕੌਰ, ਹਰਪ੍ਰੀਤ ਕੌਰ, ਮਨਪ੍ਰੀਤ ਕੌਰ ਆਦਿ ਵੀ ਹਾਜ਼ਰ ਸਨ।

Previous article
Next articleस्पीकर कुलतार संधवां ने विधायक डा.रवजोत की माता सुरिंदर कौर के निधन पर किया दुख प्रकट