ਫਗਵਾੜਾ,(ਸ਼ਿਵ ਕੋੜਾ): ਡਾ.ਬੀਆਰ ਅੰਬੇਡਕਰ ਬਲੱਡ ਡੋਨਰ ਐਸੋਸੀਏਸ਼ਨ ਰਜਿ. ਫਗਵਾੜਾ ਯੁਨਿਟ (ਪੰਜਾਬ) ਵੱਲੋਂ ਭਾਰਤ ਰਤਨ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਦੇ 133ਵੇਂ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਭਗਵਾਨ ਵਾਲਮੀਕਿ ਮੰਦਿਰ ਬੰਗਾ ਰੋਡ ਫਗਵਾੜਾ ਵਿਖੇ ਲਗਾਇਆ ਗਿਆ। ਆਮ ਆਦਮੀ ਪਾਰਟੀ ਹਲਕਾ ਵਿਧਾਨਸਭਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਵਿਸ਼ੇਸ਼ ਤੌਰ ਤੇ ਪਹੁੰਚੇ। ਉਹਨਾਂ ਮੰਦਿਰ ਵਿਚ ਸਥਾਪਿਤ ਭਗਵਾਨ ਵਾਲਮੀਕਿ ਜੀ ਦੀ ਪ੍ਰਤਿਮਾ ਅੱਗੇ ਨਤਮਸਤਕ ਹੋਣ ਉਪਰੰਤ ਸਮੂਹ ਹਾਜਰੀਨ ਨੂੰ ਬਾਬਾ ਸਾਹਿਬ ਡਾ. ਅੰਬੇਡਕਰ ਦੀ ਜਨਮ ਜਯੰਤੀ ਦੀ ਵਧਾਈ ਦਿੱਤੀ ਅਤੇ ਖੂਨਦਾਨ ਕਰਨ ਵਾਲੇ ਨੌਜਵਾਨਾਂ ਨੂੰ ਅਸ਼ੀਰਵਾਦ ਦਿੱਤਾ। ਸ.ਮਾਨ ਨੇ ਕਿਹਾ ਕਿ ਬਾਬਾ ਸਾਹਿਬ ਡਾ.ਅੰਬੇਡਕਰ ਦੇ ਮਿਸ਼ਨ ਨੂੰ ਸਫਲ ਬਨਾਉਣ ਲਈ ਸਮੂਹ ਨੌਜਵਾਨਾਂ ਨੂੰ ਉਹਨਾਂ ਦੀਆਂ ਸਿੱਖਿਆਵਾਂ ਤੋਂ ਸੇਧ ਲੈਣੀ ਚਾਹੀਦੀ ਹੈ। ਇਸ ਮੌਕੇ ਸੀਨੀਅਰ ਆਪ ਆਗੂ ਹਰਮੇਸ਼ ਪਾਠਕ,  ਨਰੇਸ਼ ਸ਼ਰਮਾ ਬਲਾਕ ਪ੍ਰਧਾਨ, ਰਾਜਾ ਕੌਲਸਰ ਬਲਾਕ ਪ੍ਰਧਾਨ, ਧਰਮਵੀਰ ਸੇਠੀ, ਰਣਜੀਤ ਪਾਲ ਪਾਬਲਾ, ਗੁਰਦੀਪ ਸਿੰਘ ਤੁੱਲੀ ਕੋਆਰਡੀਨੇਟਰ ਵਪਾਰ ਸੈਲ, ਮਦਨ ਮਨੌਤਾ, ਰਘਬੀਰ ਕੌਰ ਕੋਆਰਡੀਨੇਟਰ ਮਹਿਲਾ ਵਿੰਗ, ਪ੍ਰਿਤਪਾਲ ਕੌਰ ਤੁੱਲੀ, ਰਜਿੰਦਰ ਕੌਰ, ਗੁਰਪ੍ਰੀਤ ਕੌਰ ਤੋਂ ਇਲਾਵਾ ਐਸੋਸੀਏਸ਼ਨ ਦੇ ਪ੍ਰਧਾਨ ਗੌਰਵ ਰੱਤੀ, ਵਿਨੋਦ ਸੌਂਧੀ, ਸੂਰਜ ਬੈਂਸ, ਸੰਦੀਪ ਘਈ, ਬਲਵੀਰ ਗੁਰੂ ਆਦਿ ਹਾਜਰ ਸਨ।

Previous articleवैष्णोदेवी मन्दिर तिकोना पार्क में समाजसेवी हरीश आज़ाद के परिवार को मिला माँ का आर्शिवाद
Next articleਲਾਇਨ ਗੁਰਦੀਪ ਸਿੰਘ ਕੰਗ ਦੀ ਅਗਵਾਈ ‘ਚ ਹੋਇਆ 74ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ