ਕੇਐਮਐਸ ਕਾਲਜ ਦੀ ਐਨਐਸਐਸ ਯੂਨਿਟ ਵੱਲੋਂ ਮਨਾਇਆ ਗਿਆ ਆਰਮੀ ਡੇਅ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ,(ਰਾਜਦਾਰ ਟਾਇਮਸ): ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ ਐਂਡ ਮੈਨੇਜਮੈਂਟ ਚੌ.ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਾਂ ਵੱਲੋਂ 76ਵੇਂ ਆਰਮੀ ਡੇਅ ਦੇ ਮੌਕੇ ਤੇ ਭਾਸ਼ਣ ਪ੍ਰਤੀਯੋਗਿਤਾ ਕਰਵਾਈ ਗਈ।ਇਸ ਭਾਸ਼ਣ ਪ੍ਰਤੀਯੋਗਿਤਾ ਵਿੱਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।ਭਾਸ਼ਣ ਪ੍ਰਤੀਯੋਗਿਤਾ ਵਿੱਚ ਵਿਦਿਆਰਥੀਆਂ ਨੇ ਦੇਸ਼ ਅਤੇ ਇਲਾਕੇ ਦੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ।ਪ੍ਰਿੰਸੀਪਲ ਡਾ.ਸ਼ਬਨਮ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਵਿਦਿਆਰਥੀਆਂ ਨੂੰ ਦੇਸ਼ ਪ੍ਰਤੀ ਇਮਾਨਦਾਰ ਰਹਿਣ ਅਤੇ ਦੇਸ਼ ਦੀ ਸੇਵਾ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ.ਮਾਨਵ ਸੈਣੀ, ਐਚ.ਓ.ਡੀ ਡਾ.ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਜੋਤੀ, ਅਨੀਤਾ ਰਾਣੀ, ਜਗਰੂਪ ਕੌਰ, ਪਲਵਿੰਦਰ ਕੌਰ, ਪ੍ਰਿਯੰਕਾ ਦੇਵੀ, ਰੀਮਾ ਸਿੰਘ, ਸੋਨਮ ਸਲਾਰੀਆ, ਅਮਨਦੀਪ ਕੌਰ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਮਹਿਕ ਸੈਣੀ, ਕਮਲਪ੍ਰੀਤ ਕੌਰ, ਮਲਕੀਤ ਕੌਰ, ਲਵਦੀਪ ਸਿੰਘ, ਗੌਰਵ ਕੁਮਾਰ ਅਤੇ ਵਿਦਿਆਰਥੀ ਹਾਜ਼ਰ ਸਨ।

Previous articleਐੱਸਪੀਐਨ ਕਾਲਜ ਵਿਖੇ ਦਿਖਾਇਆ ਗਿਆ ਰਾਸ਼ਟਰੀ ਨੌਜਵਾਨ ਦਿਵਸ ਪ੍ਰੋਗਰਾਮ ਦਾ ਲਾਈਵ ਟੈਲੀਕਾਸਟ
Next articleएसपीएन कॉलेज मुकेरिया में धूमधाम से मनाया गया लोहड़ी और मकर सक्रांति पर्व